ਵਿਦਿਆਰਥੀਆਂ ਦੇ ਅੰਤਰ-ਹਾਊਸ ਮੁਕਾਬਲੇ
ਸਟੇਟ ਪਬਲਿਕ ਸਕੂਲ ਸ਼ਾਹਕੋਟ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਨਰੋਤਮ ਸਿੰਘ ਤੇ ਉਪ ਪ੍ਰਧਾਨ ਡਾ. ਗਗਨੀਪ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਵੱਖ-ਵੱਖ ਅੰਤਰ-ਹਾਊਸ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਕੰਵਰ ਨੀਲ ਕਮਲ ਨੇ ਦੱਸਿਆ ਕਿ ਯੂ.ਕੇ.ਜੀ ਤੋਂ ਦੂਜੀ ਜਮਾਤ ਦੇ...
Advertisement
ਸਟੇਟ ਪਬਲਿਕ ਸਕੂਲ ਸ਼ਾਹਕੋਟ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਨਰੋਤਮ ਸਿੰਘ ਤੇ ਉਪ ਪ੍ਰਧਾਨ ਡਾ. ਗਗਨੀਪ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਵੱਖ-ਵੱਖ ਅੰਤਰ-ਹਾਊਸ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਕੰਵਰ ਨੀਲ ਕਮਲ ਨੇ ਦੱਸਿਆ ਕਿ ਯੂ.ਕੇ.ਜੀ ਤੋਂ ਦੂਜੀ ਜਮਾਤ ਦੇ ਕਰਵਾਏ ਸੈਲਫ ਇੰਟਰੋਡਕਸ਼ਨ ਮੁਕਾਬਲੇ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਤੀਜੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਡਿਜੀਟਲ ਪੇਟਿੰਗ, ਛੇਵੀਂ ਤੋਂ ਅੱਠਵੀਂ ਦੇ ਪਾਵਰ ਪੁਆਇੰਟ ਪ੍ਰੈਜ਼ਨਟੇਸ਼ਨ ਮੁਕਾਬਲੇ ਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਟੈਕਨਾਲੋਜੀ ਦੇ ਪ੍ਰਭਾਵ ਬਾਰੇ ਚਾਨਣਾ ਪਾਇਆ। ਇਸ ਮੌਕੇ ਚਾਰੇ ਹਾਊਸਾਂ ਦੇ ਇੰਚਾਰਜ ਅਤੇ ਐਕਟੀਵਿਟੀ ਕੋਆਰਡੀਨੇਟਰ ਸੁਖਵੰਤ ਸਿੰਘ ਹਾਜ਼ਰ ਸਨ।
Advertisement
Advertisement