DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Sarhal Kazian ’ਚ ਵਿਕਾਸ ਕਾਰਜਾਂ ਦਾ ਉਦਘਾਟਨ

ਲੋਕ ਸਭਾ ਮੈਂਬਰ ਕੰਗ ਵੱਲੋਂ ਪੰਚਾਇਤ ਨੂੰ ਗ੍ਰਾਂਟਾਂ ਦੀ ਸਹੀ ਵਰਤੋਂ ਕਰਨ ਦੀ ਅਪੀਲ

  • fb
  • twitter
  • whatsapp
  • whatsapp
featured-img featured-img
ਉਦਘਾਟਨ ਮੌਕੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਹੋਰ।
Advertisement

ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਪਿੰਡ ਸਰਹਾਲ ਕਾਜੀਆਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਾਈਸ ਚੇਅਰਮੈਨ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਕੁਲਜੀਤ ਸਰਹਾਲ ਵੀ ਹਾਜ਼ਰ ਸਨ। ਇਸ ਮੌਕੇ ਕੰਗ ਵੱਲੋਂ ਪਿੰਡ ਵਾਸੀਆਂ ਦੀ ਸਹੂਲਤ ਲਈ ਨਵੇਂ ਬਣੇ ਕਮਿਊਨਿਟੀ ਹਾਲ ਅਤੇ ਸ਼ਮਸ਼ਾਨਘਾਟ ਦਾ ਉਦਘਾਟਨ ਕੀਤਾ ਗਿਆ। ਸ੍ਰੀ ਕੰਗ ਨੇ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੰਗਾ ਹਲਕੇ ਦੇ ਸਾਰੇ ਪਿੰਡਾਂ ਵਿੱਚ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਪੰਚਾਇਤ ਨੂੰ ਸਰਕਾਰੀ ਗ੍ਰਾਂਟਾਂ ਦੀ ਸਹੀ ਵਰਤੋਂ ਕਰਨ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਬਰਕਰਾਰ ਰੱਖਣ ਲਈ ਕਿਹਾ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬੰਗਾ ਬਲਬੀਰ ਕਰਨਾਣਾ, ਸਰਪੰਚ, ਪੰਚਾਇਤ ਮੈਂਬਰ, ਬੀ ਡੀ ਪੀ ਓ, ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡ ਵਾਸੀ ਹਾਜ਼ਰ ਸਨ।

Advertisement
Advertisement
×