DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੋਕਸੋ ਕੇਸਾਂ ’ਚ ਤੁਰੰਤ ਕਾਰਵਾਈ ਦੀ ਹਦਾਇਤ

ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਨੇ ਕੇਸਾਂ ਦਾ ਜਾਇਜ਼ਾ ਲਿਆ

  • fb
  • twitter
  • whatsapp
  • whatsapp
featured-img featured-img
ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਚੇਅਰਮੈਨ ਕੰਵਰਦੀਪ ਸਿੰਘ। -ਫੋਟੋ: ਮਲਕੀਅਤ ਸਿੰਘ
Advertisement
ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਕੰਵਰਦੀਪ ਸਿੰਘ ਨੇ ਅੱਜ ਐੱਸ ਐੱਸ ਪੀ ਦਫ਼ਤਰ ਵਿੱਚ ਜਲੰਧਰ ਦਿਹਾਤੀ ਪੁਲੀਸ ਦੇ ਅਧਿਕਾਰੀਆਂ ਨਾਲ ਜਿਣਸੀ ਅਪਰਾਧਾਂ ਤੋਂ ਬੱਚਿਆਂ ਨੂੰ ਬਚਾਉਣ ਲਈ ਪੋਕਸੋ ਐਕਟ ਤਹਿਤ ਦਰਜ ਹੋਏ ਕੇਸਾਂ ਦਾ ਜਾਇਜ਼ਾ ਲਿਆ। ਐੱਸ ਐੱਸ ਪੀ (ਦਿਹਾਤੀ) ਹਰਵਿੰਦਰ ਸਿੰਘ ਵਿਰਕ, ਜੁਆਇੰਟ ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਜਵਿੰਦਰ ਸਿੰਘ ਗਿੱਲ, ਡਿਪਟੀ ਡਾਇਰੈਕਟਰ ਗੁਲਬਹਾਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਡੀ ਸੀ ਪੀ ਓ ਅਜੈ ਭਾਰਤੀ ਅਤੇ ਲੀਗਲ ਪ੍ਰੋਬੇਸ਼ਨ ਅਫ਼ਸਰ ਸੰਦੀਪ ਕੁਮਾਰ ਨਾਲ ਚੇਅਰਮੈਨ ਵਲੋਂ ਪੋਕਸੋ ਐਕਟ ਤਹਿਤ ਚੱਲ ਰਹੇ ਕੇਸਾਂ ਦਾ ਨਿਰੀਖਣ ਵੀ ਕੀਤਾ ਗਿਆ।

ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਦੇ ਅਧਿਕਾਰਾਂ ਦੀ ਉਲੰਘਣਾ ਵਾਲੇ ਕੇਸਾਂ ਵਿੱਚ ਤੁਰੰਤ ਤੇ ਪਾਰਦਰਸ਼ੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ। ਚੇਅਰਮੈਨ ਕੰਵਰਦੀਪ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪੋਕਸੋ ਐਕਟ ਦੀਆਂ ਧਾਰਾਵਾਂ ਬਾਰੇ ਜਾਗਰੂਕ ਕਰਨ ਲਈ ਵਿਦਿਅਕ ਸੰਸਥਵਾਂ ਵਿੱਚ ਜਾਗਰੂਕਤਾ ਮੁਹਿੰਮਾਂ ਨੂੰ ਤੇਜ਼ ਕੀਤਾ ਜਾਵੇ। ਉਨ੍ਹਾਂ ਬੱਚਿਆਂ ਨੂੰ ਚਾਈਲਡ ਹੈਲਪਲਾਈਨ ਨੰਬਰ 1098 ਬਾਰੇ ਜਾਣੂੰ ਕਰਵਾਉਣ ਦੀ ਮਹੱਤਤਾ ਬਾਰੇ ਦੱਸਿਆ ਤਾਂ ਜੋ ਬੱਚੇ ਇਸ ’ਤੇ ਬਿਨਾਂ ਕਿਸੇ ਝਿੱਜਕ ਤੋਂ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਬਾਰੇ ਦੱਸ ਸਕਣ। ਇਸ ਮੌਕੇ ਚੇਅਰਮੈਨ ਨੇ ਜਿੱਥੇ ਪ੍ਰਭਾਵਿਤ ਬੱਚੇ ਦੇ ਪਰਿਵਾਰ ਨਾਲ ਗੱਲਬਾਤ ਕੀਤੀ, ਉੱਥੇ ਜਲੰਧਰ ਦਿਹਾਤੀ ਪੁਲੀਸ ਵੱਲੋਂ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਵੀ ਲਿਆ ਗਿਆ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਰਵਾਈ ਦਾ ਭਰੋਸਾ ਦਿੱਤਾ। ਬੱਚਿਆਂ ਦੇ ਹੱਕਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਚੇਅਰਮੈਨ ਕੰਵਰਦੀਪ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਬਾਲ ਸੁਰੱਖਿਆ ਕਾਨੂੰਨਾਂ ਨੂੰ ਅਸਰਦਾਰ ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਸੂਬਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ।

Advertisement

Advertisement

Advertisement
×