ਨਿੱਜੀ ਪੱਤਰ ਪ੍ਰੇਰਕ
ਜਲੰਧਰ, 10 ਮਾਰਚ
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਨਿੱਜੀ ਵਿਦਿਅਕ ਅਦਾਰਿਆਂ ਦੇ ਮੁਖੀਆਂ ਨੁੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 40 ਫੀਸਦੀ ਹਿੱਸਾ ਜਾਰੀ ਕਰ ਦਿੱਤਾ ਗਿਆ ਹੈ, ਇਸ ਲਈ ਅਨੁਸੂਚਿਤ ਜਾਤੀ ਵਿਦਿਆਰਥੀਆਂ ਪਾਸੋਂ ਸਿਰਫ਼ ਟਿਊਸ਼ਨ ਫੀਸ ਹੀ ਲਈ ਜਾਵੇ। ਪੋਸਟ ਮੈਟਰਿਕ ਸਕੀਮ ਦਾ ਜਾਇਜ਼ਾ ਲੈੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡੀਸੀ ਨੇ ਨਿੱਜੀ ਵਿਦਿਅਕ ਅਦਾਰਿਆਂ ਨੂੰ ਹਦਾਇਤ ਕੀਤੀ ਕਿ ਵਿਦਿਆਰਥੀਆਂ ਵੱਲ ਕਿਸੇ ਤਰ੍ਹਾਂ ਦਾ ਬਕਾਇਆ ਹੋਣ ਦੀ ਸੂਰਤ ਵਿੱਚ ਉਨ੍ਹਾਂ ਦੇ ਸਰਟੀਫਿਕੇਟ, ਡਿਗਰੀਆਂ ਤੇ ਰੋਲ ਨੰਬਰ ਨਾ ਰੋਕੇ ਜਾਣ।