ਪਿੰਡ ਢੋਲੋਵਾਲ ’ਚ ਸਟੇਡੀਅਮ ਦੇ ਕੰਮ ਦਾ ਉਦਘਾਟਨ
ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਗੜਦੀਵਾਲਾ ਖੇਤਰ ਦੇ ਪਿੰਡ ਢੋਲੋਵਾਲ ਵਿਖੇ 34 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਰਾਜਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ...
ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਗੜਦੀਵਾਲਾ ਖੇਤਰ ਦੇ ਪਿੰਡ ਢੋਲੋਵਾਲ ਵਿਖੇ 34 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਰਾਜਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਵੱਡੇ ਪੱਧਰ ਤੇ ਲੱਖਾਂ ਰੁਪਏ ਖਰਚ ਕਰਕੇ ਸਟੇਡੀਅਮ ਉਸਾਰੇ ਜਾ ਰਹੇ ਹਨ। ਨੌਜਵਾਨਾਂ ਨੂੰ ਖੇਡਾਂ ਦਾ ਸਮਾਨ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾਂ ਜੋ ਨੌਜਵਾਨ ਤੰਦਰੁਸਤ ਰਹਿ ਸਕਣ। ਸਟੇਡੀਅਮਾਂ ਅੰਦਰ ਨੌਜਵਾਨਾਂ ਦੀ ਰੁਚੀ ਅਨੁਸਾਰ ਵਾਲੀਬਾਲ, ਫੁੱਟਬਾਲ, ਬਾਸਕਟਬਾਲ, ਕਬੱਡੀ ਆਦਿਕ ਗਰਾਊਂਡਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਪਿੰਡ ਦੀ ਪੰਚਾਇਤ ਵੱਲੋਂ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦਾ ਖੇਡ ਮੈਦਾਨ ਗ੍ਰਾਂਟ ਦੇਣ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰਸ਼ਮਿੰਦਰ ਸਿੰਘ ਰੰਮੀ, ਸੁਭਮ ਸਹੋਤਾ, ਰਿਸ਼ੂ ਅਦੀਆ, ਦੀਪਾ ਮਲਿਕ, ਸਰਪੰਚ ਮਨਜੀਤ ਕੌਰ, ਜਗਤਾਰ ਸਿੰਘ, ਸਤਨਾਮ ਸਿੰਘ, ਸੁੱਖਵਿੰਦਰ ਸਿੰਘ, ਹਰਜਾਪ ਸਿੰਘ, ਅਜੀਤ ਸਿੰਘ, ਸੁਰਿੰਦਰ ਸਿੰਘ, ਰੇਖਾ ਰਾਣੀ, ਊਸ਼ਾ ਰਾਣੀ, ਸੁਰਿੰਦਰ ਕੌਰ, ਗੁਰਦੀਪ ਸਿੰਘ, ਸੁਰਿੰਦਰ ਕੌਰ, ਗੁਰਦੀਪ ਸਿੰਘ, ਰਾਜਵਿੰਦਰ ਕੌਰ ਆਦਿ ਵੀ ਹਾਜ਼ਰ ਸਨ।

