ਸ਼ਾਹਕੋਟ: ਇਥੇ ਸ਼ਾਹਕੋਟ ਦੇ ਐੱਸਐੱਮਓ ਨੇ ਬਲਾਕ ਦੇ ਪਿੰਡ ਕੋਟਲੀ ਗਾਜਰਾਂ, ਰੂਪੇਵਾਲ, ਮੁਰੀਦਵਾਲ, ਮਲਸੀਆਂ ਅਤੇ ਨਵਾਂ ਪਿੰਡ ਦੋਨੇਵਾਲ ਦੇ ਸਿਹਤ ਅਤੇ ਤੰਦਰੁਸਤੀ ਸਿਹਤ ਕੇਂਦਰਾਂ ਦਾ ਨਿਰੀਖਣ ਕੀਤਾ। ਨਿਰੀਖਣ ਸਮੇਂ ਉਨ੍ਹਾਂ ਸਟਾਫ ਦੀ ਹਾਜ਼ਰੀ, ਦਵਾਈਆਂ ਦੇ ਸਟਾਕ ਅਤੇ ਕੰਮਕਾਜ ਵਾਲੇ ਰਜਿਸਟਰ ਦੀ ਜਾਂਚ ਕੀਤੀ। ਐੱਸਐੱਮਓ ਦਵਿੰਦਰਪਾਲ ਸਿੰਘ ਨੇ ਕਿਹਾ ਕਿ ਸਰਕਾਰ ਨੇ ਅਜਿਹੇ ਕੇਂਦਰ ਲੋਕਾਂ ਨੂੰ ਪਿੰਡ ਪੱਧਰ ’ਤੇ ਹੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਉਸਾਰੇ ਹਨ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਘਰਾਂ ਦੇ ਨੇੜੇ ਓਪੀਡੀ ਦੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਤਾਇਨਾਤ ਕੀਤੇ ਸੀਐੱਚਓਜ਼ ਕੋਲ ਮਰੀਜ਼ਾਂ ਦੇ ਸ਼ੁਰੂਆਤੀ ਇਲਾਜ ਸਮੇਤ ਸ਼ੂਗਰ ਤੇ ਬਲੱਡ ਪ੍ਰੈੱਸ਼ਰ ਨੂੰ ਕੰਟਰੋਲ ਕਰਨ ਲਈ ਵੀ ਲੋੜੀਂਦੀਆਂ ਦਵਾਈਆਂ ਉਪਲਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕੇਂਦਰਾਂ ਦੇ ਕੰਮ-ਕਾਜ ਵਿੱਚ ਹੋਰ ਸੁਧਾਰ ਲਿਆਉਣ ਲਈ ਸਿਹਤ ਕਰਮੀਆਂ ਨੂੰ ਕੁਝ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਬੀਈਈ ਚੰਦਨ ਮਿਸ਼ਰਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। -ਪੱਤਰ ਪ੍ਰੇਰਕ