ਨਿੱਜੀ ਪੱਤਰ ਪ੍ਰੇਰਕ
ਜਲੰਧਰ, 22 ਦਸੰਬਰ
ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ ਯਾਦ ਨੂੰ ਸਮਰਪਿਤ ਸਰਕਾਰੀ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 24 ਦਸੰਬਰ ਨੂੰ ਕਾਮਰੇਡ ਸੁਰਜੀਤ ਦੇ ਜੱਦੀ ਪਿੰਡ ਬੰਡਾਲਾ ਪਹੁੰਚ ਰਹੇ ਹਨ। ਸੀਪੀਆਈ (ਐੱਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵੀ ਪੁੱਜ ਰਹੇ ਹਨ। ਕਾਮਰੇਡ ਸੇਖੋਂ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਵਿੱਚ ਸੜਕ ਮਾਰਗ ਦਾ ਨਾਂ, ਸਕੂਲ ਦਾ ਨਾਂ ਮਰਹੂਮ ਆਗੂ ਦੇ ਨਾਂ ’ਤੇ ਰੱਖਣਾ ਸ਼ਾਮਲ ਹੈ। ਇਸ ਦੌਰਾਨ ਹੀ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਇੱਕ ਨਰਸਿੰਗ ਕਾਲਜ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ।