ਫਾਸ਼ੀ ਹਮਲਿਆਂ ਵਿਰੋਧੀ ਫਰੰਟ ਦੀ ਮੀਟਿੰਗ ’ਚ ਅਹਿਮ ਫ਼ੈਸਲੇ
ਭਾਜਪਾ ਦੀਆ ਫਾਸ਼ੀ ਨੀਤੀਆਂ ਦਾ ਵਿਰੋਧ ਕਰਨ ਲਈ ਖੱਬੀਆਂ ਧਿਰਾਂ ਦੇ ਸਾਂਝੇ ‘ਫਾਸ਼ੀ ਹਮਲਿਆਂ ਵਿਰੋਧੀ ਫਰੰਟ’ ਦੀ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਹੋਈ। ਮੀਟਿੰਗ ਵਿੱਚ ਫਰੰਟ ਦਾ ਅੱਠ ਨੁਕਾਤੀ ਆਧਾਰ ਚੋਖਟਾਂ ਕੁੱਝ ਸੋਧਾਂ ਨਾਲ ਪਾਸ ਕੀਤਾ ਗਿਆ। ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦਿਆਂ ਸੂਬਾ ਕਮੇਟੀ ਮੈਂਬਰ ਕੰਵਲਜੀਤ ਖੰਨਾ ਨੇ ਦੱਸਿਆ ਕਿ ਇਹ ਫਰੰਟ ਸਿਆਸੀ ਹੋਵੇਗਾ ਅਤੇ ਸਿਆਸੀ ਮੁੱਦਿਆਂ ’ਤੇ ਸਰਗਰਮੀ ਕਰੇਗਾ। ਮੀਟਿੰਗ ’ਚ ਸੰਗਰੂਰ ਜ਼ਿਲ੍ਹੇ ’ਚ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਅੰਦੋਲਨ ਉੱਪਰ ਪੰਜਾਬ ਸਰਕਾਰ ਵੱਲੋਂ ਢਾਹੇ ਜਾ ਰਹੇ ਜਬਰ ਦੀ ਨਿੰਦਾ ਕੀਤੀ ਗਈ। ਮੀਟਿੰਗ ਨੇ ਗ੍ਰਿਫ਼ਤਾਰ ਕਾਰਕੁਨ ਰਿਹਾਅ ਕਰਨ, ਝੂਠੇ ਪਰਚੇ ਰੱਦ ਕਰਨ ਦੀ ਮੰਗ ਕਰਦਿਆਂ 25 ਜੁਲਾਈ ਦੀ ਪੁਲੀਸ ਜਬਰ ਵਿਰੋਧੀ ਰੈਲੀ ਦੀ ਜ਼ੋਰਦਾਰ ਹਮਾਇਤ ਕੀਤੀ। ਮੀਟਿੰਗ ਵਿੱਚ ਫਾਸ਼ੀ ਹਮਲਿਆਂ ਅਤੇ ਤਿੱਖੇ ਹੋ ਰਹੇ ਪੁਲੀਸ ਜਬਰ ਖ਼ਿਲਾਫ਼ 20 ਜੁਲਾਈ ਤੋਂ 15 ਅਗਸਤ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਕਨਵੈਨਸ਼ਨਾਂ ਕਰਕੇ ਲਾਮਬੰਦੀ ਕਰਨ ਦਾ ਫ਼ੈਸਲਾ ਕੀਤਾ ਗਿਆ।
ਕੈ