DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Independence Day Celebration: ਸਰਹੱਦੀ ਕਸਬਾ Dera Baba Nanak ਸਮੇਤ ਵੱਖ-ਵੱਖ ਥਾਵਾਂ 'ਤੇ ਧੂਮਧਾਮ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ

ਕੌਮਾਂਤਰੀ ਸਰਹੱਦ ਨਾਲ ਲੱਗਦੇ ਕਸਬਾ ਡੇਰਾ ਬਾਬਾ ਨਾਨਕ ਵਿੱਚ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਐੱਸ ਡੀ ਐੱਮ ਲਛਮਣ ਸਿੰਘ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਸਕੂਲੀ ਵਿਦਿਆਰਥੀਆਂ ਨੇ ਦੇਸ਼ ਭਗਤੀ...

  • fb
  • twitter
  • whatsapp
  • whatsapp
featured-img featured-img
ਸੰਬੋਧਨ ਕਰਦੇ ਹੋਏ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ। -ਫੋਟੋ: ਸੱਖੋਵਾਲੀਆ
Advertisement

ਕੌਮਾਂਤਰੀ ਸਰਹੱਦ ਨਾਲ ਲੱਗਦੇ ਕਸਬਾ ਡੇਰਾ ਬਾਬਾ ਨਾਨਕ ਵਿੱਚ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਐੱਸ ਡੀ ਐੱਮ ਲਛਮਣ ਸਿੰਘ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਸਕੂਲੀ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ਅਤੇ ਸਕਿੱਟਾਂ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ।

ਆਪਣੇ ਸੰਬੋਧਨ ਦੌਰਾਨ ਐੱਸ ਡੀ ਐੱਮ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਸਮਾਗਮ ਵਿੱਚ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਸਮੇਤ ਕਈ ਪਤਵੰਤੇ ਹਾਜ਼ਰ ਸਨ। ਇਸੇ ਤਰ੍ਹਾਂ ਕਲਾਨੌਰ ਵਿੱਚ ਵੀ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ, ਜਿੱਥੇ ਬੱਚਿਆਂ ਨੇ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।

Advertisement

ਫਤਹਿਗੜ੍ਹ ਚੂੜੀਆਂ (ਪੱਤਰ ਪ੍ਰੇਰਕ): ਦਾਣਾ ਮੰਡੀ ਫਤਿਹਗੜ੍ਹ ਚੂੜੀਆਂ ਵਿੱਚ 80ਵਾਂ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਐੱਸ ਡੀ ਐੱਮ ਸੁਖਜਿੰਦਰ ਸਿੰਘ ਟਿਵਾਣਾ ਨੇ ਤਿਰੰਗਾ ਲਹਿਰਾਇਆ। ਇਸ ਮਗਰੋਂ ਡੀ ਐੱਸ ਪੀ ਲਲਿਤ ਕੁਮਾਰ ਅਤੇ ‘ਆਪ’ ਆਗੂ ਹਰਜੋਬਨਜੀਤ ਸਿੰਘ ਰੰਧਾਵਾ ਨੇ ਪਰੇਡ ਤੋਂ ਸਲਾਮੀ ਲਈ। ਸਮਾਗਮ ਵਿੱਚ ਮਾਰਕੀਟ ਕਮੇਟੀ ਚੇਅਰਮੈਨ ਰਾਜੀਵ ਸ਼ਰਮਾ ਅਤੇ ਤਹਿਸੀਲਦਾਰ ਜਸਵਿੰਦਰ ਸਿੰਘ ਸੰਧੂ ਸਮੇਤ ਕਈ ਅਧਿਕਾਰੀ ਹਾਜ਼ਰ ਸਨ।

Advertisement

ਘੁਮਾਣ ਵਿੱਚ ਵਿਧਾਇਕ ਕਿਸ਼ਨਕੋਟ ਨੇ ਕੌਮੀ ਝੰਡਾ ਲਹਿਰਾਇਆ

ਸ੍ਰੀ ਹਰਗੋਬਿੰਦਪੁਰ (ਨਿੱਜੀ ਪੱਤਰ ਪ੍ਰੇਰਕ): ਆਜ਼ਾਦੀ ਦਿਹਾੜੇ ਮੌਕੇ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਘੁਮਾਣ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿੱਚ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਸਕੂਲ ਦੀਆਂ ਵਿਦਿਆਰਥਣਾਂ ਨੇ ਦੇਸ਼ ਭਗਤੀ ਦੇ ਗੀਤ ਅਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ।

Advertisement
×