ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਕਪੂਰਥਲਾ: ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ 11 ਸਕੂਲਾਂ ਅੰਦਰ 88 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਤੇ ਡਾਇਰੈਕਟਰ ਜਲ ਸਰੋਤ ਵਿਭਾਗ ਤੇ ਮੈਂਬਰ ਪੰਜਾਬ ਕ੍ਰਿਕਟ ਐਸੋਸੀਏਸ਼ਨ ਹਰਸਿਮਰਨ ਸਿੰਘ...
Advertisement

ਕਪੂਰਥਲਾ: ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ 11 ਸਕੂਲਾਂ ਅੰਦਰ 88 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਤੇ ਡਾਇਰੈਕਟਰ ਜਲ ਸਰੋਤ ਵਿਭਾਗ ਤੇ ਮੈਂਬਰ ਪੰਜਾਬ ਕ੍ਰਿਕਟ ਐਸੋਸੀਏਸ਼ਨ ਹਰਸਿਮਰਨ ਸਿੰਘ ਘੁੰਮਣ ਵਲੋਂ ਸਰਕਾਰੀ ਸਕੂਲ ਅਵਾਣ, ਅਕਬਰਪੁਰ, ਬਰਿਆਰ ਵਿਖੇ ਲਗਪਗ 20 ਲੱਖ ਰੁਪਏ ਦੇ ਵਿਕਾਸ ਕੰਮ ਲੋਕ ਅਰਪਿਤ ਕੀਤੇ ਗਏ। ਇਸੇ ਤਰ੍ਹਾਂ ਸੁਲਤਾਨਪੁਰ ਲੋਧੀ ਹਲਕੇ ’ਚ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਵਲੋਂ ਸਰਕਾਰੀ ਸਕੂਲ ਖਾਲੂ, ਠੱਟਾ ਨਵਾਂ ਤੇ ਟਿੱਬਾ ਵਿਖੇ ਲਗਪਗ 56 ਲੱਖ ਰੁਪਏਦੀ ਲਾਗਤ ਨਾਲ ਮੁਕੰਮਲ ਕੀਤੇ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ। ਕਪੂਰਥਲਾ ਹਲਕੇ ’ਚ ਸੰਦੀਪ ਸੈਣੀ ਚੇਅਰਮੈਨ ਪੰਜਾਬ ਬੀ.ਸੀ. ਲੈਂਡ ਡਿਵੈਲਪਮੈਂਟ ਐਂਡ ਫਾਇਨਾਂਸ ਕਾਰਪੋਰੇਸ਼ਨ ਵਲੋਂ ਸਰਕਾਰੀ ਸਕੂਲ ਇੱਬਣ, ਮੰਗਾ ਰੋਡਾ ਤੇ ਮਾਧੋ ਝੰਡਾ ਵਿਖੇ 11.37 ਲੱਖ ਰੁਪਏ ਦੀ ਲਾਗਤ ਦੇ ਵਿਕਾਸ ਕੰਮ ਲੋਕ ਅਰਪਿਤ ਕੀਤੇ ਗਏ। -ਪੱਤਰ ਪ੍ਰੇਰਕ

ਐੱਸਡੀ ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ

ਜਲੰਧਰ: ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਐਸਡੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਆਦਮਪੁਰ ਦਾ ਦਸਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰਸੀਪਲ ਬਿੰਦੂ ਸਿੰਗਾਰੀ ਨੇ ਦੱਸਿਆ ਕਿ ਯਸ਼ਿਕਾ ਕਪਿਲਾ ਨੇ 91.5 ਫੀਸਦ, ਜਸ਼ਮੀਤ ਕੌਰ ਨੇ 90 ਫੀਸਦ, ਹਰਮਨਪ੍ਰੀਤ ਬੈਂਸ ਨੇ 89 ਫੀਸਦ ਅੰਕ ਪ੍ਰਾਪਤ ਕੀਤੇ। ਇਸ ਮੌਕੇ ਸਵਾਮੀ ਰਾਮ ਭਾਰਤੀ, ਮੰਗਤ ਰਾਮ ਸ਼ਰਮਾ, ਕੁਲਦੀਪ ਦੁੱਗਲ, ਕ੍ਰਿਸ਼ਨ ਕੁਮਾਰ ਬੱਗਾ, ਮੀਨਾ ਪਰਸ਼ਾਰ, ਜਤਿੰਦਰ ਡੋਗਰਾ, ਸ਼ਾਮ ਸੁੰਦਰ ਸ਼ਰਮਾ ਨੇ ਵਧਾਈ ਦਿੱਤੀ। -ਪੱਤਰ ਪ੍ਰੇਰਕ

Advertisement

ਮਾਂ ਦਿਵਸ ਨੂੰ ਸਮਰਪਿਤ ਮੁਕਾਬਲੇ ਕਰਵਾਏ

ਸ਼ਾਹਕੋਟ: ਸਟੇਟ ਪਬਲਿਕ ਸਕੂਲ ਸ਼ਾਹਕੋਟ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਨਰੋਤਮ ਸਿੰਘ ਅਤੇ ਮੀਤ ਪ੍ਰਧਾਨ ਡਾ. ਗਗਨਦੀਪ ਕੌਰ ਦੀ ਅਗਵਾਈ ਵਿਚ ਮਾਂ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਕੰਵਰ ਨੀਲ ਕਮਲ ਨੇ ਵਿਦਿਆਰਥੀਆਂ ਨੂੰ ਬੱਚਿਆਂ ਦੇ ਜੀਵਨ ਵਿਚ ਮਾਂ ਦੇ ਯੋਗਦਾਨ ਬਾਰੇ ਦੱਸਿਆ। ਮੁਕਾਬਲਿਆਂ ’ਚ ਸੁਖਵੰਤ ਸਿੰਘ, ਜਸਪਾਲ ਕੌਰ ਅਤੇ ਸੁਮਨ ਸਾਗਰ ਨੇ ਬਤੌਰ ਜੱਜ ਦੀ ਭੂਮਿਕਾ ਬਾਖੂਬੀ ਨਿਭਾਈ। ਵਾਈਸ ਪ੍ਰਿੰਸੀਪਲ ਐਥਨੀ ਮਸੀਹ ਨੇ ਵੀ ਸੰਬੋਧਨ ਕੀਤਾ। -ਪੱਤਰ ਪ੍ਰੇਰਕ

ਰਿਆੜਕੀ ਸਕੂਲ ਦੇ ਨਤੀਜੇ ਸ਼ਾਨਦਾਰ

ਧਾਰੀਵਾਲ: ਬਾਬਾ ਆਇਆ ਸਿੰਘ ਰਿਆੜਕੀ ਪਬਲਿਕ ਸਕੂਲ (ਆਰਪੀਐਸ) ਤੁਗਲਵਾਲਾ ਦੇ ਸੀਬੀਐੱਸਈ ਦੇ ਦਸਵੀਂ ਤੇ ਬਾਰ੍ਹਵੀਂ ਦੇ ਨਤੀਜੇ ਸ਼ਾਨਦਾਰ ਰਹੇ। ਸਕੂਲ ਦੇ ਮੁੱਖ ਪ੍ਰਬੰਧਕ ਗਗਨਦੀਪ ਸਿੰਘ ਵਿਰਕ, ਡਾਇਰੈਕਟਰ ਪ੍ਰਿੰਸੀਪਲ ਮਨਪ੍ਰੀਤ ਕੌਰ ਵਿਰਕ ਅਤੇ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਦੱਸਿਆ ਕਿ ਦਸਵੀਂ ਵਿੱਚੋਂ ਜਗਬੀਰ ਕੌਰ 97 ਫ਼ੀਸਦ, ਮਨਪ੍ਰੀਤ ਕੌਰ ਨੇ 92 ਫ਼ੀਸਦ ਅਤੇ ਸਹਿਜ ਕੌਰ ਤੇ ਜਸਵਿੰਦਰ ਕੌਰ ਨੇ 91 ਫ਼ੀਸਦ, ਜਦਕਿ ਜਸਮੀਤ ਸਿੰਘ, ਰਣਵੀਰ ਸਿੰਘ, ਚਾਹਤ ਕੌਰ, ਹਰਲੀਨ ਕੌਰ ਅਤੇ ਸੁਨੇਹ ਕੌਰ ਨੇ 90 ਫ਼ੀਸਦ ਅੰਕ ਪ੍ਰਾਪਤ ਕੀਤੇ ਹਨ। ਆਰਪੀਐਸ ਸਕੂਲ ਦੀ ਬਾਰ੍ਹਵੀਂ ਦੀ ਮੈਡੀਕਲ ਵਿੱਚ ਨਵਜੋਤ ਕੌਰ ਨੇ 90 ਫ਼ੀਸਦ, ਸਿਮਰਨਜੀਤ ਕੌਰ 85 ਫ਼ੀਸਦ ਅਤੇ ਅਮਰੋਜਪ੍ਰੀਤ ਕੌਰ 84 ਫ਼ੀਸਦ ਹਾਸਲ ਕੀਤੇ। ਸਕੂਲ ਪ੍ਰਬੰਧਕਾਂ ਨੇ ਅੱਵਲ ਵਿਦਿਆਰਥੀਆਂ ਦਾ ਸਨਮਾਨ ਕੀਤਾ। -ਪੱਤਰ ਪ੍ਰੇਰਕ

ਹਾਕਮ ਥਾਪਰ ਦੀ ਡਿਪਟੀ ਡਾਇਰੈਕਟਰ ਵਜੋਂ ਤਰੱਕੀ

ਦਸੂਹਾ: ਪੰਜਾਬ ਸਰਕਾਰ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਫਸਰਾਂ ਨੂੰ ਤਰੱਕੀਆਂ ਦੇਣ ਸੰਬੰਧੀ ਜਾਰੀ ਹੁਕਮਾਂ ਤਹਿਤ ਹਾਕਮ ਥਾਪਰ ਨੂੰ ਡਿਪਟੀ ਡਾਇਰੈਕਟਰ (ਜਲੰਧਰ) ਦੇ ਅਹੁਦੇ ਉੱਤੇ ਤਰੱਕੀ ਦਿੱਤੀ ਗਈ ਹੈ। ਇਹ ਤਰੱਕੀ ਦੀ ਪ੍ਰਵਾਨਗੀ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਸ ਵੱਲੋਂ ਦਿੱਤੀ ਗਈ ਹੈ। ਹਾਕਮ ਥਾਪਰ ਨੇ ਆਪਣੇ ਵਿਭਾਗੀ ਕਰੀਅਰ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ, ਜਲੰਧਰ, ਪਟਿਆਲਾ ਸਮੇਤ ਕਈ ਹੋਰ ਜ਼ਿਲ੍ਹਿਆਂ ਵਿੱਚ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਬਤੌਰ ਡੀਪੀਆਰਓ ਸੇਵਾਵਾਂ ਨਿਭਾਈਆਂ ਹਨ। ਹਾਕਮ ਥਾਪਰ ਦੀ ਇਸ ਤਰੱਕੀ ਨੂੰ ਸਿਰਫ ਇਕ ਵਿਅਕਤੀਗਤ ਸਫਲਤਾ ਨਹੀਂ, ਸਗੋਂ ਸਰਕਾਰੀ ਸੇਵਾਵਾਂ ਪ੍ਰਤੀ ਉਨ੍ਹਾਂ ਦੀ ਲਗਨ ਅਤੇ ਵਚਨਬੱਧਤਾ ਵਜੋਂ ਵੀ ਦੇਖਿਆ ਜਾ ਰਿਹਾ ਹੈ। -ਪੱਤਰ ਪ੍ਰੇਰਕ

ਵੁੱਡਸਟਾਕ ਪਬਲਿਕ ਸਕੂਲ ਦਾ ਨਤੀਜਾ ਸੌ ਫ਼ੀਸਦ

ਬਟਾਲਾ: ਵੁੱਡਸਟਾਕ ਪਬਲਿਕ ਸਕੂਲ ਬਟਾਲਾ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ ਅਤੇ ਪ੍ਰਿੰਸੀਪਲ ਐੱਨਸੀ ਨੇ ਦੱਸਿਆ ਕਿ ਸੀਬੀਐੱਸਈ ਵੱਲੋਂ ਐਲਾਨੇ 12ਵੀਂ ਦੇ ਨਤੀਜੇ ’ਚ ਨਾਨ-ਮੈਡੀਕਲ ’ਚ ਸਿਮਰਨਜੀਤ ਸਿੰਘ ਨੇ 97 ਫੀਸਦ, ਕਾਮਰਸ ਗਰੁੱਪ ’ਚ ਮਾਣਿਕ ਅਗਰਵਾਲ ਨੇ 97 ਫ਼ੀਸਦੀ, ਆਰਟਸ ’ਚ ਦਮਨਪ੍ਰੀਤ ਕੌਰ ਨੇ 96 ਫ਼ੀਸਦ, ਜਸਕਿਰਤ ਸਿੰਘ ਨੇ 95 ਅਤੇ ਅੰਮ੍ਰਿਤਾ ਡੇਵਿਡ ਨੇ 95 ਫੀਸਦ ਅੰਕ ਹਾਸਲ ਕੀਤੇ। 28 ਵਿਦਿਆਰਥੀਆਂ ਨੇ 90 ਫੀਸਦ ਅੰਕ ਪ੍ਰਾਪਤ ਕੀਤੇ। ਸਕੂਲ ਦੀ ਚੇਅਰਪਰਸਨ ਡਾ. ਸਤਿੰਦਰਜੀਤ ਕੌਰ ਨਿੱਜਰ ਅਤੇ ਸਟਾਫ਼ ਵੱਲੋਂ ਵਿਦਿਆਰਥੀਆਂ ਦਾ ਸਨਮਾਨਤ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ

ਕੈਂਬਰਿਜ਼ ਸਕੂਲ ਦਾ ਬਾਕਮਾਲ ਪ੍ਰਦਰਸ਼ਨ

ਦਸੂਹਾ: ਇਥੇ ਸੀਬੀਐੱਸਈ ਦੇ ਦਸਵੀਂ ਤੇ ਬਾਰ੍ਹਵੀ ਦੇ ਨਤੀਜਿਆਂ ਵਿੱਚ ਕੈਂਬਰਿਜ਼ ਸਕੂਲ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਓਪੀ ਗੁਪਤਾ ਨੇ ਦੱਸਿਆ ਕਿ ਬਾਰ੍ਹਵੀ ਦੇ ਨਤੀਜਿਆਂ ਵਿੱਚ 36 ਵਿਦਿਆਰਥੀਆਂ ਨੇ 90 ਫ਼ੀਸਦ ਤੋਂ ਵੱਧ ਤੇ 57 ਵਿਦਿਆਰਥੀਆਂ ਨੇ 85 ਫ਼ੀਸਦ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਇਸੇ ਤਰ੍ਹਾਂ ਦਸਵੀਂ ਵਿੱਚ ਸਕੂਲ ਦੇ 34 ਵਿਦਿਆਰਥੀਆਂ ਨੇ 95 ਫ਼ੀਸਦ ਤੋਂ ਵੱਧ, 80 ਵਿਦਿਆਰਥੀਆਂ ਨੇ 90 ਫ਼ੀਸਦ ਤੋਂ ਵੱਧ ਅਤੇ 126 ਵਿਦਿਆਰਥੀਆਂ ਨੇ 85 ਫ਼ੀਸਦ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਵਾਸਲ ਐਜ਼ੂਕੇਸ਼ਨ ਦੇ ਪ੍ਰਧਾਨ ਕੇਕੇ ਵਾਸਲ, ਚੇਅਰਮੈਨ ਸੰਜੀਵ ਵਾਸਲ, ਵਾਈਸ ਪ੍ਰੈਜ਼ੀਡੈਂਟ ਸ੍ਰੀਮਤੀ ਈਨਾ ਵਾਸਲ, ਸੀਈਓ ਰਾਘਵ ਵਾਸਲ, ਡਾਇਰੈਕਟਰ ਸ੍ਰੀਮਤੀ ਅਦਿੱਤੀ ਵਾਸਲ ਅਤੇ ਪ੍ਰਿੰਸੀਪਲ ਓਪੀ ਗੁਪਤਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ

Advertisement