ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਦੀ ਬਾਂਹ ਫੜਨ ਦੀ ਥਾਂ ਇਲਜ਼ਾਮ ਲਾ ਰਿਹੈ ਕੇਂਦਰ: ਧਾਲੀਵਾਲ

ਵਿਧਾਇਕ ਤੇ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਹੜ੍ਹ ਮਾਰੇ ਲੋਕਾਂ ਦੀ ਬਾਂਹ ਤਾਂ ਕੀ ਫੜਨੀ ਸੀ, ਉਲਟਾ ਪੰਜਾਬ ਉੱਪਰ ਇਲਜ਼ਾਮ ਲਾਏ ਜਾ ਰਹੇ ਹਨ। ਅੱਜ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਰਾਵੀ ਦਰਿਆ...
ਘੋਨੇਵਾਲ ਧੁੱਸੀ ਬੰਨ੍ਹ ਦਾ ਪਾੜ ਪੂਰਨ ਵਿੱਚ ਲੱਗੇ ਕੁਲਦੀਪ ਸਿੰਘ ਧਾਲੀਵਾਲ ਤੇ ਹੋਰ।
Advertisement

ਵਿਧਾਇਕ ਤੇ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਹੜ੍ਹ ਮਾਰੇ ਲੋਕਾਂ ਦੀ ਬਾਂਹ ਤਾਂ ਕੀ ਫੜਨੀ ਸੀ, ਉਲਟਾ ਪੰਜਾਬ ਉੱਪਰ ਇਲਜ਼ਾਮ ਲਾਏ ਜਾ ਰਹੇ ਹਨ। ਅੱਜ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਰਾਵੀ ਦਰਿਆ ਵੱਲੋਂ ਪਿੰਡ ਘੋਨੇਵਾਲ ਨੇੜਿਓਂ ਧੁੱਸੀ ਬੰਨ੍ਹ ਵਿੱਚ ਪਾਏ ਪਾੜ ਨੂੰ ਪੂਰਨ ਦੌਰਾਨ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਤੋਂ ਵੱਡੀ ਤਰਾਸਦੀ ਹੋਰ ਕੀ ਹੋ ਸਕਦੀ ਹੈ ਕਿ ਕੇਂਦਰ ਸਰਕਾਰ ਨੇ ਇਸ ਦੁੱਖ ਦੀ ਘੜੀ ਵਿੱਚ ਸਾਡਾ ਪੰਜਾਬ ਦਾ ਦੇਣ ਦੀ ਬਜਾਇ ਸਾਡੇ ਉੱਪਰ ਹੀ ਹੜ੍ਹ ਲਿਆਉਣ ਦੇ ਹੀ ਇਲਜ਼ਾਮ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਪੰਜਾਬ ਨੂੰ ਬਰਬਾਦ ਹੁੰਦਾ ਦੇਖਦੀ ਰਹੀ ਅਤੇ ਅਖੀਰ ਜਦੋਂ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਹਾਲਾਤ ਦੇਖ ਕੇ ਗਏ ਤਾਂ ਪੰਜਾਬ ਨੂੰ ਪੈਕੇਜ ਦੇਣ ਦੀ ਬਜਾਇ ਪੰਜਾਬ ਉਪਰ ਹੀ ਇਲਜ਼ਾਮ ਲਾਉਣੇ ਸ਼ੁਰੂ ਕਰ ਦਿੱਤੇ, ਜੋ ਬਹੁਤ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਾਡੇ ਨਾਲ ਧੱਕਾ ਕਰ ਰਹੀ ਹੈ ਅਤੇ ਸੂਬਾ ਵਾਸੀਆਂ ਦੇ ਜ਼ਖ਼ਮਾਂ ਉਪਰ ਲੂਣ ਛਿੜਕਿਆ ਜਾ ਰਿਹਾ ਹੈ। ਸ੍ਰੀ ਧਾਲੀਵਾਲ ਨੇ ਕਿਹਾ ਕਿ ਰਾਵੀ ਦਰਿਆ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਵਹਿੰਦਾ ਹੋਣ ਕਰ ਕੇ ਪੰਜ ਕਿਲੋਮੀਟਰ ਖੇਤਰ ਵਿੱਚ ਭਾਰਤੀ ਫ਼ੌਜ ਅਤੇ ਬੀ ਐੱਸ ਐੱਫ ਵੱਲੋਂ ਕਿਸੇ ਤਰ੍ਹਾਂ ਦੀ ਖਣਨ ਕਰਨ ’ਤੇ ਪਾਬੰਦੀ ਲਗਾਈ ਗਈ ਸੀ। ਹੈਰਾਨੀ ਵਾਲੀ ਗੱਲ ਇਹ ਹੈ ਕਿ ਜੇ ਇਸ ਖੇਤਰ ਵਿੱਚ ਖਣਨ ਹੋਈ ਹੈ ਤਾਂ ਇਸ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਦੋ ਜੁਲਾਈ ਨੂੰ ਕੇਂਦਰੀ ਮੰਤਰੀ ਸੀ ਐੱਲ ਪਾਟਿਲ ਨਾਲ ਮੁਲਾਕਾਤ ਕੀਤੀ ਸੀ ਅਤੇ ਦੱਸਿਆ ਸੀ ਕਿ ਰਾਵੀ ਦਰਿਆ ਦੇ ਕਿਨਾਰੇ ਉੱਪਰ ਬਣੀਆਂ ਬੀ ਓ ਪੀ ਪਾਣੀ ਆਉਣ ਕਾਰਨ ਰੁੜ ਸਕਦੀਆਂ ਹਨ, ਇਸ ਦੀ ਮੁਰੰਮਤ ਲਈ 40 ਕਰੋੜ ਰੁਪਏ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਇਹ ਪੈਸਾ ਕੇਂਦਰ ਸਰਕਾਰ ਨੇ ਦੇਣਾ ਸੀ। ਸ੍ਰੀ ਧਾਲੀਵਾਲ ਨੇ ਕਿਹਾ ਕਿ ਸਾਡੇ ਵਲੋਂ ਬਾਅਦ ਵਿੱਚ ਪੱਤਰ ਲਿਖਣ ’ਤੇ ਵੀ ਉਨ੍ਹਾਂ ਨੇ ਕੋਈ ਪੈਸਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਨੂੰ ਮਾਰਨਾ ਚਾਹੁੰਦੀ ਹੈ ਇਸੇ ਕਰਕੇ ਸੂਬੇ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ।

ਸ੍ਰੀ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਕੇਂਦਰੀ ਮੰਤਰੀ ਤੋਂ ਇਹ ਵੀ ਮੰਗ ਕੀਤੀ ਸੀ ਕਿ ਸਾਡੀ ਸੈਂਕੜੇ ਏਕੜ ਜ਼ਮੀਨ ਦਰਿਆ ਸਪੁਰਦ ਹੋ ਚੁੱਕੀ ਹੈ ਸਾਨੂੰ ਉਸ ਦੇ ਪੈਸੇ ਦਿੱਤੇ ਜਾਣ ਪਰ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਮੰਤਰੀ ਸ੍ਰੀ ਚੌਹਾਨ ਤੋਂ ਅਜਨਾਲਾ ਹਲਕੇ ਲਈ 2000 ਕਰੋੜ ਰੁਪਏ ਦੀ ਮਦਦ ਵੀ ਮੰਗੀ ਸੀ। ਉਨ੍ਹਾਂ ਕਿਹਾ ਕੇਂਦਰ ਦੇ ਧੱਕੇ ਦੇ ਬਾਵਜੂਦ ਪੰਜਾਬ ਸਰਕਾਰ ਲੋਕਾਂ ਦੀ ਪੂਰੀ ਮਦਦ ਕਰ ਰਹੀ ਹੈ। ਜਲਦੀ ਹੀ ਧੁੱਸੀ ਦੇ ਬੰਨ੍ਹ ਪੂਰ ਦਿੱਤੇ ਜਾਣਗੇ।

Advertisement

 

ਰਾਵੀ ਦਰਿਆ ਵਿੱਚ ਪਿਆ ਪਾੜ ਪੂਰਨ ਦੀ ਸੇਵਾ ਜਾਰੀ

ਡੇਰਾ ਬਾਬਾ ਨਾਨਕ (ਦਲਬੀਰ ਸੱਖੋਵਾਲੀਆ): ਰਾਵੀ ਦਰਿਆ ’ਚ ਹੜ੍ਹ ਦੇ ਪਾਣੀ ਕਾਰਨ ਇੱਥੋਂ ਦੇ ਧੁੱਸੀ ਬੰਨ੍ਹ ਟੁੱਟਣ ਨਾਲ ਹਜ਼ਾਰਾਂ ਏਕੜ ਫ਼ਸਲ ਤਬਾਹ ਹੋ ਗਈ। ਹੁਣ ਅੰਮ੍ਰਿਤਸਰ ਦੇ ਗੁਰੂ ਕਾ ਬਾਗ਼ ਦੇ ਕਾਰਸੇਵਾ ਵਾਲੇ ਜਥੇਦਾਰ ਬਾਬਾ ਸਤਨਾਮ ਸਿੰਘ ਦੀ ਅਗਵਾਈ ਵਿੱਚ ਸੰਗਤ ਵੱਲੋਂ ਪੰਜ ਸੌ ਫੁੱਟ ਚੌੜਾ ਪਾੜ ਭਰਨ ਦੀ ਸੇਵਾ ਕੀਤੀ ਜਾ ਰਹੀ ਹੈ। ਬਾਬਾ ਸਤਨਾਮ ਸਿੰਘ ਨੇ ਦੱਸਿਆ ਕਿ ਸੰਗਤ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਟਰੈਕਟਰ-ਟਰਾਲੀਆਂ ’ਚ ਮਿੱਟੀ ਲਿਆਂਦੀ ਜਾ ਰਹੀ ਹੈ। ਇੱਥੇ ਸੰਗਤ ਪਲਾਸਟਿਕ ਦੀਆਂ ਬੋਰੀਆਂ ’ਚ ਮਿੱਟੀ ਭਰ ਕੇ ਲੋਹੇ ਦਾ ਜਾਲ ਵਿਛਾ ਕੇ ਪਾੜ ਭਰ ਰਹੀ ਹੈ।

Advertisement
Show comments