ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀ ਪੀ ਐੱਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਸਾਂਝੇ ਤੌਰ ਤੇ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਜ਼ਿਲ੍ਹਾ ਹੈੱਡ ਕੁਆਰਟਰਾਂ ਉੱਪਰ ਇੱਕ ਰੋਜ਼ਾ ਭੁੱਖ ਹੜਤਾਲ ਦਾ ਪ੍ਰੋਗਰਾਮ ਦਿੱਤਾ ਗਿਆ ਸੀ ਜਿਸਨੂੰ ਹੁਣ ਮੁਲਤਵੀ ਕਰ ਦਿੱਤਾ ਗਿਆ ਹੈ। ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਕਨਵੀਨਰ ਵੇਦ ਰਾਜ ਅਤੇ ਕੋ-ਕਨਵੀਨਰ ਦਿਲਬਾਗ ਸਿੰਘ ਨੇ ਦੱਸਿਆ ਕਿ ਹੜ੍ਹਾਂ ਦੀ ਮਾਰ ਤੋਂ ਇਲਾਵਾ ਪ੍ਰਸ਼ਾਸ਼ਨ ਵੱਲੋਂ ਬਹੁਤ ਸਾਰੇ ਮੁਲਾਜ਼ਮਾਂ ਦੀਆਂ ਡਿਊਟੀਆਂ ਵੀ ਲਈਆਂ ਗਈਆਂ ਹਨ ਜਿਸ ਕਰਕੇ 5 ਸਤੰਬਰ ਨੂੰ ਭੁੱਖ ਹੜਤਾਲ ਦਾ ਪ੍ਰੋਗਰਾਮ ਮੁਲਤਵੀ ਕਰ ਕੇ 1 ਅਕਤੂਬਰ ਨੂੰ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਆਗੂਆਂ ਨੇ ਸਮੁੱਚੇ ਮੁਲਾਜ਼ਮਾਂ ਨੂੰ ਹੜ੍ਹ ਪੀੜਤਾਂ ਦੀ ਹਰ ਪੱਖੋਂ ਮਦਦ ਕਰਨ ਦੀ ਅਪੀਲ ਕੀਤੀ।