ਸਰਕਾਰੀ ਸਕੂਲਾਂ ਵਿਚ ਵਿਕਾਸ ਕੰਮਾਂ ਦੇ ਉਦਘਾਟਨ
ਕਪੂਰਥਲਾ: ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੀ ਮੁਹਿੰਮ ਤਹਿਤ 11 ਸਕੂਲਾਂ ਅੰਦਰ 86 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ। ਭੁਲੱਥ ਹਲਕੇ ਦੇ ਸਰਕਾਰੀ ਸਕੂਲਾਂ ਬੱਸੀ, ਨਡਾਲੀ ਵਿੱਚ ਡਾਇਰੈਕਟਰ ਜਲ ਸਰੋਤ ਵਿਭਾਗ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵੱਲੋਂ 14.70 ਲੱਖ ਰੁਪਏ ਦੀ ਲਾਗਤ ਵਾਲੇ ਐਡੀਸ਼ਨਲ ਕਲਾਸ ਰੂਮਾਂ ਤੇ ਚਾਰਦੀਵਾਰੀ ਆਦਿ ਦੇ ਉਦਘਾਟਨ ਕੀਤੇ ਗਏ। ਇਸੇ ਤਰ੍ਹਾਂ ਸੁਲਤਾਨਪੁਰ ਲੋਧੀ ਵਿੱਚ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਵੱਲੋਂ 15.24 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲ ਸਾਬੂਵਾਲ, ਮਹਿਮਦਵਾਲ ਤੇ ਦੇਸਲ ਵਿੱਚ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ। ਇਸ ਤੋਂ ਇਲਾਵਾ ਕਪੂਰਥਲਾ ਹਲਕੇ ਦੇ ਸਰਕਾਰੀ ਸਕੂਲਾਂ ਕਾਂਜਲੀ, ਧੰਮ ਦੇਸਰਪੁਰ, ਨਿਜਾਮਪੁਰ, ਪਹਾੜੀਪੁਰ ਵਿਖੇ 56.75 ਲੱਖ ਰੁਪੈ ਦੀ ਲਾਗਤ ਨਾਲ ਵਿਕਾਸ ਕੰਮਾਂ ਦੇ ਉਦਘਾਟਨ ਸੰਦੀਪ ਸੈਣੀ ਚੇਅਰਮੈਨ ਪੰਜਾਬ ਬੀ.ਸੀ. ਲੈਂਡ ਡਿਵੈਲਪਮੈਂਟ ਐਂਡ ਫਾਇਨਾਂਸ ਕਾਰਪੋਰੇਸ਼ਨ ਵੱਲੋਂ ਕੀਤੇ ਗਏ। -ਪੱਤਰ ਪ੍ਰੇਰਕ