ਵਿਸ਼ਵ ਮਾਂ ਬੋਲੀ ਦਿਵਸ ਮਨਾਇਆ
ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਰਿਆੜਕੀ ਪਬਲਿਕ ਸਕੂਲ ਤੁਗਲਵਾਲਾ ਦੇ ਵਿਦਿਆਰਥੀਆਂ ਨੇ ‘ਮਾਂ ਬੋਲੀ ਮੇਲਾ’ ਸੰਸਥਾ ਦੇ ਮਹਿੰਦਰ ਸਿੰਘ ਰੰਧਾਵਾ ਹਾਲ ਵਿੱਚ ਮਨਾਇਆ। ਸੰਸਥਾ ਦੇ ਮੁੱਖ ਪ੍ਰਬੰਧਕ ਗਗਨਦੀਪ ਸਿੰਘ ਵਿਰਕ, ਡਾਇਰੈਕਟਰ ਮਨਪ੍ਰੀਤ ਕੌਰ ਅਤੇ ਪ੍ਰਿੰਸੀਪਲ ਇੰਦਰਜੀਤ ਕੌਰ ਦੇ ਪ੍ਰਬੰਧਾਂ ਹੇਠ...
ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਰਿਆੜਕੀ ਪਬਲਿਕ ਸਕੂਲ ਤੁਗਲਵਾਲਾ ਦੇ ਵਿਦਿਆਰਥੀਆਂ ਨੇ ‘ਮਾਂ ਬੋਲੀ ਮੇਲਾ’ ਸੰਸਥਾ ਦੇ ਮਹਿੰਦਰ ਸਿੰਘ ਰੰਧਾਵਾ ਹਾਲ ਵਿੱਚ ਮਨਾਇਆ। ਸੰਸਥਾ ਦੇ ਮੁੱਖ ਪ੍ਰਬੰਧਕ ਗਗਨਦੀਪ ਸਿੰਘ ਵਿਰਕ, ਡਾਇਰੈਕਟਰ ਮਨਪ੍ਰੀਤ ਕੌਰ ਅਤੇ ਪ੍ਰਿੰਸੀਪਲ ਇੰਦਰਜੀਤ ਕੌਰ ਦੇ ਪ੍ਰਬੰਧਾਂ ਹੇਠ ਮੇਲੇ ਦਾ ਮਕਸਦ ਵਿਦਿਆਰਥੀਆਂ ਵਿੱਚ ਆਪਣੀ ਮਾਂ ਬੋਲੀ ਪੰਜਾਬੀ ਪ੍ਰਤੀ ਸਤਿਕਾਰ, ਪਿਆਰ ਅਤੇ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ਅਧਿਆਪਕਾ ਨੀਲਮ ਅਤੇ ਜਗਦੀਪ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਜਾਗਰੂੂਕਤਾ ਭਰਪੂਰ ਨਾਟਕਾਂ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਦੁਆਰਾ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ, ਮਾਂ ਬੋਲੀ ਦੀ ਮਹੱਤਤਾ ਅਤੇ ਸੰਭਾਲ ਸਬੰਧੀ ਸੁਨੇਹਾ ਦਿੱਤਾ। ਵਿਦਿਆਰਥੀਆਂ ਦੇ ਕਵਿਤਾ, ਕੈਲੀਗ੍ਰਾਫੀ, ਬੋਰਡ ਲਿਖਣ, ਭਾਸ਼ਣ ਮੁਕਾਬਲੇ ਆਦਿ ਮੁਕਾਬਲੇ ਵੀ ਕਰਵਾਏ। ਡਾਇਰੈਕਟਰ ਮਨਪ੍ਰੀਤ ਕੌਰ ਨੇ ਕਿਹਾ ਜੇ ਮਾਂ ਬੋਲੀ ਭਾਸ਼ਾ ਵਿੱਚ ਮੁਹਾਰਤ ਹੋਵੇਗੀ ਤਾਂ ਬਾਕੀ ਭਾਸ਼ਾਵਾਂ ’ਤੇ ਵੀ ਮੁਹਾਰਤ ਹਾਸਲ ਕਰਨਾ ਆਸਾਨ ਹੋ ਜਾਂਦਾ ਹੈ। ਪ੍ਰਿੰਸੀਪਲ ਇੰਦਰਜੀਤ ਕੌਰ ਨੇ ਵਿਦਿਆਰਥੀਆਂ ਦੀ ਪੇਸ਼ਕਾਰੀ ਦੀ ਸ਼ਲਾਘਾ ਕੀਤੀ। ਅੰਤ ਵਿੱਚ ਮੇਲੇ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਦਾ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ।
ਤਰਨ ਤਾਰਨ (ਗੁਰਬਖ਼ਸ਼ਪੁਰੀ): ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿੱਚ ਮਾਂ ਬੋਲੀ ਪੰਜਾਬੀ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾ ਜਸਬੀਰ ਕੌਰ ਨੇ ਬੱਚਿਆਂ ਨੂੰ ਪੰਜਾਬੀ ਬੋਲੀ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਵਿਦਿਆਰਥੀਆਂ ਨੇ ਕੈਲੀਗ੍ਰਾਫੀ ਰਾਹੀਂ ਪੰਜਾਬੀ ਬੋਲੀ ਪ੍ਰਤੀ ਆਪਣਾ ਮੋਹ ਪ੍ਰਗਟ ਕੀਤਾ। ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਮਨਜੀਤ ਸਿੰਘ ਢਿੱਲੋਂ, ਆਦਰਸ਼ਪਿੰਦਰ ਸਿੰਘ ਮਾਨ, ਅਜੀਤਪਾਲ ਸਿੰਘ ਅਨੇਜਾ ਅਤੇ ਸਕੂਲ ਦੇ ਪ੍ਰਿੰਸੀਪਲ ਅਨੂਰੀਤ ਬਾਵਾ ਨੇ ਵਿਦਿਆਰਥੀਆਂ ਨੂੰ ਸ਼ੁੱਧ ਪੰਜਾਬੀ ਪੜ੍ਹਨ, ਬੋਲਣ ਅਤੇ ਲਿਖਣ ਲਈ ਪ੍ਰੇਰਿਤ ਕੀਤਾ।
ਪੰਜਾਬੀ ਮਾਂ ਬੋਲੀ ਚੇਤਨਾ ਮਾਰਚ
ਫਗਵਾੜਾ (ਜਸਬੀਰ ਸਿੰਘ ਚਾਨਾ): ਪੰਜਾਬੀ ਮਾਂ ਬੋਲੀ ਨੂੰ ਪੰਜਾਬ ’ਚ ਬਣਦਾ ਮਾਨ ਸਨਮਾਨ ਦਿਵਾਉਣ ਲਈ ਸੂਬਾ ਸਰਕਾਰ ਪੂਰੇ ਯਤਨ ਕਰ ਕੇ ਇਸ ਨੂੰ ਲਾਗੂ ਕਰਵਾ ਰਹੀ ਹੈ। ਇਹ ਪ੍ਰਗਟਾਵਾ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਇਥੇ ਪੰਜਾਬੀ ਮਾਂ ਬੋਲੀ ਚੇਤਨਾ ਮਾਰਚ ਨੂੰ ਰਵਾਨਾ ਕਰਨ ਮੌਕੇ ਕੀਤਾ ਅਤੇ ਫਗਵਾੜਾ ’ਚ ਸਥਿਤ ਲਾਇਬ੍ਰੇਰੀ ਲਈ ਆਪਣੇ ਅਖਤਿਆਰੀ ਫ਼ੰਡ ’ਚੋਂ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਡਾ. ਚੱਬੇਵਾਲ ਪੰਜਾਬੀ ਕਲਾ ਤੇ ਸਾਹਿਤ ਕੇਂਦਰ, ਸੰਗੀਤ ਦਰਪਣ, ਪੰਜਾਬੀ ਵਿਰਸਾ ਟਰੱਸਟ ਤੇ ਸਹਾਰਾ ਵੈੱਲਫੇਅਰ ਕਲੱਬ ਵਲੋਂ ਪੰਜਾਬੀ ਮਾਂ ਬੋਲੀ ਚੇਤਨਾ ਮਾਰਚ ਸਮਾਗਮ ’ਚ ਹਿੱਸਾ ਲੈਣ ਮੌਕੇ ਇਥੇ ਆਏ ਸਨ।

