ਸੀਪੀਐੱਮ ਦੇ ਸੂਬਾ ਸਕੱਤਰੇਤ ਦੀ ਮੀਟਿੰਗ ’ਚ ਹੋਏ ਅਹਿਮ ਫੈਸਲੇ

ਸੀਪੀਐੱਮ ਦੇ ਸੂਬਾ ਸਕੱਤਰੇਤ ਦੀ ਮੀਟਿੰਗ ’ਚ ਹੋਏ ਅਹਿਮ ਫੈਸਲੇ

ਨਿੱਜੀ ਪੱਤਰ ਪ੍ਰੇਰਕ

ਜਲੰਧਰ, 18 ਸਤੰਬਰ

ਹਿੰਦ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਪੰਜਾਬ ਸੂਬਾ ਸਕੱਤਰੇਤ ਦੀ ਵਿਸ਼ੇਸ਼ ਮੀਟਿੰਗ ਇੱਥੇ ਭਾਈ ਰਤਨ ਸਿੰਘ ਯਾਦਗਾਰੀ ਟਰੱਸਟ ਬਿਲਡਿੰਗ ਵਿਚ ਹੋਈ ਜਿਸ ਦੀ ਪ੍ਰਧਾਨਗੀ ਕਾਮਰੇਡ ਲਹਿੰਬਰ ਸਿੰਘ ਤੱਗੜ ਨੇ ਕੀਤੀ। ਮੀਟਿੰਗ ਵਿੱਚ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਪਿਛਲੇ ਕੰਮਾਂ ਦੀ ਰੀਵਿਊ ਰਿਪੋਰਟ ਪੇਸ਼ ਕੀਤੀ, ਜਿਸ ਨੂੰ ਗੰਭੀਰ ਵਿਚਾਰ ਵਟਾਂਦਰੇ ਪਿਛੋਂ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ। ਮੀਟਿੰਗ ਦੇ ਫੈਸਲੇ ਪ੍ਰੈਸ ਨੂੰ ਜਾਰੀ ਕਰਦਿਆਂ ਕਾਮਰੇਡ ਸੇਖੋਂ ਨੇ ਦੱਸਿਆ ਕਿ ਪਾਰਟੀ ਦੀ ਪੋਲਿਟ ਬਿਊਰੋ ਦੇ ਸੱਦੇ ਉੱਤੇ 19 ਸਤੰਬਰ ਤੋਂ ਲੈ ਕੇ 23 ਸਤੰਬਰ ਤੱਕ ਪੰਜਾਬ ਭਰ ਵਿੱਚ ਜਨਤਕ ਮੁਹਿੰਮ ਚਲਾਈ ਜਾਵੇਗੀ ਜਿਸ ਦੌਰਾਨ ਸੈਂਕੜੇ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਸ਼ਾਲ ਜਨਤਕ ਮੀਟਿੰਗਾਂ ਕੀਤੀਆਂ ਜਾਣਗੀਆਂ।

ਮੀਟਿੰਗ ਦੌਰਾਨ ਮੋਦੀ ਸਰਕਾਰ ਵਲੋਂ ਸੀਪੀਆਈ (ਐੱਮ) ਦੇ ਜਨਰਲ ਸਕੱਤਰ ਕਾਮਰੇਡ ਸੀਤਾ ਰਾਮ ਯੈਚੁਰੀ, ਸੰਸਾਰ ਪ੍ਰਸਿੱਧ ਅਰਥ ਸ਼ਾਸਤਰੀ ਬੀਬੀ ਜਿਯੇਤੀ ਘੋਸ਼ ਅਤੇ ਹੋਰ ਅਗਾਂਹਵਧੂ ਅਤੇ ਜਮਹੂਰੀ ਵਿਚਾਰਧਾਰਾ ਵਾਲੇ ਬੁੱਧੀਜੀਵੀਆਂ ਨੂੰ ਇੱਕ ਬਹੁਤ ਹੀ ਘਿਨਾਉਣੀ ਸਾਜ਼ਿਸ਼ ਅਧੀਨ ਦਿੱਲੀ ’ਚ ਫਰਵਰੀ ਵਿੱਚ ਹੋਏ ਫਿਰਕੂ ਦੰਗਿਆ ਵਾਸਤੇ ਦੋਸ਼ੀ ਠਹਿਰਾਉਣ ਦੀਆਂ ਹਰਕਤਾਂ ਦਾ ਪਰਦਾਫਾਸ਼ ਕੀਤਾ ਜਾਵੇਗਾ ਅਤੇ ਮੋਦੀ ਸਰਕਾਰ ਦੀਆਂ ਸੰਵਿਧਾਨ, ਜਮਹੂਰੀਅਤ, ਫਿਰਕੂ ਇਕਸੁਰਤਾ ਨੂੰ ਤਬਾਹ ਕਰਨ ਵਾਲੀਆਂ ਕਾਰਵਾਈ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇਗੀ। ਮੁਹਿੰਮ ਦੇ ਆਖਰੀ ਦਿਨ ਐੱਸਡੀਐੱਮਜ਼ ਅਤੇ ਡਿਪਟੀ ਕਮਿਸ਼ਨਰਾਂ ਰਾਹੀਂ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਭੇਜੇ ਜਾਣਗੇ ਜਿਨ੍ਹਾਂ ਵਿੱਚ ਮੰਗ ਕੀਤੀ ਜਾਵੇਗੀ ਕਿ ਕਾਮਰੇਡ ਸੀਤਾ ਰਾਮ ਯੇਚੁਰੀ ਅਤੇ ਹੋਰ ਅਗਾਂਹਵਧੂ ਜਮਹੂਰੀ ਵਿਦਵਾਨਾਂ ਦੇ ਨਾਂ ਇਸ ਘਿਨਾਉਣੀ ਸਾਜ਼ਿਸ਼ ਵਿੱਚ ਸ਼ਾਮਲ ਕਰਨ ਦੀਆਂ ਹਰਕਤਾਂ ਬੰਦ ਕੀਤੀਆਂ ਜਾਣ। ਕਾਮਰੇਡ ਸੇਖੋਂ ਨੇ ਦੱਸਿਆ ਕਿ ਕਿਸਾਨਾਂ ਨੂੰ ਤਬਾਹ ਕਰਨ ਵਾਲੇ ਹੁਣੇ ਹੀ ਪਾਸ ਕੀਤੇ ਬਿੱਲਾਂ ਵਿਰੁੱਧ 25 ਸਤੰਬਰ ਐਕਸ਼ਨ ਦੀ ਹਮਾਇਤ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਦੇਸ਼ ਵਿਆਪੀ ਚੱਕਾ ਜਾਮ 5 ਨੂੰ, 26-27 ਨਵੰਬਰ ਨੂੰ ‘ਦਿੱਲੀ ਚੱਲੋ’ ਪ੍ਰੋਗ...

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਕੇਂਦਰ ਸਰਕਾਰ ਵਲੋਂ 31 ਅਕਤੂਬਰ ਤੱਕ ਜਾਰੀ ਨਿਰਦੇਸ਼ਾਂ ਦੀ ਸਮਾਂ-ਸੀਮਾ ’ਚ...

ਸ਼ਹਿਰ

View All