ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਰਾਈਜ਼ਿੰਗ ਪੰਜਾਬ: ਸੁਝਾਅ ਤੋਂ ਹੱਲ ਤੱਕ’ ਤਹਿਤ ਸਨਅਤਕਾਰਾਂ ਨੂੰ ਮਿਲੇਗਾ ਵੱਡਾ ਹੁਲਾਰਾ: ਅਰੋੜਾ

ਉਦਯੋਗਪੱਖੀ ਨੀਤੀਆਂ ਸਦਕਾ ਸਨਅਤਕਾਰਾਂ ਨੂੰ ਪੰਜ ਮਹੀਨਿਆਂ ’ਚ 222 ਕਰੋੜ ਦਾ ਲਾਭ ਦਿੱਤਾ: ਸਨਅਤ ਮੰਤਰੀ
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸਨਅਤ ਮੰਤਰੀ ਸੰਜੀਵ ਅਰੋੜਾ।-ਫੋਟੋ: ਮਲਕੀਅਤ ਸਿੰਘ
Advertisement

ਪੰਜਾਬ ਦੇ ਸਨਅਤ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ‘ਰਾਈਜ਼ਿੰਗ ਪੰਜਾਬ-ਸੁਝਾਅ ਤੋਂ ਹੱਲ ਤੱਕ’ ਤਹਿਤ ਸ਼ੁਰੂ ਕੀਤੇ ਗਏ ਸਮਾਗਮ ਸਨਅਤ ਨੂੰ ਵੱਡਾ ਹੁਲਾਰਾ ਦੇਣ ਵਿੱਚ ਕਾਰਗਰ ਸਾਬਿਤ ਹੋਣਗੇ। ਉਹ ਅੱਜ ‘ਰਾਈਜ਼ਿੰਗ ਪੰਜਾਬ-ਸੁਝਾਅ ਤੋਂ ਹੱਲ ਤੱਕ’ ਤਹਿਤ ਜਲੰਧਰ ਸਮੇਤ ਚਾਰ ਜ਼ਿਲ੍ਹਿਆਂ ਦੇ ਉਦਯੋਗਪਤੀਆਂ ਨਾਲ ਸਿੱਧਾ ਸੰਵਾਦ ਕਰਨ ਸਬੰਧੀ ਕਰਵਾਏ ਸਮਾਗਮ ਵਿੱਚ ਪੁੱਜੇ ਸਨ। ਉਪਰੰਤ ਉਨ੍ਹਾਂ ਪ੍ਰੈੱਸ ਕਾਨਫਰੰਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਡਾਇਰੈਕਟਰ ਇੰਡਸਟਰੀਜ਼ ਸੁਰਭੀ ਮਲਿਕ, ਡੀਸੀ ਡਾ. ਹਿਮਾਂਸ਼ੂ ਅਗਰਵਾਲ, ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਐਡੀਸ਼ਨਲ ਸੀ.ਈ.ਓ. (ਇਨਵੈਸਟ ਪੰਜਾਬ) ਰਾਹੁਲ ਚਾਬਾ ਵੀ ਹਾਜ਼ਰ ਸਨ।

ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ‘ਰਾਈਜ਼ਿੰਗ ਪੰਜਾਬ-ਸੁਝਾਅ ਤੋਂ ਹੱਲ ਤੱਕ’ ਤਹਿਤ ਸਮਾਗਮ ਕੀਤੇ ਜਾ ਰਹੇ ਹਨ ਅਤੇ ਅੱਜ ਜਲੰਧਰ ਵਿੱਚ ਦੂਜਾ ਸਮਾਗਮ ਕੀਤਾ ਗਿਆ ਹੈ, ਜਿਸ ਰਾਹੀਂ ਸਨਅਤਕਾਰਾਂ ਨਾਲ ਸਿੱਧਾ ਸੰਵਾਦ ਕਰਕੇ ਜਿੱਥੇ ਉਨ੍ਹਾਂ ਦੇ ਸੁਝਾਅ ਪ੍ਰਾਪਤ ਕੀਤੇ ਗਏ ਹਨ, ਉੱਥੇ ਇਨ੍ਹਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਤੱਕ ਪਹੁੰਚਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਸਨਅਤਕਾਰਾਂ ਨੂੰ 90 ਕਰੋੜ ਰੁਪਏ ਦੇ ਇਨਸੈਂਟਿਵ ਦਿੱਤੇ ਗਏ ਸਨ ਅਤੇ ਹੁਣ 5 ਮਹੀਨਿਆਂ ਵਿੱਚ 222 ਕਰੋੜ ਰੁਪਏ ਦਾ ਇਨਸੈਂਟਿਵ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਇੰਡਸਟਰੀ ਲਗਾਉਣ ਲਈ ਪੰਜਾਬ ਸਰਕਾਰ ਵੱਲੋਂ ਨਵਾਂ ਪੋਰਟਲ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਵਿੱਚ ਸਿੰਗਲ ਵਿੰਡੂ ਸਿਸਟਮ ਰਾਹੀਂ ਸਾਰੀਆਂ ਪ੍ਰਵਾਨਗੀਆਂ 45 ਦਿਨਾਂ ਵਿੱਚ ਦੇਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਪ੍ਰਵਾਨਗੀਆਂ ਤੀਜੇ-ਚੌਥੇ ਦਿਨ ਤੋਂ ਮਿਲਣੀਆਂ ਸ਼ੁਰੂ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸਨਅਤਕਾਰਾਂ ਨੂੰ ਪ੍ਰਵਾਨਗੀਆਂ ਲੈਣ ਲਈ 45 ਦਿਨਾਂ ਦਾ ਇੰਤਜ਼ਾਰ ਵੀ ਨਹੀਂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਉਦਯੋਗਾਂ ਨੂੰ ਸਾਜ਼ਗਾਰ ਮਾਹੌਲ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਸਦਕਾ ਹੁਣ ਤੱਕ ਸਨਅੱਤਕਾਰਾਂ ਵੱਲੋਂ 1 ਲੱਖ 14 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਾਢੇ 4 ਲੱਖ ਲੋਕਾਂ ਨੂੰ ਰੁਜ਼ਗਾਰ ਵੀ ਪ੍ਰਾਪਤ ਹੋਇਆ ਹੈ। ਸਨਅਤ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਦੀ ਸਹੂਲਤ ਲਈ 24 ਕਮੇਟੀਆਂ ਬਣਾਈਆਂ ਗਈਆਂ ਹਨ, ਜਿਸ ਵਿੱਚ ਕੋਈ ਵੀ ਮੈਂਬਰ ਰਾਜਸੀ ਨਹੀਂ ਲਿਆ ਗਿਆ ਅਤੇ ਕਮੇਟੀ ਦੀ ਰੈਗੂਲਰ ਮੀਟਿੰਗ ਯਕੀਨੀ ਬਣਾਉਣ ਲਈ ਏ.ਡੀ.ਸੀ. ਨੂੰ ਇਸ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ।

Advertisement

ਪੰਜਾਬ ਨਿਵੇਸ਼ ਸੰਮੇਲਨ ਅਗਲੇ ਵਰ੍ਹੇ ਮੁਹਾਲੀ ’ਚ

ਕੈਬਨਿਟ ਮੰਤਰੀ ਨੇ ਦੱਸਿਆ ਕਿ ਤਿੰਨ ਦਿਨਾਂ ਪੰਜਾਬ ਨਿਵੇਸ਼ ਸੰਮੇਲਨ 13 ਮਾਰਚ 2026 ਤੋਂ ਮੁਹਾਲੀ ਵਿੱਚ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਸ਼ਿਰਕਤ ਕਰਨ ਲਈ ਸਨਅਤਕਾਰਾਂ, ਵਪਾਰੀਆਂ, ਐੱਨ.ਆਰ.ਆਈਜ਼ ਅਤੇ ਵਿਦੇਸ਼ੀ ਕੰਪਨੀਆਂ ਨੂੰ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਫੋਕਲ ਪੁਆਇੰਟਾਂ ਨੂੰ ਅਪਗਰੇਡ ਕਰਨ ਲਈ 100 ਕਰੋੜ ਰੁਪਏ ਦੇ ਟੈਂਡਰ ਲਾਏ ਗਏ ਹਨ।

Advertisement