ਪੋਕਸੋ ਕੇਸਾਂ ’ਚ ਤੁਰੰਤ ਕਾਰਵਾਈ ਦੀ ਹਦਾਇਤ
ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਦੇ ਅਧਿਕਾਰਾਂ ਦੀ ਉਲੰਘਣਾ ਵਾਲੇ ਕੇਸਾਂ ਵਿੱਚ ਤੁਰੰਤ ਤੇ ਪਾਰਦਰਸ਼ੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ। ਚੇਅਰਮੈਨ ਕੰਵਰਦੀਪ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪੋਕਸੋ ਐਕਟ ਦੀਆਂ ਧਾਰਾਵਾਂ ਬਾਰੇ ਜਾਗਰੂਕ ਕਰਨ ਲਈ ਵਿਦਿਅਕ ਸੰਸਥਵਾਂ ਵਿੱਚ ਜਾਗਰੂਕਤਾ ਮੁਹਿੰਮਾਂ ਨੂੰ ਤੇਜ਼ ਕੀਤਾ ਜਾਵੇ। ਉਨ੍ਹਾਂ ਬੱਚਿਆਂ ਨੂੰ ਚਾਈਲਡ ਹੈਲਪਲਾਈਨ ਨੰਬਰ 1098 ਬਾਰੇ ਜਾਣੂੰ ਕਰਵਾਉਣ ਦੀ ਮਹੱਤਤਾ ਬਾਰੇ ਦੱਸਿਆ ਤਾਂ ਜੋ ਬੱਚੇ ਇਸ ’ਤੇ ਬਿਨਾਂ ਕਿਸੇ ਝਿੱਜਕ ਤੋਂ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਬਾਰੇ ਦੱਸ ਸਕਣ। ਇਸ ਮੌਕੇ ਚੇਅਰਮੈਨ ਨੇ ਜਿੱਥੇ ਪ੍ਰਭਾਵਿਤ ਬੱਚੇ ਦੇ ਪਰਿਵਾਰ ਨਾਲ ਗੱਲਬਾਤ ਕੀਤੀ, ਉੱਥੇ ਜਲੰਧਰ ਦਿਹਾਤੀ ਪੁਲੀਸ ਵੱਲੋਂ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਵੀ ਲਿਆ ਗਿਆ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਰਵਾਈ ਦਾ ਭਰੋਸਾ ਦਿੱਤਾ। ਬੱਚਿਆਂ ਦੇ ਹੱਕਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਚੇਅਰਮੈਨ ਕੰਵਰਦੀਪ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਬਾਲ ਸੁਰੱਖਿਆ ਕਾਨੂੰਨਾਂ ਨੂੰ ਅਸਰਦਾਰ ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਸੂਬਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ।
