ਨਸ਼ਾ ਤਸਕਰਾਂ ਦੀ ਗ਼ੈਰ-ਕਾਨੂੰਨੀ ਉਸਾਰੀ ਢਾਹੀ
ਹਤਿੰਦਰ ਮਹਿਤਾ ਜਲੰਧਰ, 23 ਮਈ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲੀਸ ਜਲੰਧਰ ਦੇ ਸਹਿਯੋਗ ਨਾਲ ਗੜ੍ਹਾ ਇਲਾਕੇ ਦੇ ਫਗਵਾੜੀ ਮੁਹੱਲੇ ਵਿੱਚ ਗ਼ੈਰ-ਕਾਨੂੰਨੀ ਉਸਾਰੀ ਢਾਹ ਦਿੱਤੀ। ਪੁਲੀਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਗਰ ਨਿਗਮ...
Advertisement
ਹਤਿੰਦਰ ਮਹਿਤਾ
ਜਲੰਧਰ, 23 ਮਈ
Advertisement
ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲੀਸ ਜਲੰਧਰ ਦੇ ਸਹਿਯੋਗ ਨਾਲ ਗੜ੍ਹਾ ਇਲਾਕੇ ਦੇ ਫਗਵਾੜੀ ਮੁਹੱਲੇ ਵਿੱਚ ਗ਼ੈਰ-ਕਾਨੂੰਨੀ ਉਸਾਰੀ ਢਾਹ ਦਿੱਤੀ। ਪੁਲੀਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਗਰ ਨਿਗਮ ਨੂੰ ਨਸ਼ਾ ਤਸਕਰਾਂ ਸਾਹਿਲ ਅਟਵਾਲ ਉਰਫ਼ ਕਾਲੀ ਅਤੇ ਸੰਜੀਵ ਅਟਵਾਲ (ਦੋਵੇਂ ਭਰਾ) ਵੱਲੋਂ ਇੱਕ ਗੈਰ-ਕਾਨੂੰਨੀ ਉਸਾਰੀ ਬਾਰੇ ਸੂਚਨਾ ਮਿਲੀ ਸੀ। ਇਨ੍ਹਾਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਦੇ ਕੇਸਾਂ ਸਮੇਤ 12 ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਨਸ਼ੀਲੇ ਟੀਕੇ, ਪਾਬੰਦੀਸ਼ੁਦਾ ਗੋਲੀਆਂ ਅਤੇ ਹੈਰੋਇਨ ਦੀ ਭਾਰੀ ਬਰਾਮਦਗੀ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਸੰਜੀਵ ਮੌਜੂਦਾ ਸਮੇਂ ਜੇਲ੍ਹ ਵਿੱਚ ਬੰਦ ਹੈ ਜਦਕਿ ਸਾਹਿਲ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦਾ ਹੈ।
Advertisement