ਨਿੱਜੀ ਪੱਤਰ ਪ੍ਰੇਰਕ
ਕਪੂਰਥਲਾ, 20 ਸਤੰਬਰ
ਕਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਸਹਾਇਕ ਕਮਿਸ਼ਨਰ ਫੂਡ ਡਾ. ਹਰਜੋਤ ਪਾਲ ਸਿੰਘ ਦੀ ਅਗਵਾਈ ਹੇਠ ਮੁਕੁਲ ਗੋਇਲ, ਫੂਡ ਸੇਫ਼ਟੀ ਅਫ਼ਸਰ ਵਲੋਂ ਰੇਹੜੀ ਵਾਲਿਆਂ ਤੇ ਸਟਾਲਾਂ ਵਾਲਿਆਂ ਦੇ ਭੋਜਨ ਤੇ ਕਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜਾਂਚ ਕੀਤੀ ਗਈ। ਡਾ. ਹਰਜੋਤ ਸਿੰਘ ਨੇ ਦੱਸਿਆ ਕਿ ਫੂਡ ਬਿਜ਼ਨਸ ਕਰਨ ਵਾਲਿਆਂ, ਖਾਸ ਤੌਰ ਤੇ ਸਟ੍ਰੀਟ ਫੂਡ ਵੈਂਡਰਜ਼, ਰੇੜ੍ਹੀਆਂ, ਸਟਾਲਾਂ ਵਾਲਿਆਂ ਨੂੰ ਹਦਾਇਤ ਕੀਤੀ ਗਈ ਕਿ ਕਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਉਹ ਜ਼ਰੂਰੀ ਸਾਵਧਾਨੀਆਂ ਦਾ ਧਿਆਨ ਰੱਖਣ। ਹਦਾਇਤ ਕੀਤੀ ਗਈ ਕਿ ਉਹ ਮੂੰਹ ਅਤੇ ਨੱਕ ਨੂੰ ਢੱਕਣ ਲਈ ਮਾਸਕ ਦੀ ਵਰਤੋਂ ਕਰਨ ਤੇ ਨਿਯਮਾਂ ਦਾ ਪਾਲਣ ਕਰਨ।