DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅੰਬੇਡਕਰ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ: ਮੋਹਿੰਦਰ ਭਗਤ

ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਪ੍ਰੀ-ਨਿਰਵਾਣ ਦਿਵਸ ਮੌਕੇ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ

  • fb
  • twitter
  • whatsapp
  • whatsapp
Advertisement
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਮੰਤਰੀ ਮੋਹਿੰਦਰ ਭਗਤ, ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਮੇਅਰ ਵਿਨੀਤ ਧੀਰ, ਪੰਜਾਬ ਮੁਸਲਿਮ ਵੈੱਲਫੇਅਰ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਅਬਦੁਲ ਬਾਹਰੀ ਸਲਮਾਨੀ ਅਤੇ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਵੱਲੋਂ ਅੱਜ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੇ ਪ੍ਰੀ-ਨਿਰਵਾਣ ਦਿਵਸ ’ਤੇ ਡਾ. ਬੀ ਆਰ ਅੰਬੇਡਕਰ ਚੌਕ ’ਚ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਬਾਬਾ ਸਾਹਿਬ ਦੇ ਜੀਵਨ ਅਤੇ ਇਨਕਲਾਬੀ ਦ੍ਰਿਸ਼ਟੀਕੋਣ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਫਲਸਫਾ ਮੌਜੂਦਾ ਸਮੇਂ ਵਿੱਚ ਹੋਰ ਵੀ ਸਾਰਥਕ ਹੋ ਗਿਆ ਹੈ, ਜੋ ਵਧੇਰੇ ਨਿਆਂਪੂਰਨ ਅਤੇ ਮਨੁੱਖੀ ਸਮਾਜ ਲਈ ਮਾਰਗਦਰਸ਼ਨ ਪ੍ਰਦਾਨ ਕਰਦਾ ਹੈ। ਡਾ. ਅੰਬੇਡਕਰ ਨੂੰ ਮਹਾਨ ਦੂਰਦਰਸ਼ੀ ਦੱਸਦਿਆਂ ਕੈਬਨਿਟ ਮੰਤਰੀ, ਚੇਅਰਮੈਨਾਂ ਅਤੇ ਮੇਅਰ ਨੇ ਕਿਹਾ ਕਿ ਇਹ ਉਨ੍ਹਾਂ ਦੀ ਦੂਰਅੰਦੇਸ਼ੀ ਸੀ ਜਿਸ ਨੇ ਭਾਰਤ ਨੂੰ ਗਤੀਸ਼ੀਲ ਅਤੇ ਪ੍ਰਗਤੀਸ਼ੀਲ ਸੰਵਿਧਾਨ ਦਿੱਤਾ, ਜੋ ਹਰ ਨਾਗਰਿਕ ਦੇ ਅਧਿਕਾਰਾਂ ਅਤੇ ਮਾਣ ਦੀ ਰੱਖਿਆ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਨਾਗਰਿਕਾਂ ਨੂੰ ਵੋਟ ਪਾਉਣ ਦਾ ਅਧਿਕਾਰ ਦੇਣਾ ਇੱਕ ਹੋਰ ਇਤਿਹਾਸਕ ਮੀਲ ਪੱਥਰ ਸੀ, ਜਿਸ ਨੇ ਬ੍ਰਿਟਿਸ਼ ਸ਼ਾਸਨ ਤੋਂ ਆਜ਼ਾਦੀ ਮਿਲਣ ਤੋਂ ਬਾਅਦ ਸਾਰੇ ਭਾਰਤੀਆਂ ਨੂੰ ਸਸ਼ਕਤ ਬਣਾਇਆ।

Advertisement

ਉਨ੍ਹਾਂ ਅੱਗੇ ਕਿਹਾ ਕਿ ਡਾ. ਅੰਬੇਡਕਰ ਨੇ ਅਜਿਹੇ ਸੰਵਿਧਾਨ ਦਾ ਨਿਰਮਾਣ ਕੀਤਾ, ਜੋ ਸਮਾਜ ਦੇ ਹਰ ਵਰਗ ਨੂੰ ਅਪਣਾਉਂਦਾ ਹੈ ਅਤੇ ਸਦਭਾਵਨਾ, ਭਾਈਚਾਰਾ ਤੇ ਰਾਸ਼ਟਰੀ ਏਕਤਾ ਨੂੰ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਨਾਗਰਿਕਾਂ ਨੂੰ ਰੋਜ਼ਾਨਾ ਦੇ ਜੀਵਨ ਵਿੱਚ ਬਾਬਾ ਸਾਹਿਬ ਦੇ ਆਦਰਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਿਧਾਂਤਾਂ ਅਨੁਸਾਰ ਜੀਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

Advertisement

Advertisement
×