DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚਿਲਡਰਨ ਮੈਮੋਰੀਅਲ ਮੀਨਾਰ ਦਾ ਉਦਾਘਾਟਨ

ਸਕੂਲ ਵਿੱਚ ਪਾਠ ਕਰਦੇ ਹੋਏ ਵਿਦਿਆਰਥੀ ਅਤੇ ਸਟਾਫ ਮੈਂਬਰ। ਇੱਕ ਸਕੂਲੀ ਵੈਨ ਦੇ ਚੱਕੀ ਦਰਿਆ ਵਿੱਚ ਡਿੱਗਣ ਕਾਰਨ ਸਾਲ 2018 ਵਿੱਚ ਮਾਰੇ ਗਏ 23 ਬੱਚਿਆਂ, 4 ਅਧਿਆਪਕਾਂ ਤੇ ਵੈਨ ਡਰਾਈਵਰ ਦੀ ਯਾਦ ’ਚ ਜਾਗ੍ਰਿਤੀ ਚੈਰੀਟੇਬਲ ਟਰੱਸਟ ਵੱਲੋਂ ਗਤਲਾ ਵਿੱਚ ਬਣਾਏ...

  • fb
  • twitter
  • whatsapp
  • whatsapp
Advertisement
ਸਕੂਲ ਵਿੱਚ ਪਾਠ ਕਰਦੇ ਹੋਏ ਵਿਦਿਆਰਥੀ ਅਤੇ ਸਟਾਫ ਮੈਂਬਰ।
ਸਕੂਲ ਵਿੱਚ ਪਾਠ ਕਰਦੇ ਹੋਏ ਵਿਦਿਆਰਥੀ ਅਤੇ ਸਟਾਫ ਮੈਂਬਰ।

ਇੱਕ ਸਕੂਲੀ ਵੈਨ ਦੇ ਚੱਕੀ ਦਰਿਆ ਵਿੱਚ ਡਿੱਗਣ ਕਾਰਨ ਸਾਲ 2018 ਵਿੱਚ ਮਾਰੇ ਗਏ 23 ਬੱਚਿਆਂ, 4 ਅਧਿਆਪਕਾਂ ਤੇ ਵੈਨ ਡਰਾਈਵਰ ਦੀ ਯਾਦ ’ਚ ਜਾਗ੍ਰਿਤੀ ਚੈਰੀਟੇਬਲ ਟਰੱਸਟ ਵੱਲੋਂ ਗਤਲਾ ਵਿੱਚ ਬਣਾਏ ‘ਚਿਲਡਰਨ ਮੈਮੋਰੀਅਲ ਮੀਨਾਰ’ ਦਾ ਉਦਘਾਟਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਜਗਮੋਹਨ ਬਾਂਸਲ ਨੇ ਕੀਤਾ। ਜ਼ਿਲ੍ਹਾ ਪਠਾਨਕੋਟ ਦੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਤੇ ਸਾਬਕਾ ਵਿਧਾਇਕ ਅਜੇ ਮਹਾਜਨ ਵਿਸ਼ੇਸ਼ ਮਹਿਮਾਨਾਂ ਵਜੋਂ ਪੁੱਜੇ। ਮੈਨੇਜਿੰਗ ਟਰਸਟੀ ਆਰਪੀਐਸ ਵਾਲੀਆ ਨੇ ਕਿਹਾ ਕਿ ਟਰੱਸਟ ਨੇ ਗਤਲਾ ਦੀ ਪੰਚਾਇਤ ਵੱਲੋਂ ਦਿੱਤੀ ਢਾਈ ਏਕੜ ਜ਼ਮੀਨ ’ਚ ਮੀਨਾਰ ਤੇ ਸਪੋਰਟਸ ਕੰਪਲੈਕਸ ਉਸਾਰਿਆ ਹੈ।

Advertisement

ਵਿਦਿਆਰਥੀਆਂ ਨੂੰ ਮਿਹਨਤ ਕਰਨ ਲਈ ਪ੍ਰੇਰਿਆ

ਧਾਰੀਵਾਲ: ਬਾਬਾ ਅਜੈ ਸਿੰਘ ਖ਼ਾਲਸਾ ਪਬਲਿਕ ਸਕੂਲ ਗੁਰਦਾਸ ਨੰਗਲ ਵਿੱਚ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀਆਂ ਨੇ ਸੰਗਤੀ ਰੂਪ ਵਿੱਚ ਪਾਠ ਕੀਤਾ। ਇਸ ਉਪਰੰਤ ਸੰਸਥਾ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ ਗਈ। ਸਕੂਲ ਪ੍ਰਿੰਸੀਪਲ ਸਰਬਜੀਤ ਕੌਰ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਮਨ ਲਗਾ ਕੇ ਪੜ੍ਹਾਈ ਕਰਨ ਦੀ ਸਿੱਖਿਆ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਆਪਣੇ ਆਧਿਆਪਕਾਂ ਦਾ ਆਦਰ-ਸਤਿਕਾਰ ਕਰਨਾ ਅਤੇ ਉੱਚ ਵਿੱਦਿਆ ਪ੍ਰਾਪਤ ਕਰ ਕੇ ਆਪਣੇ ਮਾਪਿਆਂ ਅਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕਰਨਾ ਹਰ ਵਿਦਿਆਰਥੀ ਦਾ ਮੁੱਢਲਾ ਫ਼ਰਜ਼ ਹੈ। ਇਸ ਸਮੇਂ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ। -ਪੱਤਰ ਪ੍ਰੇਰਕ

Advertisement

ਸਟਾਕ ਮਾਰਕੀਟ ਬਾਰੇ ਜਾਣਕਾਰੀ ਦਿੱਤੀ

ਚੋਹਲਾ ਸਾਹਿਬ: ਗੁਰੂ ਅਰਜਨ ਦੇਵ ਖ਼ਾਲਸਾ ਕਾਲਜ, ਚੋਹਲਾ ਸਾਹਿਬ ਵਿੱਚ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਦੀ ਅਗਵਾਈ ਹੇਠ ‘ਫਾਈਨੈਂਸ਼ਲ ਅਵੇਅਰਨੈੱਸ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕੀਤਾ ਗਿਆ। ਇਹ ਪ੍ਰੋਗਰਾਮ ਕੰਪਿਊਟਰ ਸਾਇੰਸ, ਕਮਰਸ ਅਤੇ ਇਕਨਾਮਿਕਸ ਵਿਭਾਗ ਵੱਲੋਂ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਅਤੇ ਬੰਬੇ ਸਟੋਕ ਐਕਸਚੇਂਜ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਮੁੱਖ ਵਕਤਾ ਵਜੋਂ ਪੂਨਮ ਚੰਦ ਨੇ ਵਿਦਿਆਰਥੀਆਂ ਨੂੰ ਸਟਾਕ ਮਾਰਕੀਟ ਦੇ ਮੂਲ ਸਿਧਾਂਤਾਂ, ਸੁਰੱਖਿਅਤ ਨਿਵੇਸ਼ ਦੇ ਤਰੀਕਿਆਂ, ਧੋਖਾਧੜੀ ਤੋਂ ਬਚਾਅ ਅਤੇ ਪ੍ਰਭਾਵਸ਼ਾਲੀ ਵਿੱਤੀ ਯੋਜਨਾ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਅੰਤ ਵਿੱਚ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਵਿਦਿਆਰਥੀਆਂ ਨੂੰ ਆਤਮਨਿਰਭਰ ਬਣਾਉਂਦੇ ਹਨ। ਉਨ੍ਹਾਂ ਨੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ

ਜੀ ਟੀ ਬੀ ਸਕੂਲ ਵਿੱਚ ਅਧਿਆਪਕ-ਮਾਪੇ ਮਿਲਣੀ

ਦਸੂਹਾ: ਗੁਰੂ ਤੇਗ ਬਹਾਦਰ ਖ਼ਾਲਸਾ ਪਬਲਿਕ ਸਕੂਲ ਦਸੂਹਾ ਵਿੱਚ ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਦੀ ਸਰਪ੍ਰਸਤੀ ਹੇਠ ਅਧਿਆਪਕ-ਮਾਪੇ ਮਿਲਣੀ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਅਧਿਆਪਕਾਂ ਵੱਲੋਂ ਮਾਪਿਆਂ ਨਾਲ ਵਿਦਿਆਰਥੀਆਂ ਦੀ ਸੈਸ਼ਨ 2025-26 ਦੀ ਅਕਾਦਮਿਕ ਕਾਰਗੁਜ਼ਾਰੀ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ ਗਈ। ਅਧਿਆਪਕਾਂ ਨੇ ਬੱਚਿਆਂ ਨੂੰ ਪੜ੍ਹਾਈ ਵਿੱਚ ਹੋਰ ਦਿਲਚਸਪੀ ਦਿਖਾਉਣ ਲਈ ਪ੍ਰੇਰਿਆ। ਇਸ ਮੌਕੇ ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਅਤੇ ਕੋਆਰਡੀਨੇਟਰ ਨਵਨੀਤ ਕੌਰ ਨੇ ਮਾਪਿਆਂ ਨਾਲ ਗੱਲਬਾਤ ਕੀਤੀ। ਪ੍ਰਿੰਸੀਪਲ ਡਾ. ਬਾਜਵਾ ਨੇ ਕਿਹਾ ਕਿ ਅਧਿਆਪਕ ਅਤੇ ਮਾਂਪੇ ਮਿਲ ਕੇ ਹੀ ਬੱਚਿਆਂ ਦੇ ਚੰਗੇ ਭਵਿੱਖ ਦੀ ਨੀਂਹ ਰੱਖ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਨਵੇਂ ਵਿਦਿਅਕ ਸੈਸ਼ਨ ਵਿੱਚ ਹੋਰ ਮਿਹਨਤ ਕਰਕੇ ਵਧੀਆ ਨਤੀਜੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ। -ਪੱਤਰ ਪ੍ਰੇਰਕ

ਸਿੱਖ ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ

ਕਾਦੀਆਂ: ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਦੇ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਨਤੀਜੇ ਬਾਰੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਵਿਭਾਗ ਦੇ ਪ੍ਰੋ. ਡਾ. ਸਤਿੰਦਰ ਕੌਰ ਤੇ ਪ੍ਰੋ. ਕੁਲਵਿੰਦਰ ਸਿੰਘ ਭਾਟੀਆ ਨੇ ਦੱਸਿਆ ਕਾਲਜ ਦਾ ਨਤੀਜਾ 100 ਫ਼ੀਸਦੀ ਰਿਹਾ ਹੈ। ਐਮ ਏ ਪੰਜਾਬੀ ਤੀਜਾ ਸਮੈਸਟਰ ਵਿੱਚੋਂ ਵਿਦਿਆਰਥਣ ਰਮਨਦੀਪ ਕੌਰ ਨੇ 7.83 ਸੀ ਜੀ ਪੀ ਏ ਗਰੇਡ ਨਾਲ ਕਾਲਜ ਵਿੱਚੋਂ ਪਹਿਲਾ, ਪਵਨਦੀਪ ਕੌਰ ਅਤੇ ਬਲਜੀਤ ਕੌਰ ਨੇ 7.33 ਸੀ ਜੀ ਪੀ ਏ ਗਰੇਡ ਨਾਲ ਦੂਜਾ ਅਤੇ ਪ੍ਰਭਜੋਤ ਕੌਰ ਨੇ 7.17 ਸੀ ਜੀ ਪੀ ਏ ਗਰੇਡ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਕਾਲਜ ਪ੍ਰਬੰਧਕ ਕਮੇਟੀ ਦੇ ਸਥਾਨਕ ਸਕੱਤਰ ਕਸਮੀਰ ਸਿੰਘ ਬੋਪਾਰਾਏ ਅਤੇ ਸਮੂਹ ਮੈਂਬਰਾਂ ਨੇ ਪ੍ਰਿੰਸੀਪਲ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਪੰਜਾਬੀ ਵਿਭਾਗ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। -ਨਿੱਜੀ ਪੱਤਰ ਪ੍ਰੇਰਕ

ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ

ਦਸੂਹਾ: ਇੱਥੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿੱਚ ਪ੍ਰਿੰਸੀਪਲ ਅੰਜੂ ਧਵਨ ਦੀ ਅਗਵਾਈ ਹੇਠ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਮੌਕੇ ਸਮਾਰੋਹ ਕਰਵਾਇਆ ਗਿਆ। ਪ੍ਰਿੰਸੀਪਲ ਅੰਜੂ ਧਵਨ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਸਵਾਗਤ ਕੀਤਾ। ਇਸ ਮੌਕੇ ਨਵੇਂ ਦਾਖ਼ਲ ਹੋਏ ਬੱਚਿਆਂ ਦੇ ਮਾਪਿਆਂ ਨੂੰ ਸਕੂਲ ਆਈ ਡੀ ਕਾਰਡ ਵੀ ਜਾਰੀ ਕੀਤੇ ਗਏ। ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਗੀਤ-ਸੰਗੀਤ, ਨਾਚ ਅਤੇ ਭੰਗੜਾ ਪਾ ਕੇ ਸਮਾਰੋਹ ਨੂੰ ਚਾਰ ਚੰਨ ਲਾਏ। ਵਾਸਲ ਐਜੂਕੇਸ਼ਨ ਦੇ ਪ੍ਰਧਾਨ ਕੇ ਕੇ ਵਾਸਲ, ਚੇਅਰਮੈਨ ਸੰਜੀਵ ਵਾਸਲ, ਵਾਈਸ ਪ੍ਰੈਜ਼ੀਡੈਂਟ ਈਨਾ ਵਾਸਲ, ਸੀ ਈ ਓ ਰਾਘਵ ਵਾਸਲ ਅਤੇ ਡਾਇਰੈਕਟਰ ਅਦਿੱਤੀ ਵਾਸਲ ਨੇ ਵਿਦਿਆਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। -ਪੱਤਰ ਪ੍ਰੇਰਕ

Advertisement
×