ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪਿੰਡ ਛੋਟਾ ਟੇਰਕਿਆਣਾ ’ਚ ਵਿਕਾਸ ਕੰਮਾਂ ਦਾ ਉਦਘਾਟਨ

ਪਿੰਡ ਜੰਡੋਰ ਨੂੰ ਦਿੱਤਾ 2 ਲੱਖ ਦਾ ਚੈੱਕ, ਪਿੰਡਾਂ ਦੀ ਨੁਹਾਰ ਬਦਲਣ ਦੇ ਉਪਰਾਲੇ ਜਾਰੀ: ਘੁੰਮਣ
Advertisement

ਭਗਵਾਨ ਦਾਸ ਸੰਦਲ

ਦਸੂਹਾ, 13 ਜੁਲਾਈ

Advertisement

ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਵੱਲੋਂ ਪਿੰਡ ਛੋਟਾ ਟੇਰਕਿਆਣਾ ਵਿੱਚ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। 8 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ ਕਰਨ ਮਗਰੋਂ ਵਿਧਾਇਕ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਜਨਤਾ ਦੀ ਭਲਾਈ ਅਤੇ ਪਿੰਡਾਂ ਦੀ ਨੁਹਾਰ ਬਦਲਣ ਵੱਲ ਸਿੱਧੀ ਤਵੱਜੋਂ ਦੇ ਰਹੀ ਹੈ। ਵਿਧਾਇਕ ਘੁੰਮਣ ਨੇ ਭਰੋਸਾ ਦਿੱਤਾ ਕਿ ਪੰਚਾਇਤ ਵੱਲੋਂ ਰੱਖੀਆਂ ਮੰਗਾਂ ਨੂੰ ਵੀ ਤਰਜੀਹੀ ਅਧਾਰ ’ਤੇ ਪੂਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਿਧਾਇਕ ਘੁੰਮਣ ਵੱਲੋਂ ਪਿੰਡ ਜੰਡੋਰ ਦੀ ਪੰਚਾਇਤ ਨੂੰ ਸ਼ਹੀਦ ਅਮ੍ਰਿਤਪਾਲ ਸਿੰਘ ਯਾਦਗਾਰੀ ਮਾਰਗ ਲਈ ਸਾਇਨ ਬੋਰਡ 2 ਲੱਖ ਰੁਪਏ ਦਾ ਚੈਕ ਭੇਂਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਯਾਦਗਾਰੀ ਬੋਰਡ ਦਸੂਹਾ-ਹੁਸ਼ਿਆਰਪੁਰ ਰੋਡ ’ਤੇ ਲਾਇਆ ਜਾਵੇਗਾ। ਉਨਾਂ ਇਹ ਵੀ ਦੱਸਿਆ ਕਿ ਪਿੰਡ ਦੇ ਸਟੇਡੀਅਮ ਨੂੰ ਪਹਿਲਾਂ ਹੀ ਸ਼ਹੀਦ ਅਮ੍ਰਿਤਪਾਲ ਸਿੰਘ ਦੇ ਨਾਂਅ ’ਤੇ ਰੱਖਿਆ ਜਾ ਚੁੱਕਾ ਹੈ। ਇਸ ਮੌਕੇ ਮਾਰਕੀਟ ਕਮੇਟੀ ਦਸੂਹਾ ਦੇ ਚੇਅਰਮੈਨ ਕੇ.ਪੀ. ਸੰਧੂ, ਪਿੰਡ ਛੋਟਾ ਟੇਰਕਿਆਣਾ ਦੇ ਸਰਪੰਚ ਹਰਜੀਤ ਸਿੰਘ, ਪੰਚ ਕਮਲਜੀਤ ਕੌਰ, ਪੰਚ ਸ਼ਿਗਾਰਾ ਸਿੰਘ, ਨਿਸ਼ਾਨ ਸਿੰਘ, ਬਲਾਕ ਕਾਂਗਰਸ ਪ੍ਰਧਾਨ ਪਰਲੋਕ ਸਿੰਘ, ਜਗਨ ਨਾਥ, ਗੁਰਮੇਲ ਸਿੰਘ, ਸਵਰਨ ਸਿੰਘ, ਸਰਪੰਚ ਲਾਡੀ ਵਿਰਕ ਸਣੇ ਹੋਰ ਪਤਵੰਤੇ ਮੌਜੂਦ ਸਨ।

Advertisement