ਗ਼ੈਰਕਾਨੂੰਨੀ ਕਲੋਨੀਆਂ ਢਾਹੀਆਂ
ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਥਾਣਾ ਕੰਬੋਅ ਦੇ ਪੁਲੀਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਅਜਨਾਲਾ ਰੋਡ ਉੱਪਰ ਪੈਂਦੇ ਪਿੰਡ ਕੰਬੋਅ ਅਤੇ ਰਾਮਤੀਰਥ ਰੋਡ ਉੱਪਰ ਪੈਂਦੇ ਪਿੰਡ ਗੌਂਸਾਬਾਦ ਵਿਖੇ ਬਣ ਰਹੀਆਂ ਅਣ-ਅਧਿਕਾਰਤ...
ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਥਾਣਾ ਕੰਬੋਅ ਦੇ ਪੁਲੀਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਅਜਨਾਲਾ ਰੋਡ ਉੱਪਰ ਪੈਂਦੇ ਪਿੰਡ ਕੰਬੋਅ ਅਤੇ ਰਾਮਤੀਰਥ ਰੋਡ ਉੱਪਰ ਪੈਂਦੇ ਪਿੰਡ ਗੌਂਸਾਬਾਦ ਵਿਖੇ ਬਣ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਇਨਾਂ ਨੂੰ ਢਾਹ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਕੰਟਰੋਲ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਕਤ ਪਿੰਡਾਂ ਵਿੱਚ ਵਿਕਸਿਤ ਕੀਤੀਆਂ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਢਾਹਿਆ ਗਿਆ ਹੈ।
ਗ਼ੈਰਕਾਨੂੰਨੀ ਉਸਾਰੀ ਢਾਹੀ
ਜਲੰਧਰ (ਪੱਤਰ ਪ੍ਰੇਰਕ): ਜਲੰਧਰ ਨਗਰ ਨਿਗਮ ਵੱਲੋਂ ਜਲੰਧਰ ਕਮਿਸ਼ਨਰੇਟ ਪੁਲੀਸ ਦੇ ਸਹਿਯੋਗ ਨਾਲ ਅੱਜ ਇੰਦਰਾ ਕਲੋਨੀ ਇਲਾਕੇ ’ਚ ਇੱਕ ਨਸ਼ਾ ਤਸਕਰ ਨਾਲ ਸਬੰਧਤ ਗ਼ੈਰਕਾਨੂੰਨੀ ਉਸਾਰੀ ਢਾਹ ਦਿੱਤੀ ਗਈ। ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੇਸ਼ ਰਾਮ ਉਰਫ਼ ਧੋਨੀ ਵਾਸੀ ਇੰਦਰਾ ਕਲੋਨੀ ਜਲੰਧਰ ਜੋ ਕਿ ਇੱਕ ਨਸ਼ਾ ਤਸਕਰ ਹੈ, ਦੀ ਗ਼ੈਰਕਾਨੂੰਨੀ ਉਸਾਰੀ ਢਾਹੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਮੁਕੇਸ਼ ਰਾਮ ਖ਼ਿਲਾਫ਼ ਐੱਨਡੀਪੀਐਸ ਐਕਟ ਅਤੇ ਆਬਕਾਰੀ ਐਕਟ ਤਹਿਤ ਕੁੱਲ 9 ਮੁਕੱਦਮੇ ਥਾਣਾ ਡਵੀਜ਼ਨ ਨੰਬਰ 1 ਅਤੇ ਥਾਣਾ ਡਵੀਜ਼ਨ ਨੰਬਰ 2 ਵਿੱਚ ਦਰਜ ਹਨ। ਇਨ੍ਹਾਂ ਵਿੱਚੋਂ ਤਿੰਨ ਮਾਮਲਿਆਂ ਵਿੱਚ ਉਸ ਨੂੰ ਸਜ਼ਾ ਵੀ ਹੋ ਚੁੱਕੀ ਹੈ। ਪੁਲੀਸ ਕਮਿਸ਼ਨਰ ਨੇ ਕਿਹਾ ਕਿ ਜਲੰਧਰ ਕਮਿਸ਼ਨਰੇਟ ਪੁਲੀਸ ਦੀ ਨਸ਼ਿਆਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਵਚਨਬੱਧ ਹੈ ਜਿਸ ’ਚ ਲੋਕਾਂ ਦੇ ਸਹਿਯੋਗ ਦੀ ਲੋੜ ਹੈ।