ਭਾਰਤ ਨੂੰ ਜੀ-20 ਦੀ ਅਗਵਾਈ ਦਾ ਮੌਕਾ ਮਿਲਣਾ ਮੋਦੀ ਸਰਕਾਰ ਦੀ ਵੱਡੀ ਉਪਲਬਧੀ: ਸੋਮ ਪ੍ਰਕਾਸ਼
ਪੱਤਰ ਪ੍ਰੇਰਕ ਹੁਸ਼ਿਆਰਪੁਰ, 8 ਸਤੰਬਰ ਹੁਸ਼ਿਆਰਪੁਰ ਤੋਂ ਮੈਂਬਰ ਪਾਰਲੀਮੈਂਟ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਅੱਜ ਇੱਥੇ ਕਿਹਾ ਕਿ ਭਾਰਤ ਨੂੰ ਜੀ-20 ਦੀ ਅਗਵਾਈ ਕਰਨ ਦਾ ਮੌਕਾ ਮਿਲਣਾ ਅਤੇ ਇਸ ਸਬੰਧੀ 9 ਤੇ 10 ਸਤੰਬਰ ਨੂੰ ਦਿੱਲੀ ਵਿੱਚ ਸਿਖਰ...
Advertisement
ਪੱਤਰ ਪ੍ਰੇਰਕ
ਹੁਸ਼ਿਆਰਪੁਰ, 8 ਸਤੰਬਰ
Advertisement
ਹੁਸ਼ਿਆਰਪੁਰ ਤੋਂ ਮੈਂਬਰ ਪਾਰਲੀਮੈਂਟ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਅੱਜ ਇੱਥੇ ਕਿਹਾ ਕਿ ਭਾਰਤ ਨੂੰ ਜੀ-20 ਦੀ ਅਗਵਾਈ ਕਰਨ ਦਾ ਮੌਕਾ ਮਿਲਣਾ ਅਤੇ ਇਸ ਸਬੰਧੀ 9 ਤੇ 10 ਸਤੰਬਰ ਨੂੰ ਦਿੱਲੀ ਵਿੱਚ ਸਿਖਰ ਸੰਮੇਲਨ ਹੋਣਾ, ਮੋਦੀ ਸਰਕਾਰ ਦੀ ਵੱਡੀ ਉਪਲਬਧੀ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-20 ਦੇ ਸਾਰੇ ਰਾਸ਼ਟਰ ਪ੍ਰਧਾਨਾਂ ਨਾਲ ਗੱਲਬਾਤ ਕਰਕੇ ਦੇਸ਼ ਦੇ ਕਈ ਮੁੱਦਿਆਂ ਦਾ ਹੱਲ ਕੱਢਣਗੇ। ਉਨ੍ਹਾਂ ਕਿਹਾ ਕਿ ਚੀਨ ਤੇ ਪਾਕਿਸਤਾਨ ਨਾਲ ਸਬੰਧਤ ਮੁੱਦਿਆਂ ਨੂੰ ਵੀ ਵਿਚਾਰਿਆ ਜਾਵੇਗਾ। ਸੋਮ ਪ੍ਰਕਾਸ਼ ਨੇ ਕਿਹਾ ਕਿ ਇਸ ਸੰਮੇਲਨ ਨਾਲ ਭਾਰਤ ਜੀ-20 ਦੇ ਪ੍ਰਮੁੱਖ ਮੈਂਬਰ ਦੇ ਤੌਰ ’ਤੇ ਵਿਸ਼ਵ ਦੀ ਅਗਵਾਈ ਕਰਨ ਵਾਲੇ ਰਾਸ਼ਟਰ ਵਜੋਂ ਉਭਰ ਕੇ ਸਾਹਮਣੇ ਆਇਆ ਹੈ, ਜਿਸ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਂਦਾ ਹੈ।
Advertisement
×