ਆਈ ਐੱਮ ਏ ਵੱਲੋਂ ਸਿਹਤ ਵਿਭਾਗ ਨੂੰ ਦੋ ਲੱਖ ਕਲੋਰੀਨ ਦੀਆਂ ਗੋਲੀਆਂ ਭੇਟ
ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਹਾਲ ਹੀ ’ਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਲੋਕਾਂ ਦੀ ਸਿਹਤ ਸੁਰੱਖਿਆ ਲਈ ਯਤਨ ਜਾਰੀ ਹਨ। ਇਸ ਸੰਦਰਭ ਵਿੱਚ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਹੁਸ਼ਿਆਰਪੁਰ ਵੱਲੋਂ ਸਿਹਤ ਵਿਭਾਗ ਨੂੰ ਦੋ ਲੱਖ ਕਲੋਰੀਨ ਦੀਆਂ...
Advertisement
ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਹਾਲ ਹੀ ’ਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਲੋਕਾਂ ਦੀ ਸਿਹਤ ਸੁਰੱਖਿਆ ਲਈ ਯਤਨ ਜਾਰੀ ਹਨ। ਇਸ ਸੰਦਰਭ ਵਿੱਚ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਹੁਸ਼ਿਆਰਪੁਰ ਵੱਲੋਂ ਸਿਹਤ ਵਿਭਾਗ ਨੂੰ ਦੋ ਲੱਖ ਕਲੋਰੀਨ ਦੀਆਂ ਗੋਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਆਈਐੱਮਏ ਦੇ ਪ੍ਰਧਾਨ ਡਾ. ਬਲਵਿੰਦਰਜੀਤ ਸਿੰਘ, ਸਕੱਤਰ ਡਾ. ਸੰਦੀਪ ਸਿੰਘ ਮੌਜੂਦ ਸਨ। ਸਿਵਲ ਸਰਜਨ ਡਾ. ਸੀਮਾ ਗਰਗ ਨੇ ਆਈਐੱਮਏ ਦੀ ਇਸ ਮਨੁੱਖੀ ਸੇਵਾ ਦੀ ਸ਼ਲਾਘਾ ਕੀਤੀ। ਡਾ. ਸੀਮਾ ਗਰਗ ਨੇ ਆਈਐਮਏ ਅਤੇ ਇਸ ਦੇ ਮੈਂਬਰਾਂ ਦਾ ਧੰਨਵਾਦ ਕੀਤਾ।
Advertisement
Advertisement