ਹੁਸ਼ਿਆਰਪੁਰ ਜ਼ਿਲ੍ਹੇ ’ਚ ਲਾਲ ਲਕੀਰ ਅੰਦਰਲੇ ਲੋਕਾਂ ਨੂੰ ਮਿਲੇਗਾ ਮਾਲਕਾਨਾ ਹੱਕ: ਜਿੰਪਾ : The Tribune India

ਹੁਸ਼ਿਆਰਪੁਰ ਜ਼ਿਲ੍ਹੇ ’ਚ ਲਾਲ ਲਕੀਰ ਅੰਦਰਲੇ ਲੋਕਾਂ ਨੂੰ ਮਿਲੇਗਾ ਮਾਲਕਾਨਾ ਹੱਕ: ਜਿੰਪਾ

ਹੁਸ਼ਿਆਰਪੁਰ ਜ਼ਿਲ੍ਹੇ ’ਚ ਲਾਲ ਲਕੀਰ ਅੰਦਰਲੇ ਲੋਕਾਂ ਨੂੰ ਮਿਲੇਗਾ ਮਾਲਕਾਨਾ ਹੱਕ:  ਜਿੰਪਾ

ਪੱਤਰ ਪ੍ਰੇਰਕ
ਹੁਸ਼ਿਆਰਪੁਰ, 27 ਸਤੰਬਰ

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਜਲਦੀ ਹੀ ਮਾਲਕਾਨਾ ਹੱਕ ਮਿਲਣਗੇ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਸਕੀਮ ‘ਮੇਰਾ ਘਰ ਮੇਰੇ ਨਾਮ’ ਤਹਿਤ ਜ਼ਿਲ੍ਹੇ ਵਿੱਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਮਾਲਕੀ ਦਾ ਹੱਕ ਮਿਲਣ ਨਾਲ ਉਨ੍ਹਾਂ ਨੂੰ ਵੱਡਾ ਫਾਇਦਾ ਹੋਵੇਗਾ।ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਉਨ੍ਹਾਂ ਦਾ ਪ੍ਰਾਪਰਟੀ ਕਾਰਡ ਬਣ ਜਾਵੇਗਾ, ਜਿਸ ਨਾਲ ਉਹ ਕਰਜ਼ ਅਤੇ ਹੋਰਨਾਂ ਸਹੂਲਤਾਂ ਦਾ ਲਾਭ ਲੈ ਸਕਣਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਮੁੱਚੇ ਜ਼ਿਲ੍ਹੇ ਵਿਚ ਸਮੂਹ ਯੋਗ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹਾ ਮਾਲ ਅਫ਼ਸਰ ਗੁਰਮੀਤ ਸਿੰਘ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਾਲ ਵਿਭਾਗ ਵਲੋਂ ਪੇਂਡੂ ਵਿਕਾਸ ਵਿਭਾਗ ਅਤੇ ਹੋਰਨਾਂ ਵਿਭਾਗਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ, ਦਿੱਲੀ ...

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਸ਼ਾਮ 5 ਵਜੇ ਤੱਕ 58.44 ਫੀਸਦ ਪੋਲਿੰਗ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਆਸ਼ੀਸ਼ ਮਿਸ਼ਰਾ ਸਣੇ ਸਾਰੇ ਮੁਲਜ਼ਮਾਂ ਖਿਲਾਫ ਭਲਕੇ ਹੋਣਗੇ ਦੋਸ਼ ਆਇਦ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਸੌਲੀਸਿਟਰ ਜਨਰਲ ਨੇ ਜਾਣਕਾਰੀ ਇਕੱਤਰ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ; ਅ...

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੇ ਯੂਟ...

ਸ਼ਹਿਰ

View All