ਮਹਿੰਗਾਈ: ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰੇ

ਮਹਿੰਗਾਈ: ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰੇ

ਹੁਸ਼ਿਆਰਪੁਰ ਵਿੱਚ ਡੀਸੀ ਸੰਦੀਪ ਹੰਸ ਨੂੰ ਮੰਗ ਪੱਤਰ ਦਿੰਦੇ ਹੋਏ ਸੀਟੂ ਅਹੁਦੇਦਰ।

ਨਿੱਜੀ ਪੱਤਰ ਪ੍ਰੇਰਕ

ਜਲੰਧਰ, 20 ਮਈ

ਰੇਹੜੀ-ਫੜ੍ਹੀ ਖੋਖਾ ਯੂਨੀਅਨ (ਸੀਟੂ) ਅਤੇ ਆਂਗਣਵਾੜੀ ਵਰਕਰਾਂ ਨੇ ਭਗਵਾਨ ਵਾਲਮੀਕ ਚੌਕ ’ਚ ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਧਰਨਾ ਦਿੱਤਾ ਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਮਹਿੰਗਾਈ ਕਾਰਨ ਦੇਸ਼ ਦੇ ਜੋ ਹਾਲਾਤ ਬਣ ਰਹੇ ਹਨ ਉਸ ਤੋਂ ਇਸ ਗੱਲ ਦਾ ਡਰ ਹੈ ਕਿ ਕਿਤੇ ਹਾਲਾਤ ਸ੍ਰੀਲੰਕਾ ਵਾਲੇ ਨਾ ਬਣ ਜਾਣ। ਭਗਵਾਨ ਵਾਲਮੀਕ ਚੌਕ ’ਚ ਧਰਨਾ ਲਾਉਣ ਕਾਰਨ ਉੱਥੇ ਜਾਮ ਲੱਗ ਗਿਆ ਤੇ ਕਾਫੀ ਸਮਾਂ ਆਵਾਜਾਈ ਪ੍ਰਭਾਵਿਤ ਹੋਈ।

ਇਸ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ’ਚ ਔਰਤਾਂ ਵੀ ਸ਼ਾਮਲ ਸਨ, ਜਿਨ੍ਹਾਂ ਨੇ ਕਿਹਾ ਕਿ ਘਰ ਦੀ ਰਸੋਈ ਚਲਾਉਣੀ ਇਸ ਵੇਲੇ ਵੱਡੀ ਚੁਣੌਤੀ ਬਣੀ ਹੋਈ ਹੈ। ਦੇਸ਼ ਵਿੱਚ ਜਿਸ ਤਰ੍ਹਾਂ ਨਾਲ ਮਹਿੰਗਾਈ ਕੰਟਰੋਲ ਤੋਂ ਬਾਹਰ ਹੁੰਦੀ ਜਾ ਰਹੀ ਹੈ, ਉਸ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਹਾਲਾਤ ਸ੍ਰੀਲੰਕਾ ਵਾਲੇ ਬਣਦੇ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਜੇਕਰ ਮਹਿੰਗਾਈ ’ਤੇ ਕਾਬੂ ਨਾ ਪਾਇਆ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਵੀ ਤਿੱਖਾ ਕਰ ਦੇਣਗੇ।

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਸੀਟੂ ਵੱਲੋਂ ਅੱਜ ਇੱਥੇ ਮਹਿੰਗਾਈ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਸੀਟੂ ਆਗੂ ਮਹਿੰਦਰ ਕੁਮਾਰ ਬਢੋਆਣ, ਕਮਲਜੀਤ ਸਿੰਘ ਰਾਜਪੁਰ ਭਾਈਆਂ ਤੇ ਮਨਜੀਤ ਕੌਰ ਨੇ ਕਿਹਾ ਕਿ ਚੰਗੇ ਦਿਨਾਂ ਦੀ ਗੱਲ ਕਰਨ ਵਾਲੀ ਮੋਦੀ ਸਰਕਾਰ ਨੇ ਦੇਸ਼ ਦੀ ਜਨਤਾ ਨੂੰ ਹੋਰ ਮਾੜੇ ਸਮੇਂ ਵਿੱਚ ਧੱਕ ਦਿੱਤਾ ਹੈ। ਦਿਨੋਂ ਦਿਨ ਵਧ ਰਹੀ ਮਹਿੰਗਾਈ ਨੇ ਲੋਕਾਂ ਦਾ ਜਿਉਣਾ ਮੁਸ਼ਕਿਲ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਰਸੋਈ ਗੈਸ ਅਤੇ ਹੋਰ ਜ਼ਰੂਰੀ ਖਾਧ ਪਦਾਰਥਾਂ ਦੀਆਂ ਕੀਮਤਾਂ ’ਚ ਹੋਏ ਅਥਾਹ ਵਾਧੇ ਕਾਰਨ ਇਹ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੁੰਦੇ ਜਾ ਰਹੇ ਹਨ। ਗਰੀਬ ਲੋਕ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਹਨ।

ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਗਰੀਬ ਲੋਕਾਂ ਨੂੰ ਜ਼ਰੂਰੀ ਵਸਤਾਂ ਡਿੱਪੂਆਂ ਰਾਹੀਂ ਸਸਤੇ ਮੁੱਲ ’ਚ ਦਿੱਤੀਆਂ ਜਾਣ, ਆਮਦਨ ਕਰ ਦੇ ਘੇਰੇ ਤੋਂ ਬਾਹਰ ਲੋਕਾਂ ਨੂੰ ਹਰ ਮਹੀਨੇ ਸਸਤਾ ਅਨਾਜ ਦਿੱਤਾ ਜਾਵੇ, ਪੈਟਰੋਲੀਅਮ ਪਦਾਰਥਾਂ ਤੋਂ ਹਰ ਤਰ੍ਹਾਂ ਦੇ ਟੈਕਸਾਂ ਨੂੰ ਹਟਾ ਕੇ ਇਨ੍ਹਾਂ ਨੂੰ ਜੀ.ਐਸ.ਟੀ ਦੇ ਘੇਰੇ ਅੰਦਰ ਲਿਆਂਦਾ ਜਾਵੇ ਅਤੇ ਬੇਰੁਜ਼ਗਾਰੀ ਭੱਤਾ ਤੇ ਬੁਢਾਪਾ ਤੇ ਅੰਗਹੀਣ ਪੈਨਸ਼ਨ ਵਿੱਚ ਵਾਧਾ ਕੀਤਾ ਜਾਵੇ। ਬਾਅਦ ਵਿੱਚ ਪ੍ਰਧਾਨ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਨਵਦੀਪ ਕੌਰ, ਚਮਨ ਲਾਲ, ਗੁਰਵਿੰਦਰ ਕੌਰ, ਰਸ਼ਪਾਲ ਕੌਰ, ਬਲਦੇਵ ਰਾਜ, ਪ੍ਰਮੋਦ, ਬਲਵੀਰ ਸਿੰਘ ਆਦਿ ਮੌਜੂਦ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All