ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜ਼ਖ਼ਮੀ ਵਕੀਲ ਦੀ ਇਲਾਜ ਦੌਰਾਨ ਮੌਤ

ਜੰਡਿਆਲਾ ਗੁਰੂ ਇਲਾਕੇ ਵਿੱਚ 22 ਜੁਲਾਈ ਨੂੰ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਜ਼ਖ਼ਮੀ ਕੀਤੇ ਵਕੀਲ ਲਖਵਿੰਦਰ ਸਿੰਘ ਦੀ ਅੱਜ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਪੁਲੀਸ ਨੇ ਇਸ ਮਾਮਲੇ ਵਿੱਚ ਗੈਂਗਸਟਰ ਹੈਪੀ ਜੱਟ ਦੇ ਸਹਿਯੋਗੀਆਂ ਸਣੇ ਤਿੰਨ ਨੂੰ...
Advertisement

ਜੰਡਿਆਲਾ ਗੁਰੂ ਇਲਾਕੇ ਵਿੱਚ 22 ਜੁਲਾਈ ਨੂੰ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਜ਼ਖ਼ਮੀ ਕੀਤੇ ਵਕੀਲ ਲਖਵਿੰਦਰ ਸਿੰਘ ਦੀ ਅੱਜ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਪੁਲੀਸ ਨੇ ਇਸ ਮਾਮਲੇ ਵਿੱਚ ਗੈਂਗਸਟਰ ਹੈਪੀ ਜੱਟ ਦੇ ਸਹਿਯੋਗੀਆਂ ਸਣੇ ਤਿੰਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਨੇ ਅੱਜ ਰੋਸ ਵਜੋਂ ਨੋ ਵਰਕ ਡੇਅ (ਕੋਈ ਕੰਮ ਨਹੀਂ) ਮਨਾਇਆ ਅਤੇ ਦੁਖੀ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ। ਐਸੋਸੀਏਸ਼ਨ ਨੇ ਇਸ ਮਾਮਲੇ ਵਿਚ ਪੁਲੀਸ ਖ਼ਿਲਾਫ਼ ਜ਼ਿਲ੍ਹਾ ਅਦਾਲਤ ਦੇ ਬਾਹਰ ਧਰਨਾ ਦੇਣ ਦੀ ਧਮਕੀ ਦਿੱਤੀ। ਪੁਲੀਸ ਨੇ ਪੋਸਟਮਾਰਟਮ ਤੋਂ ਬਾਅਦ ਲਖਵਿੰਦਰ ਸਿੰਘ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ। ਇਸ ਤੋਂ ਪਹਿਲਾਂ ਪੁਲੀਸ ਨੇ ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਲਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਬਾਅਦ ’ਚ ਪੁਲੀਸ ਨੇ ਦੇਹਰਾਦੂਨ ਤੋਂ ਦੋ ਸ਼ੂਟਰਾਂ ਨੂੰ ਫੜਿਆ ਤੇ ਦੋ ਪਿਸਤੌਲ ਬਰਾਮਦ ਕੀਤੇ। ਦੋਵੇਂ ਮੁਲਜਮ ਕਥਿਤ ਤੌਰ ‘ਤੇ ਗੈਂਗਸਟਰ ਹੈਪੀ ਜੱਟ ਦੇ ਸਾਥੀ ਸਨ।

ਉਨ੍ਹਾਂ ਦੀ ਪਛਾਣ ਫ਼ਰੀਦਕੋਟ ਦੀ ਬਾਜ਼ੀਗਰ ਬਸਤੀ ਦੇ ਰਹਿਣ ਵਾਲੇ ਮਨਮਿੰਦਰ ਸਿੰਘ ਉਰਫ਼ ਹਰਮਨ ਅਤੇ ਇੱਥੋਂ ਦੇ ਖਾਲਸਾ ਨਗਰ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਉਰਫ਼ ਮਨੀ ਵਜੋਂ ਹੋਈ ਹੈ।

Advertisement

ਪੁਲੀਸ ਨੇ ਮ੍ਰਿਤਕ ਦੇ ਭਰਾ ਦਲਜੀਤ ਸਿੰਘ ਦੇ ਬਿਆਨ ਤੋਂ ਬਾਅਦ ਬੋਪਾਰਾਏ ਪਿੰਡ ਦੇ ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਜੈਪਾਲ ਸਿੰਘ, ਅਭੀ ਅਤੇ ਅੰਗਰੇਜ ਸਿੰਘ ਵਿਰੁੱਧ ਕੇਸ ਦਰਜ ਕੀਤਾ ਸੀ। ਉਸ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਸੀ ਕਿ ਮੁਲਜ਼ਮਾਂ ਨੂੰ ਸ਼ੱਕ ਸੀ ਕਿ ਉਨ੍ਹਾਂ ਵੱਲੋਂ ਕੇਸ ਲੜ ਰਿਹਾ ਲਖਵਿੰਦਰ ਸਿੰਘ, ਵਿਰੋਧੀ ਧਿਰ ਦਾ ਵੀ ਸਮਰਥਨ ਕਰ ਰਿਹਾ ਹੈ।

ਮਨੁੱਖੀ ਅਧਿਕਾਰ ਕਾਰਕੁਨ ਐਡਵੋਕੇਟ ਸਰਬਜੀਤ ਸਿੰਘ ਵੇਰਕਾ ਨੇ ਕਿਹਾ ਕਿ ਸਰਕਾਰ ਨੂੰ ਲਖਵਿੰਦਰ ਸਿੰਘ ਦੇ ਕਤਲ ਦੇ ਮਾਮਲੇ ਦੀ ਨਿਆਂਇਕ ਜਾਂਚ ਕਰਵਾਉਣੀ ਚਾਹੀਦੀ ਹੈ।

Advertisement