ਨਿੱਜੀ ਪੱਤਰ ਪ੍ਰੇਰਕ
ਜਲੰਧਰ, 29 ਜੂਨ
ਦਿਹਾਤੀ ਪੁਲੀਸ ਨੇ ਨਾਜਾਇਜ਼ ਮਾਈਨਿੰਗ ਕਰ ਰਹੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ ਤੇ ਮਾਈਨਿੰਗ ਲਈ ਵਰਤੀ ਜਾ ਰਹੀ ਇੱਕ ਜੇਸੀਬੀ ਤੇ ਤਿੰਨ ਟਰਾਲੀਆਂ ਵੀ ਫੜੀਆਂ ਹਨ। ਇਸ ਦੇ ਨਾਲ ਪੁਲੀਸ ਨੇ ਇੱਕ ਔਰਤ ਨਸ਼ਾ ਤਸਕਰ ਪਾਸੋਂ 150 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਹੈ। ਡੀਐਸਪੀ ਜਸਬਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਅਫਸਰ ਥਾਣਾ ਮਹਿਤਪੁਰ ਪਰਮਜੀਤ ਸਿੰਘ ਨੇ ਪੁਲੀਸ ਪਾਰਟੀ ਸਮੇਤ ਪਿੰਡ ਗੋਸੂਵਾਲ ਵਿਖੇ ਨਾਜਾਇਜ਼ ਮਾਈਨਿੰਗ ਕਰਨ ’ਤੇ ਇੱਕ ਜੇਸੀਬੀ ਮਸ਼ੀਨ ਤੇ ਤਿੰਨ ਟਰੈਕਟਰ ਟਰਾਲੀਆਂ ਬਰਾਮਦ ਕੀਤੀਆਂ ਅਤੇ ਮੌਕੇ ’ਤੇ ਰਾਜਵਿੰਦਰ ਸਿੰਘ ਵਾਸੀ ਕੁਕਰੀ ਕਲਾਂ ਜ਼ਿਲ੍ਹਾ ਮੋਗਾ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਚਾਰ-ਪੰਜ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਪੁਲੀਸ ਪਾਰਟੀ ਨੇ ਪਿੰਡ ਗੋਸੂਵਾਲ ਤੋਂ ਪ੍ਰਕਾਸ਼ ਕੌਰ ਵਾਸੀ ਬੂੜੇਵਾਲ ਨੂੰ ਕਾਬੂ ਕਰਕੇ ਉਸ ਪਾਸੋਂ 150 ਨਸ਼ੀਲੀਆਂ ਗੋਲੀਆਂ ਤੇ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਮੁਲਜ਼ਮ ਖਿਲਾਫ ਥਾਣਾ ਮਹਿਤਪੁਰ ’ਚ ਕੇਸ ਦਰਜ ਕੀਤਾ ਗਿਆ ਹੈ। ਪੱਛਗਿੱਛ ਕਰਨ ਤੇ ਮੁਲਜ਼ਮ ਔਰਤ ਨੇ ਮੰਨਿਆ ਕਿ ਉਸ ਨੇ ਇਹ ਨਸ਼ਾ ਸੰਦੀਪ ਕੌਰ ਤੇ ਉਸ ਦੇ ਪਤੀ ਜਸਵੀਰ ਸਿੰਘ ਉਰਫ ਜੱਸੀ ਵਾਸੀ ਧਰਮੇ ਦੀਆਂ ਛੰਨਾ ਕੋਲੋਂ ਖਰੀਦ ਕੇ ਲਿਆਉਂਦੀ ਹੈ।