ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਾਜਾਇਜ਼ ਕਬਜ਼ਾ: ਦੁਕਾਨਦਾਰਾਂ ਨੇ ਬੀਬੀਐੱਮਬੀ ਖ਼ਿਲਾਫ਼ ਮੋਰਚਾ ਖੋਲ੍ਹਿਆ

ਜ਼ਮੀਨ ਲੀਜ਼ ’ਤੇ ਦੇਣ ਦੀ ਮੰਗ; ਜਬਰੀ ਦੁਕਾਨਾਂ ਢਾਹੁਣ ’ਤੇ ਆਤਮਦਾਹ ਕਰਨ ਦੀ ਚਿਤਾਵਨੀ
ਨੋਟਿਸ ਹੱਥਾਂ ’ਚ ਫੜ ਕੇ ਨਾਅਰੇਬਾਜ਼ੀ ਕਰਦੇ ਹੋਏ ਪੀੜਤ ਦੁਕਾਨਦਾਰ।
Advertisement

ਇੱਥੇ ਅੱਡਾ ਬੈਰੀਅਰ ਵਿੱਚ ਬੀਬੀਐਮਬੀ ਜ਼ਮੀਨ ’ਤੇ ਨਾਜਾਇਜ਼ ਉਸਾਰੀਆਂ ਢਾਹੁਣ ਖ਼ਿਲਾਫ਼ ਦੁਕਾਨਦਾਰਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਬੀਬੀਐੱਮਬੀ ਨੇ ਦੁਕਾਨਦਾਰਾਂ ਨੂੰ ਨਾਜਾਇਜ਼ ਉਸਾਰੀਆਂ ਹਟਾਉਣ ਦੇ ਨੋਟਿਸ ਜਾਰੀ ਕੀਤੇ ਹਨ। ਇਸ ਦੇ ਵਿਰੋਧ ’ਚ ਦੁਕਾਨਦਾਰਾਂ ਨੇ ਮੀਟਿੰਗ ਕੀਤੀ। ਉਨ੍ਹਾਂ ਬੀਬੀਐੱਮਬੀ ਪ੍ਰਸ਼ਾਸਨ ਤੋਂ ਦੁਕਾਨਾਂ ਦੀ ਜ਼ਮੀਨ ਲੀਜ਼ ’ਤੇ ਦੇਣ ਦੀ ਮੰਗ ਕੀਤੀ।

ਬੀਬੀਐੱਮਬੀ ਦੀ ਕਾਰਵਾਈ ’ਤੇ ਇਕੱਤਰ ਦੁਕਾਨਦਾਰਾਂ ਨੇ ਸੰਕੇਤਕ ਜਾਮ ਲਗਾ ਕੇ ਰੋਸ ਪ੍ਰਗਟ ਕੀਤਾ ਅਤੇ ਪ੍ਰਸ਼ਾਸਨ ’ਤੇ ਕਰੀਬ ਅੱਧੀ ਸਦੀ ਤੋਂ ਚੱਲਦੀਆਂ ਦੁਕਾਨਾਂ ਨੂੰ ਢਾਹ ਕੇ ਉਨ੍ਹਾਂ ਦੇ ਰੁਜ਼ਗਾਰ ’ਤੇ ਲੱਤ ਮਾਰਨ ਦੇ ਦੋਸ਼ ਲਗਾਏ ਹਨ।

Advertisement

ਦੁਕਾਨਦਾਰ ਪ੍ਰਵੀਨ ਕੁਮਾਰ, ਸੰਜੀਵ ਕੁਮਾਰ, ਤੇਜਾ ਰਾਮ, ਜਗਦੇਵ ਸਿੰਘ, ਸ਼ਸ਼ੀ ਮਹਿਤਾ, ਕਮਲਜੀਤ, ਦੇਸ ਰਾਜ, ਅੰਗਰੇਜ ਸਿੰਘ, ਸੁਨੀਲ ਕੁਮਾਰ ਆਦਿ ਨੇ ਦਸਿਆ ਕਿ ਉਹ ਅੱਡਾ ਬੈਰੀਅਰ ’ਤੇ ਬੀਬੀਐੱਮਬੀ ਦੀ ਜ਼ਮੀਨ ’ਤੇ ਪਿਛਲੇ ਲੰਮੇ ਸਮੇਂ ਤੋਂ ਖੋਖਾਨੁਮਾ ਦੁਕਾਨਾਂ ਕਰਕੇ ਪਰਿਵਾਰ ਪਾਲ਼ ਰਹੇ ਹਨ। ਬੀਬੀਐੱਮਬੀ ਦੀ ਸੈਂਕੜੇ ਏਕੜ ਜ਼ਮੀਨ ਖਾਲੀ ਪਈ ਹੋਈ ਹੈ। ਰਸੂਖਦਾਰਾਂ ਨੇ ਬੀਬੀਐੱਮਬੀ ’ਤੇ ਕਬਜ਼ੇ ਕੀਤੇ ਹੋਏ ਹਨ। ਉਨ੍ਹਾਂ ਪ੍ਰਤੀ ਪ੍ਰਸ਼ਾਸਨ ਨੇ ਚੁੱਪ ਵੱਟੀ ਹੋਈ ਹੈ ਪਰ ਨਾਜਾਇਜ਼ ਉਸਾਰੀਆਂ ਬਾਬਤ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਹ ਲੰਮੇ ਸਮੇਂ ਤੋਂ ਪ੍ਰਸ਼ਾਸਨ ਤੋਂ ਉਕਤ ਜ਼ਮੀਨ ਲੀਜ਼ ’ਤੇ ਦੇਣ ਦੀ ਮੰਗ ਕਰ ਰਹੇ ਹਨ। ਦੁਕਾਨਦਾਰਾਂ ਨੇ ਬੀਬੀਐੱਮਬੀ ਵੱਲੋਂ ਜਬਰੀ ਦੁਕਾਨਾਂ ਢਾਹੁਣ ’ਤੇ ਸਖ਼ਤ ਰੋਸ ਪ੍ਰਗਟਾਇਆ ਹੈ। ਪ੍ਰਸ਼ਾਸਨ ਦੀ ਕਾਰਵਾਈ ’ਤੇ ਜੇਸੀਬੀ ਮੁੂਹਰੇ ਆਤਮ ਦਾਹ ਕਰਨ ਦੀ ਚਿਤਾਵਨੀ ਦਿੱਤੀ ਹੈ। ਉਧਰ ਦਸੂਹਾ ਵਿਧਾਇਕ ਕਰਮਬੀਰ ਘੁੰਮਣ ਨੇ ਦੁਕਾਨਦਾਰਾਂ ਦੇ ਹੱਕ ’ਚ ਡੱਟਣ ਦੀ ਗੱਲ ਕਹੀ ਹੈ। ਉਨ੍ਹਾਂ ਬੀਬੀਐਮਬੀ ਦੇ ਉਚ ਅਧਿਕਾਰੀਆਂ ਨਾਲ ਮਿਲ ਕੇ ਮਾਮਲੇ ਦਾ ਕੋਈ ਹੱਲ ਕੱਢਣ ਦਾ ਭਰੋਸਾ ਦਿੱਤਾ ਹੈ।

Advertisement