DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਹਿੰਗਾਈ: ਕਾਂਗਰਸ ਵੱਲੋਂ ਭਾਜਪਾ ਸਰਕਾਰ ਖ਼ਿਲਾਫ਼ ਮੁਜ਼ਾਹਰੇ

ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਧਾੳੁਣ ਦੇ ਫ਼ੈਸਲੇ ਦਾ ਵਿਰੋਧ

  • fb
  • twitter
  • whatsapp
  • whatsapp
featured-img featured-img
ਪਠਾਨਕੋਟ ਵਿੱਚ ਪ੍ਰਦਰਸ਼ਨ ਕਰਦੇ ਹੋਏ ਕਾਂਗਰਸ ਪਾਰਟੀ ਦੇ ਵਰਕਰ।
Advertisement

ਭੋਆ ਵਿਧਾਨ ਸਭਾ ਹਲਕੇ ਅੰਦਰ ਬਨੀ ਲੋਧੀ ਵਿੱਚ ਅੱਜ ਕਾਂਗਰਸ ਵੱਲੋਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਅਗਵਾਈ ਵਿੱਚ ਵਧ ਰਹੀ ਮਹਿੰਗਾਈ ਅਤੇ ਪੈਟਰੋਲ, ਡੀਜ਼ਲ, ਰਸੋਈ ਗੈਸ ਦੀਆਂ ਵਧਾਈਆਂ ਗਈਆਂ ਕੀਮਤਾਂ ਸਬੰਧੀ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਵਿੱਚ ਪਾਰਟੀ ਵਰਕਰਾਂ ਨੇ ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਖ਼ਿਲਾਫ਼ ਨਾਅਰਿਆਂ ਵਾਲੀਆਂ ਤਖਤੀਆਂ ਹੱਥਾਂ ਵਿੱਚ ਫੜ ਰੱਖੀਆਂ ਸਨ। ਪ੍ਰਦਰਸ਼ਨ ਵਿੱਚ ਸੋਹਨ ਲਾਲ, ਸੰਦੀਪ, ਕਾਕਾ ਰਾਮ ਸਿੰਘ, ਪਿੰਕਾ, ਸੇਠੀ ਪਹਿਲਵਾਨ, ਡਾ. ਸੋਹਨ ਲਾਲ ਸੋਨੀ, ਕਾਲੀ ਠਾਕੁਰ, ਬਲਵਿੰਦਰ ਸਿੰਘ ਢਿੱਲੋਂ, ਮਿੱਕੀ ਠਾਕੁਰ, ਜੋਗਿੰਦਰ ਸਿੰਘ, ਬਹਾਦਰ ਸਿੰਘ ਆਦਿ ਆਗੂ ਹਾਜ਼ਰ ਸਨ।

ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦੇਸ਼ ਦੇ ਲੋਕਾਂ ਨੂੰ ਮਹਿੰਗਾਈ ਦੀ ਦਲਦਲ ਵਿੱਚ ਧੱਕ ਦਿੱਤਾ ਹੈ। ਚੋਣਾਂ ਦੌਰਾਨ ਲੋਕਾਂ ਨੂੰ ਅੱਛੇ ਦਿਨਾਂ ਦੇ ਸੁਪਨੇ ਦਿਖਾਏ ਗਏ ਸਨ ਪਰ ਹਾਲਾਤ ਅੱਜ ਐਸੇ ਬਣਾ ਦਿੱਤੇ ਹਨ ਕਿ ਆਮ ਆਦਮੀ ਦੇ ਲਈ ਆਪਣੇ ਪਰਿਵਾਰ ਦਾ ਖਰਚ ਚਲਾਉਣਾ ਵੀ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਵਧ ਰਹੀਆਂ ਕੀਮਤਾਂ ਦਾ ਅਸਰ ਹਰ ਵਸਤੂ ਉੱਪਰ ਪੈ ਰਿਹਾ ਹੈ, ਜਿਸ ਨਾਲ ਮਹਿੰਗਾਈ ਹੋਰ ਵਧ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਇੰਨ੍ਹਾਂ ਕੀਮਤਾਂ ਉੱਪਰ ਕਾਬੂ ਪਾਇਆ ਜਾਵੇ ਅਤੇ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਲਗਾਤਾਰ ਸੰਘਰਸ਼ ਕਰਦੀ ਰਹੇਗੀ।

Advertisement

ਬਲਾਚੌਰ (ਬਹਾਦਰਜੀਤ ਸਿੰਘ): ਇੱਥੇ ਕਾਂਗਰਸ ਵੱਲੋਂ ਪੈਟਰੋਲ, ਡੀਜ਼ਲ ਅਤੇ ਗੈਸ ਦੇ ਰੇਟਾਂ ਵਿੱਚ ਹੋ ਰਹੇ ਦਿਨੋਂ-ਦਿਨ ਵਾਧੇ ਅਤੇ ਮਹਿੰਗਾਈ ਨੂੰ ਕਾਬੂ ਕਰਨ ਵਿੱਚ ਕੇਂਦਰ ਸਰਕਾਰ ਦੀ ਨਾਕਾਮੀ ਖ਼ਿਲਾਫ਼ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦੀ ਅਗਵਾਈ ਵਿੱਚ ਮੁਜ਼ਾਹਰਾ ਕੀਤਾ ਗਿਆ। ਭਾਰੀ ਬਰਸਾਤ ਦੇ ਬਾਵਜੂਦ ਕਾਂਗਰਸੀ ਵਰਕਰਾਂ ਵੱਲੋਂ ਵੱਧ-ਚੜ੍ਹ ਕੇ ਮੁਜ਼ਾਹਰੇ ਵਿੱਚ ਹਿੱਸਾ ਲੈਂਦਿਆਂ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਗਿਆ। ਅਜੇ ਮੰਗੂਪੁਰ ਵੱਲੋਂ ਡੀਜ਼ਲ ਅਤੇ ਪੈਟਰੋਲ ਦੇ ਵਧਦੇ ਰੇਟਾਂ ਨੂੰ ਦਰਸਾਉਂਦਿਆਂ ਬੈਲਗੱਡੀ ਉੱਤੇ ਚੜ੍ਹ ਕੇ ਭਾਜਪਾ ਸਰਕਾਰ ਖਿਲਾਫ਼ ਨਾਅਰੇ ਲਗਾਏ ਗਏ। ਅਜੇ ਮੰਗੂਪੁਰ ਨੇ ਕਿਹਾ ਕਿ ਜਦੋਂ ਤੱਕ ਭਾਜਪਾ ਸਰਕਾਰ ਤੋਂ ਦੇਸ਼ ਨੂੰ ਆਜ਼ਾਦੀ ਨਹੀਂ ਮਿਲ ਜਾਂਦੀ, ਕਾਂਗਰਸ ਪਾਰਟੀ ਦਾ ਇਹ ਸੰਘਰਸ਼ ਜਾਰੀ ਰਹੇਗਾ।

Advertisement

Advertisement
×