ਜ਼ਖ਼ਮੀ ਜੋੜੇ ਨੇ ਪੁਲੀਸ ’ਤੇ ਕਾਰਵਾਈ ਨਾ ਕਰਨ ਦੇ ਦੋਸ਼ ਲਾਏ
ਫੋਕਲ ਪੁਆਇੰਟ ਚੌਕੀ ਅਧੀਨ ਆਉਂਦੇ ਟਰਾਂਸਪੋਰਟ ਨਗਰ ਨੇੜੇ ਇਕ ਟਰੱਕ ਚਾਲਕ ਨੇ ਐਕਟਿਵਾ ਸਵਾਰ ਜੋੜੇ ਨੂੰ ਫੇਟ ਮਾਰ ਦਿੱਤੀ ਸੀ। ਇਸ ਹਾਦਸੇ ਦੌਰਾਨ ਗੰਭੀਰ ਸੱਟਾਂ ਲੱਗੀਆਂ, ਜਿਸ ਦੀ ਸ਼ਿਕਾਇਤ ਉਨ੍ਹਾਂ ਨੇ ਪੁਲੀਸ ਨੂੰ ਦਿੱਤੀ। ਜੋੜੇ ਨੇ ਪੁਲੀਸ ਖ਼ਿਲਾਫ਼ ਦੋਸ਼ ਲਾਇਆ...
Advertisement
ਫੋਕਲ ਪੁਆਇੰਟ ਚੌਕੀ ਅਧੀਨ ਆਉਂਦੇ ਟਰਾਂਸਪੋਰਟ ਨਗਰ ਨੇੜੇ ਇਕ ਟਰੱਕ ਚਾਲਕ ਨੇ ਐਕਟਿਵਾ ਸਵਾਰ ਜੋੜੇ ਨੂੰ ਫੇਟ ਮਾਰ ਦਿੱਤੀ ਸੀ। ਇਸ ਹਾਦਸੇ ਦੌਰਾਨ ਗੰਭੀਰ ਸੱਟਾਂ ਲੱਗੀਆਂ, ਜਿਸ ਦੀ ਸ਼ਿਕਾਇਤ ਉਨ੍ਹਾਂ ਨੇ ਪੁਲੀਸ ਨੂੰ ਦਿੱਤੀ। ਜੋੜੇ ਨੇ ਪੁਲੀਸ ਖ਼ਿਲਾਫ਼ ਦੋਸ਼ ਲਾਇਆ ਕਿ ਮੁਲਜ਼ਮਾਂ ਖ਼ਿਲਾਫ਼ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ। ਕਾਲੀਆ ਕਲੋਨੀ ਦੇ ਰਹਿਣ ਵਾਲੇ ਗੁਰਚਰਨ ਸਿੰਘ ਤੇ ਦਲਜੀਤ ਕੌਰ ਨੇ ਦੱਸਿਆ ਕਿ ਉਹ 28 ਸਤੰਬਰ ਨੂੰ ਐਕਟਿਵਾ ’ਤੇ ਘਰ ਵਾਪਸ ਆ ਰਹੇ ਸਨ, ਇਸ ਦੌਰਾਨ ਤੇਜ਼ ਰਫਤਾਰ ਟਰੱਕ ਚਾਲਕ ਨੇ ਫੇਟ ਮਾਰ ਦਿੱਤੀ ਸੀ। ਹਾਦਸੇ ਦੌਰਾਨ ਦਲਜੀਤ ਕੌਰ ਗੰਭੀਰ ਜ਼ਖ਼ਮੀ ਹੋ ਗਈ, ਜਿਸ ਨੂੰ ਮੌਕੇ ’ਤੇ ਮੌਜੂਦ ਰਾਹਗੀਰਾਂ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ। ਹਾਦਸੇ ਦੀ ਜਾਣਕਾਰੀ ਥਾਣਾ ਅੱਠ ਦੀ ਪੁਲੀਸ ਨੂੰ ਦਿੱਤੀ ਗਈ ਸੀ। ਫੋਕਲ ਪੁਆਇੰਟ ਚੌਕੀ ਦੇ ਚੌਕੀ ਇੰਚਾਰਜ ਅਵਤਾਰ ਸਿੰਘ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ’ਚ ਹੈ ਅਤੇ ਦੋਵਾਂ ਧਿਰਾਂ ਨੂੰ ਸਵੇਰੇ ਥਾਣੇ ਆਉਣ ਲਈ ਕਿਹਾ ਗਿਆ ਹੈ ਤੇ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ।
Advertisement
Advertisement