ਨਿੱਜੀ ਹਸਪਤਾਲਾਂ ਨੂੰ ਡੇਂਗੂ ਮਰੀਜ਼ਾਂ ਦੀ ਸੂਚਨਾ ਸਿਵਲ ਸਰਜਨ ਨੂੰ ਭੇਜਣ ਦੀ ਹਦਾਇਤ

ਨਿੱਜੀ ਹਸਪਤਾਲਾਂ ਨੂੰ ਡੇਂਗੂ ਮਰੀਜ਼ਾਂ ਦੀ ਸੂਚਨਾ ਸਿਵਲ ਸਰਜਨ ਨੂੰ ਭੇਜਣ ਦੀ ਹਦਾਇਤ

ਜਸਬੀਰ ਸਿੰਘ ਚਾਨਾ

ਫਗਵਾੜਾ, 25 ਅਕਤੂਬਰ

ਜ਼ਿਲ੍ਹਾ ਕਪੂਰਥਲਾ ਦੀ ਸਿਵਲ ਸਰਜਨ ਡਾ. ਗੁਰਿੰਦਰਵੀਰ ਕੌਰ ਨੇ ਅੱਜ ਫਗਵਾੜਾ ਸਿਵਲ ਹਸਪਤਾਲ ’ਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਮੈਂਬਰਾਂ ਤੇ ਲੈਬਾਰਟਰੀ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਜੇ ਪ੍ਰਾਈਵੇਟ ਹਸਪਤਾਲਾਂ ’ਚ ਡਾਇਰੀਆ, ਡੇਂਗੂ, ਚਿਕਨਗੁਨੀਆ ਦਾ ਪੀੜਤ ਮਰੀਜ਼ ਦਾਖ਼ਲ ਹੁੰਦਾ ਹੈ ਤਾਂ ਇਸ ਦੀ ਰਿਪੋਰਟ ਸਰਕਾਰੀ ਹਦਾਇਤਾਂ ਅਨੁਸਾਰ ਤੁਰੰਤ ਸਿਵਲ ਸਰਜਨ ਦਫ਼ਤਰ ਨੂੰ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਸੈੱਲ ਘੱਟ ਵਾਲੇ ਕੇਸਾਂ ਦੀ ਰਿਪੋਰਟ ਤੁਰੰਤ ਭੇਜਣ ਲਈ ਕਿਹਾ।

ਸਿਵਲ ਸਰਜਨ ਨੇ ਦੱਸਿਆ ਕਿ ਮੁਹੱਲਾ ਸ਼ਿਵਪੁਰੀ ਵਿਚ ਸਥਿਤੀ ਨੂੰ ਕੰਟਰੋਲ ’ਚ ਰੱਖਣ ਲਈ ਤਿੰਨ ਟੀਮਾਂ ਤੇ 108 ਐਬੂਲੈਂਸ ਦੀ ਡਿਊਟੀ ਵਿਸ਼ੇਸ਼ ਤੌਰ ’ਤੇ ਲਗਾਈ ਗਈ ਹੈ। ਮੀਟਿੰਗ ’ਚ ਹਾਜ਼ਰ ਆਗੂਆਂ ਨੇ ਇਸ ਸਬੰਧੀ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸਿਵਲ ਸਰਜਨ ਨੇ ਦੱਸਿਆ ਕਿ ਸਿਵਲ ਹਸਪਤਾਲ ’ਚ 23 ਮਰੀਜ਼ਾ ’ਚੋਂ ਹੁਣ 6 ਮਰੀਜ਼ ਹੀ ਬਾਕੀ ਰਹਿ ਗਏ ਹਨ ਜਦਕਿ ਬਾਕੀਆਂ ਨੂੰ ਤੰਦਰੁਸਤੀ ਮਗਰੋਂ ਛੁੱਟੀ ਦੇ ਦਿੱਤੀ ਗਈ ਹੈ ਤੇ ਇਸੇ ਤਰ੍ਹਾਂ ਪ੍ਰਾਇਵੇਟ ਹਸਪਤਾਲਾ ’ਚ ਹੁਣ 2 ਮਰੀਜ਼ ਹੀ ਬਾਕੀ ਹਨ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਇਲਾਕਿਆਂ ’ਚੋਂ ਪਹਿਲਾ 12 ਸੈਂਪਲ ਲਏ ਗਏ ਸਨ ਜਿਨ੍ਹਾਂ ’ਚੋਂ ਸਿਰਫ਼ 2 ਸੈਂਪਲ ਵੀ ਠੀਕ ਆਏ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਲੋਕਾਂ ਨੂੰ ਸਮੇਂ ਸਮੇਂ ਪਾਣੀ ਉਬਾਲ ਕੇ ਵਰਤਣ ਦੀ ਅਪੀਲ ਕੀਤੀ ਤੇ ਜਾਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ।

ਮੀਟਿੰਗ ਦੌਰਾਨ ਹਾਜ਼ਰ ਨਗਰ ਨਿਗਮ ਦੇ ਨਵੇਂ ਆਏ ਕਮਿਸ਼ਨਰ ਚਰਨਜੀਤ ਸਿੰਘ ਨੇ ਦੱਸਿਆ ਕਿ ਪ੍ਰਭਾਵਿਤ ਇਲਾਕਿਆਂ ’ਚ ਲੀਕੇਜ ਦਾ ਕੰਮ ਪੰਜਾਬ ਸੀਵਰੇਜ ਬੋਰਡ ਦੇ ਅਧਿਕਾਰੀ ਕਰ ਰਹੇ ਹਨ ਤੇ ਲਗਾਤਾਰ ਟੀਮਾ ਬਣਾ ਕੇ ਚੈਕਿੰਗ ਕੀਤੀ ਜਾ ਰਹੀ ਹੈ।

ਫਗਵਾੜਾ ਹਸਪਤਾਲ ’ਚ ਅਫ਼ਰੈਸਿਸ ਮਸ਼ੀਨ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ

ਫਗਵਾੜਾ ਸਿਵਲ ਹਸਪਤਾਲ ਬਲੱਡ ਬੈਂਕ ਵਿੱਚ ਪਿਛਲੇ ਚਾਰ ਸਾਲਾਂ ਤੋਂ ਅਫਰੈਸਿਸ (ਸੈੱਲ ਛਾਂਟਣ ਵਾਲੀ) ਮਸ਼ੀਨ ਬੰਦ ਪਈ ਹੈ। ਇਸ ਸਬੰਧੀ ਹਿੰਦੋਸਤਾਨ ਵੈਲਫੇਅਰ ਬਲੱਡ ਡੋਨਰਜ਼ ਕਲੱਬ ਦੇ ਜਨਰਲ ਸਕੱਤਰ ਵੀਤਿਨ ਪੁਰੀ ਨੇ ਸਿਵਲ ਸਰਜਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਇਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫਗਵਾੜਾ ਵਿਚ ਡੇਂਗੂ ਦਾ ਕਹਿਰ ਵਧ ਰਿਹਾ ਹੈ। ਲੋਕ ਦੂਜੇ ਸ਼ਹਿਰਾਂ ’ਚ ਜਾ ਕੇ ਇਲਾਜ ਕਰਵਾਉਣ ਲਈ ਮਜਬੂਰ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਮਸ਼ੀਨ ਨੂੰ ਤੁਰੰਤ ਚਾਲੂ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ’ਚ ਮੌਜੂਦ ਇਸ ਮਸ਼ੀਨ ਨੂੰ ਚਲਾਉਣ ਲਈ ਯੋਗ ਸਟਾਫ ਵੀ ਤਾਇਨਾਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸੈੱਲ ਛਾਂਟਣ ਲਈ ਸਰਕਾਰੀ ਭਾਅ 6720 ਰੁਪਏ ਹੈ ਪਰ ਪ੍ਰਾਈਵੇਟ ਹਸਪਤਾਲਾਂ ’ਚ ਇਸ ਮਸ਼ੀਨ ’ਤੇ ਖ਼ੂਨ ਛਾਟਣ ਦੇ 11 ਤੋਂ 18 ਹਜ਼ਾਰ ਰੁਪਏ ਵਸੂਲੇ ਜਾ ਰਹੇ ਹਨ। ਸਿਵਲ ਸਰਜਨ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਮਸ਼ੀਨ ਨੂੰ ਚਾਲੂ ਕਰਵਾਇਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All