ਕਰੋਨਾ ਪੀੜਤਾਂ ਦੀ ਮਦਦ ਲਈ ਅੱਗੇ ਆਈ ਆਈਐੱਮਏ

ਕਰੋਨਾ ਪੀੜਤਾਂ ਦੀ ਮਦਦ ਲਈ ਅੱਗੇ ਆਈ ਆਈਐੱਮਏ

ਆਕਸੀਜਨ ਸਿਲੰਡਰ ਸੌਂਪਣ ਮੌਕੇ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਨੁਮਾਇੰਦੇ।

ਲਾਜਵੰਤ ਸਿੰਘ

ਨਵਾਂ ਸ਼ਹਿਰ, 8 ਮਈ

ਜ਼ਿਲ੍ਹੇ ਵਿੱਚ ਕਰੋਨਾ ਮਹਾਮਾਰੀ ਦੀ ਮੌਜੂਦਾ ਪ੍ਰਸਥਿਤੀ ਨੂੰ ਦੇਖਦਿਆਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਨਵਾਂ ਸ਼ਹਿਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਗੰਭੀਰ ਮਰੀਜ਼ਾਂ ਦੀ ਮਦਦ ਲਈ ਵੱਖ ਵੱਖ ਨਿੱਜੀ ਹਸਪਤਾਲਾਂ ਤੋਂ ਇਕੱਠੇ ਕਰ ਕੇ ਆਕਸੀਜਨ ਸਿਲੰਡਰ ਦਿੱਤੇ ਗਏ ਹਨ।

ਡਾ. ਜੇ. ਐੱਸ. ਸੰਧੂ ਪ੍ਰਧਾਨ ਆਈਐਮਏ ਨੇ ਦੱਸਿਆ ਕਿ ਉਕਤ ਆਕਸੀਜਨ ਸਿਲੰਡਰ ਪ੍ਰਸ਼ਾਸਨ ਵੱਲੋਂ ਇੱਕ ਸਾਂਝਾ ਪੂਲ ਬਣਾ ਕੇ ਲੋੜਵੰਦ ਮਰੀਜ਼ਾਂ ਤੱਕ ਪੁੱਜਦੇ ਕੀਤੇ ਜਾਣਗੇ। ਉਹ ਪ੍ਰਸ਼ਾਸਨ ਨੂੰ ਅੱਗੇ ਤੋਂ ਹੋਰ ਆਕਸੀਜਨ ਸਿਲੰਡਰ ਦੇਣ ਲਈ ਯਤਨਸ਼ੀਲ ਰਹਿਣਗੇ। ਡਾ. ਸੰਧੂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਮਹਾਮਾਰੀ ਤੋਂ ਬਚਣ ਲਈ ਮਾਸਕ ਪਾ ਕੇ ਰੱਖਣ ਅਤੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਂਦੇ ਰਹਿਣ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜਿੱਥੇ ਇਸ ਉੁਪਰਾਲੇ ਲਈ ਆਈਐਮਏ ਦਾ ਧੰਨਵਾਦ ਕੀਤਾ ਗਿਆ, ਉੱਥੇ ਸਰਕਾਰ ਵੱਲੋਂ ਮਹਾਮਾਰੀ ਨੂੰ ਠੱਲ ਪਾਉਣ ਲਈ ਦਿੱਤੀਆਂ ਗਈਆਂ ਹਦਾਇਤਾਂ ’ਤੇ ਅਮਲ ਕਰਨ ਲਈ ਵੀ ਆਖਿਆ ਗਿਆ ਹੈ। ਇਸ ਮੌਕੇ ਡਾ. ਅਜਵਿੰਦਰ ਚਾਹਲ, ਡਾ. ਪਰਮਜੀਤ ਮਾਨ ਤੇ ਡਾ. ਜੀ ਕੇ ਸੰਧੂ ਵੀ ਮੌਜੂਦ ਸਨ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All