DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Independence Day Security: ਆਜ਼ਾਦੀ ਦਿਹਾੜੇ ਮੌਕੇ ਪੰਜਾਬ ਵਿੱਚ ਸਖ਼ਤ Security Arrangements

ਜਲੰਧਰ ਵਿੱਚ ਕੈਬਨਿਟ ਮੰਤਰੀ ਮਹਿੰਦਰ ਭਗਤ ਕੌਮੀ ਝੰਡਾ ਲਹਿਰਾਉਣਗੇ

  • fb
  • twitter
  • whatsapp
  • whatsapp
featured-img featured-img
ਜਲੰਧਰ ਬੱਸ ਅੱਡੇ ’ਤੇ ਤਲਾਸ਼ੀ ਮੁਹਿੰਮ ਚੁਲਾਉਂਦੀ ਹੋਈ ਪੁਲੀਸ। -ਫੋਟੋ: ਸਰਬਜੀਤ ਸਿੰਘ
Advertisement

ਪੰਜਾਬ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ ਅਤੇ ਜਲੰਧਰ ਦੇ ਪੁਲੀਸ ਕਮਿਸ਼ਨਰ ਨੇ ਅੱਜ ਇੱਥੇ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੀਆਂ ਤਿਆਰੀਆਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਹੈ। । ਇਸ ਦੌਰਾਨ ਪਰੇਡ, ਦਰਸ਼ਕਾਂ ਦੀ ਆਵਾਜਾਈ, ਪਾਰਕਿੰਗ, ਪ੍ਰਵੇਸ਼ ਅਤੇ ਨਿਕਾਸ ਪ੍ਰਬੰਧਾਂ ਸਮੇਤ ਸੁਰੱਖਿਆ ਦੇ ਸਾਰੇ ਪਹਿਲੂਆਂ ’ਤੇ ਪੂਰੀ ਚੌਕਸੀ ਵਰਤਣ ਲਈ ਸਖ਼ਤ ਨਿਰਦੇਸ਼ ਦਿੱਤੇ ਗਏ।

ਮੁੱਖ ਸਮਾਗਮ ਵਾਲੀ ਥਾਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਦੇ ਆਸ ਪਾਸ ਦੇ ਇਲਾਕੇ ਵਿੱਚ ਜਿੱਥੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟਰੈਫਿਕ ਪੁਲੀਸ ਵੱਲੋਂ ਕਈ ਰੂਟ ਵੀ ਬਦਲੇ ਗਏ ਹਨ। ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਸੂਬੇ ਦੇ ਬਾਗ਼ਬਾਨੀ, ਸੁਤੰਤਰਤਾ ਸੈਲਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

Advertisement

ਪੁਲੀਸ ਅਧਿਕਾਰੀਆਂ ਨੇ ਸੁਰੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਟਰੈਫਿਕ ਪ੍ਰਬੰਧਨ, ਵੀ ਆਈ ਪੀ ਮੂਵਮੈਂਟ, ਪਾਰਕਿੰਗ ਪ੍ਰਬੰਧਾਂ, ਰੂਟਾਂ, ਭੀੜ ਪ੍ਰਬੰਧਨ ਅਤੇ ਸੰਵੇਦਨਸ਼ੀਲ ਸਥਾਨਾਂ ਦੀ ਸੁਰੱਖਿਆ ਸਮੇਤ ਵੱਖ ਵੱਖ ਪਹਿਲੂਆਂ ਦੀ ਵਿਸਥਾਰ ਪੂਰਵਕ ਸਮੀਖਿਆ ਕੀਤੀ। ਇਸ ਮੌਕੇ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ ਨਗੇਸ਼ਵਰ ਰਾਓ ਨੇ ਸਮੂਹ ਪੁਲੀਸ ਅਧਿਕਾਰੀਆਂ ਨੂੰ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੂਰੀ ਚੌਕਸੀ, ਮੁਸਤੈਦੀ ਅਤੇ ਆਪਸੀ ਤਾਲਮੇਲ ਨਾਲ ਆਪਣੀ ਡਿਊਟੀ ਨਿਭਾਉਣ ਲਈ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।

Advertisement

ਆਜ਼ਾਦੀ ਦਿਹਾੜੇ ਦੀਆਂ ਰੌਣਕਾਂ ਨੂੰ ਮੁੱਖ ਰੱਖਦਿਆਂ ਸ਼ਹਿਰ ਦੇ ਮੁੱਖ ਚੌਕਾਂ ਅਤੇ ਸੜਕਾਂ ਨੂੰ ਤਿਰੰਗੇ ਦਾ ਰੂਪ ਦਰਸਾਉਂਦੀਆਂ ਤਿੰਨ ਰੰਗਾਂ ਦੀਆਂ ਚੁੰਨੀਆਂ ਨਾਲ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਹੈ। ਇਸੇ ਤਰ੍ਹਾਂ ਮੁੱਖ ਸੜਕਾਂ ਉੱਤੇ ਲੱਗੇ ਬਿਜਲੀ ਦੇ ਖੰਭਿਆਂ ਨੂੰ ਵੀ ਤਿਰੰਗੇ ਰੰਗ ਦੀਆਂ ਲਾਈਟਾਂ ਨਾਲ ਰੁਸ਼ਨਾਇਆ ਗਿਆ ਹੈ। ਇਸ ਮੌਕੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ ਟੀ ਸ਼ੋਅ ਅਤੇ ਦੇਸ਼ ਭਗਤੀ ਦੇ ਰੰਗ ਵਿੱਚ ਰੰਗੀਆਂ ਵੱਖ ਵੱਖ ਸੱਭਿਆਚਾਰਕ ਵੰਨਗੀਆਂ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਜਾਵੇਗੀ।

ਤਰਨ ਤਾਰਨ ਵਿੱਚ ਡਿਪਟੀ ਸਪੀਕਰ ਰੌੜੀ ਤਿਰੰਗਾ ਲਹਿਰਾਉਣਗੇ

ਤਰਨ ਤਾਰਨ (ਗੁਰਬਖਸ਼ਪੁਰੀ): ਦੇਸ਼ ਦੀ ਆਜ਼ਾਦੀ ਦੇ 80ਵੇਂ ਦਿਹਾੜੇ ਮੌਕੇ ਤਰਨ ਤਾਰਨ ਵਿੱਚ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਪੰਜਾਬ ਪੁਲੀਸ ਦੇ ਜਵਾਨਾਂ ਅਤੇ ਮਹਿਲਾ ਟੁਕੜੀਆਂ ਵੱਲੋਂ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਜਾਵੇਗੀ। ਮੁੱਖ ਮਹਿਮਾਨ ਪਰੇਡ ਦਾ ਨਿਰੀਖਣ ਕਰਨਗੇ ਅਤੇ ਮਾਰਚ ਪਾਸਟ ਦੀ ਨਿਗਰਾਨੀ ਕਰਨਗੇ। ਇਸ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਰੌਣਕਾਂ ਵਧਾਉਣ ਲਈ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਵਿਸ਼ੇਸ਼ ਸਮਾਗਮ ਡਿਪਟੀ ਕਮਿਸ਼ਨਰ ਰਾਹੁਲ ਦੀ ਪ੍ਰਧਾਨਗੀ ਹੇਠ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਅੰਮ੍ਰਿਤਸਰ ਵਿੱਚ ਅਮਨ ਅਰੋੜਾ ਲਹਿਰਾਉਣਗੇ ਕੌਮੀ ਝੰਡਾ

ਅੰਮ੍ਰਿਤਸਰ (ਜਸਬੀਰ ਸਿੰਧ ਸੱਗੂ): ਇੱਥੇ ਗੁਰੂ ਨਾਨਕ ਸਟੇਡੀਅਮ ਵਿੱਚ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਅਮਨ ਅਰੋੜਾ ਨਿਭਾਉਣਗੇ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਸਵੇਰੇ ਠੀਕ 9 ਵਜੇ ਕੌਮੀ ਝੰਡਾ ਲਹਿਰਾਉਣਗੇ। ਇਸ ਮਗਰੋਂ ਮੁੱਖ ਮਹਿਮਾਨ ਪਰੇਡ ਦਾ ਨਿਰੀਖਣ ਕਰਨਗੇ ਅਤੇ ਆਪਣਾ ਸੰਦੇਸ਼ ਦੇਣਗੇ। ਇਸ ਤੋਂ ਬਾਅਦ ਪੰਜਾਬ ਪੁਲੀਸ, ਮਹਿਲਾ ਪਲਟੂਨ, ਪੰਜਾਬ ਹੋਮ ਗਾਰਡ, ਐੱਨ ਸੀ ਸੀ ਕੈਡਿਟਾਂ ਅਤੇ ਪੁਲੀਸ ਤੇ ਸਕੂਲੀ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ।

ਫਗਵਾੜਾ ਪੁਲੀਸ ਨੇ ਫਲੈਗ ਮਾਰਚ ਕੀਤਾ

ਫਗਵਾੜਾ (ਪੱਤਰ ਪ੍ਰੇਰਕ): ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਫਗਵਾੜਾ ਪੁਲੀਸ ਵੱਲੋਂ ਐੱਸ ਪੀ ਮਾਧਵੀ ਸ਼ਰਮਾ ਅਤੇ ਡੀ ਐੱਸ ਪੀ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਫਲੈਗ ਮਾਰਚ ਕੀਤਾ ਗਿਆ। ਗੋਲ ਚੌਕ ਤੋਂ ਸ਼ੁਰੂ ਹੋਇਆ ਇਹ ਮਾਰਚ ਰੇਲਵੇ ਰੋਡ, ਬੰਗਾ ਰੋਡ, ਹਰਗੋਬਿੰਦ ਨਗਰ, ਬੱਸ ਸਟੈਂਡ, ਸਤਨਾਮਪੁਰਾ, ਹਦੀਆਬਾਦ ਅਤੇ ਚਾਹਲ ਨਗਰ ਹੁੰਦਾ ਹੋਇਆ ਸਮਾਪਤ ਹੋਇਆ। ਇਸ ਮੌਕੇ ਡੀ ਐੱਸ ਪੀ ਨੇ ਲੋਕਾਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼ਹਿਰ ਵਿੱਚ ਪੂਰੀ ਤਰ੍ਹਾਂ ਅਮਨ-ਸ਼ਾਂਤੀ ਦੀ ਸਥਿਤੀ ਕਾਇਮ ਹੈ।

Advertisement
×