ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰ ’ਤੇ ਬਣਾਏ ਈ ਵੀ ਐੱਮ ਗੋਦਾਮਾਂ ਦਾ ਮਹੀਨਾਵਾਰ ਮੁਆਇਨਾ ਕੀਤਾ ਗਿਆ। ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ ਵੀ ਇਸ ਮੌਕੇ ਮੌਜੂਦ ਸਨ। ਇਸ ਦੌਰਾਨ ਸਬੰਧਤ ਰਿਕਾਰਡ, ਲਾਗ ਬੁੱਕ ਅਤੇ ਐਂਟਰੀ ਰਜਿਸਟਰਾਂ ਦੀ ਜਾਂਚ ਕੀਤੀ ਗਈ। ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ ਨੇ ਕਿਹਾ ਕਿ ਈ ਵੀ ਐੱਮ ਗੋਦਾਮਾਂ ਦਾ ਮਹੀਨਾਵਾਰ ਨਿਰੀਖਣ ਜ਼ਰੂਰੀ ਪ੍ਰਕਿਰਿਆ ਹੈ। ਇਸ ਦਾ ਉਦੇਸ਼ ਚੋਣ ਪ੍ਰਕਿਰਿਆ ਦੀ ਨਿਰਪੱਖਤਾ, ਸੁਰੱਖਿਆ ਅਤੇ ਪਾਰਦਰਸ਼ਤਾ ਨੂੰ ਬਣਾਈ ਰੱਖਣਾ ਹੈ। ਉਨ੍ਹਾਂ ਸੰਤੁਸ਼ਟੀ ਜ਼ਾਹਿਰ ਕੀਤੀ ਕਿ ਜ਼ਿਲ੍ਹੇ ਵਿੱਚ ਗੋਦਾਮ ਪ੍ਰਬੰਧ ਮਾਪਦੰਡਾਂ ਅਨੁਸਾਰ ਪਾਏ ਗਏ। ਇਸ ਮੌਕੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਚੋਣ ਕਮਿਸ਼ਨ ਦੀ ਇਹ ਪਹਿਲ ਲੋਕਤੰਤਰੀ ਪ੍ਰਕਿਰਿਆ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਦੀ ਹੈ ਅਤੇ ਮਸ਼ੀਨਾਂ ਦੀ ਨਿਰਪੱਖਤਾ ਬਾਰੇ ਗ਼ਲਤ ਧਾਰਨਾਵਾਂ ਨੂੰ ਦੂਰ ਕਰਦੀ ਹੈ। ਇਸ ਮੌਕੇ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਭਾਜਪਾ ਤੋਂ ਭੂਸ਼ਨ ਕੁਮਾਰ ਸ਼ਰਮਾ, ਆਮ ਆਦਮੀ ਪਾਰਟੀ ਤੋਂ ਜੈ ਰਾਮ, ਸ਼੍ਰੋਮਣੀ ਅਕਾਲੀ ਦਲ ਤੋਂ ਜਗਤਾਰ ਸਿੰਘ, ਸਹਾਇਕ ਨੋਡਲ ਅਫਸਰ ਈ ਵੀ ਐੱਮਜ਼ ਜਸਪਾਲ ਸਿੰਘ ਤੇ ਰੁਪਿੰਦਰਪਾਲ ਸਿੰਘ, ਤਹਿਸੀਲਦਾਰ ਚੋਣਾਂ ਹਰਮਿੰਦਰ ਸਿੰਘ, ਚੋਣ ਕਾਨੂੰਗੋ ਦੀਪਕ ਕੁਮਾਰ ਅਤੇ ਲਖਵੀਰ ਸਿੰਘ ਹਾਜ਼ਰ ਸਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

