ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕੌਮਾਂਤਰੀ ਯੋਗ ਦਿਵਸ: ਵੱਡੀ ਗਿਣਤੀ ਲੋਕਾਂ ਨੇ ਯੋਗ ਸਾਧਨਾ ਕੀਤੀ

ਵੱਖ ਵੱਖ ਸੰਸਥਾਵਾਂ ਨੇ ਯੋਗ ਕੈਂਪ ਲਗਾਏ; ਸਿਹਤਮੰਦ ਰਹਿਣ ਲਈ ਯੋਗ ਨੂੰ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਆ
Advertisement

ਐੱਨਪੀ ਧਵਨ

ਪਠਾਨਕੋਟ, 21 ਜੂਨ

Advertisement

ਪਠਾਨਕੋਟ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੇ ਸਪੋਰਟਸ ਸਟੇਡੀਅਮ ਵਿੱਚ ਯੋਗ ਦਿਵਸ ਮਨਾਇਆ ਗਿਆ, ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਹਰਦੀਪ ਸਿੰਘ, ਐਸਡੀਐਮ ਅਰਸ਼ਦੀਪ ਸਿੰਘ ਲੁਬਾਣਾ, ਜਿਲ੍ਹਾ ਮਾਲ ਅਫਸਰ ਪਵਨ ਕੁਮਾਰ, ਸੀਐਮ ਯੋਗਸ਼ਾਲਾ ਦੀ ਇੰਚਾਰਜ ਸੁਰਕਸ਼ਾ ਕੁਮਾਰੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਇਸੇ ਤਰ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿੱਚ ਪ੍ਰਿੰਸੀਪਲ ਡਾ. ਰਾਕੇਸ਼ ਮੋਹਨ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਐੱਨਐੱਸਐੱਸ ਵਿਭਾਗ ਦੇ ਡਾ. ਵਿਸ਼ਾਲ ਕੁਮਾਰ ਅਤੇ ਸੁਜਾਨਪੁਰ ਬਲਾਕ ਦੇ ਬੀਡੀਪੀਓ ਦੀ ਦੇਖ-ਰੇਖ ਹੇਠ ਯੋਗ ਦਿਵਸ ਮਨਾਇਆ ਗਿਆ। ਮਿਸਟਰ ਸ਼ਾਨੂ, ਸੁਨੀਤਾ ਚੌਧਰੀ ਅਤੇ ਦੀਪਿਕਾ ਨੇਲੋਕਾਂ ਨੂੰ ਯੋਗ ਆਸਣ ਕਰਵਾਏ। ਇੱਥੇ ਕੋਰਟ ਕੰਪਲੈਕਸ ’ਚ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਦੀ ਅਗਵਾਈ ਵਿੱਚ ਦੀ ਅਗਵਾਈ ਵਿੱਚ ਯੋਗ ਕੈਂਪ ਵਿੱਚ ਵਧੀਕ ਸੈਸ਼ਨ ਜੱਜ ਰਵਦੀਪ ਸਿੰਘ ਹੁੰਦਲ, ਅਡੀਸ਼ਨਲ ਸੀਜੇਐਮ ਰਾਜਵੰਤ ਕੌਰ, ਜੱਜ ਜੂਨੀਅਰ ਡਿਵੀਜ਼ਨ ਸਤਨਾਮ ਸਿੰਘ ਤੇ ਅਰਵਿੰਦ ਸਿੰਘ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਿਨਰਲ ਮਹਿਤਾ, ਚੀਫ ਡਿਫੈਂਸ ਕੌਂਸਲ ਪ੍ਰਭਦੀਪ ਸਿੰਘ ਸੰਧੂ ਨੇ ਭਾਗ ਲਿਆ।

ਤਰਨ ਤਾਰਨ (ਗੁਰਬਖ਼ਸ਼ਪੁਰੀ): ਜ਼ਿਲ੍ਹੇ ਦੇ ਵੱਖ ਵੱਖ ਭਾਗਾਂ ਵਿੱਚ ਅੱਜ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ ਜਿਸ ਵਿੱਚ ਵੱਖ ਵੱਖ ਸਰਕਾਰੀ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਯੋਗ-ਪ੍ਰੇਮੀਆਂ ਨੇ ਭਾਗ ਲਿਆ। ਸੀਐੱਮ ਦੀ ਯੋਗਸ਼ਾਲਾ ਤਹਿਤ ਤਰਨ ਤਾਰਨ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਰਾਹੁਲ ਦੇ ਨਿਰਦੇਸ਼ਾਂ ’ਤੇ ਐੱਸਡੀਐੱਮ ਤਰਨ ਤਾਰਨ ਅਰਵਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਯੋਗ ਪ੍ਰੇਮੀਆਂ ਨੇ ਯੋਗ ਕਿਰਿਆਵਾਂ ਕੀਤੀਆਂ। ਐੱਸਡੀਐੱਮ ਨੇ ਲੋਕਾਂ ਨੂੰ ਤੰਦਰੁਸਤ ਰਹਿਣ ਲਈ ਯੋਗ ਨੂੰ ਆਪਣੇ ਜੀਵਨ ਦਾ ਇਕ ਅਨਿੱਖੜਵਾਂ ਹਿੱਸਾ ਬਨਾਉਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਡਾ. ਤਰੇਹਣ ਪਾਰਕ ਪੱਟੀ, ਗੁਰੂ ਅੰਗਦ ਦੇਵ ਸਟੇਡੀਅਮ ਖਡੂਰ ਸਾਹਿਬ, ਬਾਬਾ ਦੀਪ ਸਿੰਘ ਸਕੂਲ ਪਾਰਕ ਭਿੱਖੀਵਿੰਡ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਡੀਵਿੰਡ, ਗੁਰੂ ਅਰਜਨ ਦੇਵ ਸਟੇਡੀਅਮ ਚੋਹਲਾ ਸਾਹਿਬ, ਗੁਰੂ ਅੰਗਦ ਦੇਵ ਪਾਰਕ ਗੋਇੰਦਵਾਲ ਸਾਹਿਬ, ਛੀਨਾ ਬਿਧੀ ਚੰਦ ਬਲਾਕ ਗੰਡੀਵਿੰਡ, ਸਥਾਨਕ ਸਿਵਲ ਹਸਪਤਾਲ, ਵੱਖ ਵੱਖ ਸਕੂਲਾਂ ਵਿੱਚ ਵੀ ਸਮਾਗਮ ਕਰਵਾਏ ਗਏ।

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜਿੰਦਰ ਅਗਰਵਾਲ ਦੀ ਅਗਵਾਈ ਵਿਚ ਅੰਤਰਰਾਸ਼ਟਰੀ ਯੋਗ ਦਿਵਸ ਜ਼ਿਲ੍ਹਾ ਪੱਧਰ ਦੇ ਨਾਲ-ਨਾਲ ਉਪ ਮੰਡਲਾਂ ’ਤੇ ਵੀ ਮਨਾਇਆ ਗਿਆ। ਇਸੇ ਤਰ੍ਹਾਂ ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਵਿੱਚ ਵੀ ਸਬੰਧਤ ਡਿਊਟੀ ’ਤੇ ਤਾਇਨਾਤ ਜੱਜ ਸਾਹਿਬਾਨ, ਸਟਾਫ਼ ਅਤੇ ਵਕੀਲਾਂ ਨੇ ਯੋਗ ਦਿਵਸ ਮਨਾਇਆ। ਪ੍ਰੋਗਰਾਮ ਦੌਰਾਨ ਜੱਜਾਂ ਨੇ ਵਾਤਾਵਰਨ ਦੀ ਸਾਂਭ-ਸੰਭਾਲ ਦੇ ਉਦੇਸ਼ ਨਾਲ ਬੂਟੇ ਵੀ ਵੰਡੇ।

ਸਕੂਲ ਵਿੱਚ ਯੋਗ ਦਿਵਸ ਮਨਾਇਆ

ਧਾਰੀਵਾਲ ਸਕੂਲ ’ਚ ਯੋਗ ਆਸਣ ਕਰਦੇ ਹੋਏ ਪ੍ਰਿੰਸੀਪਲ ਡਾ. ਗਗਨਜੀਤ ਕੌਰ, ਸਟਾਫ ਮੈਂਬਰ ਅਤੇ ਵਿਦਿਆਰਥੀ।

ਧਾਰੀਵਾਲ (ਸੁੱਚਾ ਸਿੰਘ ਪਸਨਾਵਾਲ): ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਧਾਰੀਵਾਲ ਵਿੱਚ ਪ੍ਰਿੰਸੀਪਲ ਡਾ. ਗਗਨਜੀਤ ਕੌਰ ਦੀ ਰਹਿਨੁਮਾਈ ਹੇਠ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ। ਇਸ ਸਮੇਂ ਸਕੂਲ ਦੇ ਵਿਦਿਆਰਥੀਆਂ ਤੇ ਸਮੂਹ ਸਟਾਫ ਨੇ ਮਿਲ ਕੇ ਯੋਗ ਆਸਣ ਕੀਤੇ। ਡਾ. ਗਗਨਜੀਤ ਕੌਰ ਨੇ ਸਾਰਿਆਂ ਨੂੰ ਰੁਝੇਵਿਆਂ ਭਰੇ ਜੀਵਨ ਵਿੱਚੋਂ ਯੋਗਾ ਦੀ ਅਹਿਮੀਅਤ ਨੂੰ ਸਮਝਦਿਆਂ ਹੋਇਆਂ ਰੋਜ਼ਾਨਾ ਸਵੇਰੇ ਯੋਗ ਆਸਣ ਕਰਨ ਲਈ ਪ੍ਰੇਰਿਤ ਕੀਤਾ।

ਬੇਬੇ ਨਾਨਕੀ ਖਾਲਸਾ ਕਾਲਜ ਧਾਰੀਵਾਲ ਵਿੱਚ ਯੋਗ ਦਿਵਸ ਮੌਕੇ ਵਿਦਿਆਰਥਣਾਂ ਅਤੇ ਸਟਾਫ ਮੈਂਬਰ।

ਇਸੇ ਦੌਰਾਨ ਬੇਬੇ ਨਾਨਕੀ ਖਾਲਸਾ ਕਾਲਜ ਫਾਰ ਵੂਮੈਨ ਧਾਰੀਵਾਲ ਵਿੱਚ ਯੋਗ ਦਿਵਸ ਮਨਾਇਆ। ਕਾਲਜ ਪ੍ਰਿੰਸੀਪਲ ਡਾ .ਬਲਬੀਰ ਕੌਰ ਅਤੇ ਪ੍ਰਬੰਧਕ ਕਮੇਟੀ ਮੈਂਬਰਾਂ ਦੀ ਅਗਵਾਈ ਹੇਠ ਵਿੱਚ ਸਟਾਫ ਮੈਂਬਰਾਂ ਤੇ ਵਿਦਿਆਰਥਣਾਂ ਨੇ ਵੱਖ ਵੱਖ ਯੋਗ ਆਸਣ ਕੀਤੇ। ਸਮਾਗਮ ਦੀ ਵਿਸ਼ੇਸ਼ ਜ਼ਿੰਮੇਵਾਰੀ ਇੰਚਾਰਜ ਰੀਤੂ, ਸੁਮਨ ਲਤਾ, ਸੁਮਨ ਸੈਣੀ ਅਤੇ ਲਵਪ੍ਰੀਤ ਨੇ ਨਿਭਾਈ। ਐੱਨਸੀਸੀ ਇੰਚਾਰਜ ਜਗਨਪ੍ਰੀਤ, ਫਿਜ਼ੀਕਲ ਟਰੇਨਿੰਗ ਇੰਸਟ੍ਰਕਟਰ ਬਲਜਿੰਦਰ ਸਮੇਤ ਸਮੂਹ ਸਟਾਫ ਮੈਂਬਰ ਸ਼ਾਮਲ ਹੋਏ।

ਖ਼ਾਲਸਾ ਕਾਲਜ ’ਚ ਸਮਾਗਮ

ਅੰਮ੍ਰਿਤਸਰ (ਪੱਤਰ ਪ੍ਰੇਰਕ): ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਆਫ਼ ਫਿਜੀਕਲ ਐਜ਼ੂਕੇਸ਼ਨ ਵਿਖੇ ਯੋਗ ਦਿਵਸ ਮਨਾਇਆ ਗਿਆ। ਇੰਜਨੀਅਰਿੰਗ ਕਾਲਜ ਵਿਖੇ ਡਾਇਰੈਕਟਰ ਮੰਜੂ ਬਾਲਾ ਅਤੇ ਫ਼ਿਜੀਕਲ ਐਜ਼ੂਕੇਸ਼ਨ ਕਾਲਜ ਵਿਖੇ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੇ ਯੋਗ ਆਸਣ ਕੀਤੇ। ਡਾ. ਮੰਜੂ ਬਾਲਾ ਨੇ ਦੱਸਿਆ ਕਿ 24 ਪੰਜਾਬ ਬਟਾਲੀਅਨ ਐੱਨਸੀਸੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਦੋ ਰੋਜ਼ਾ ਯੋਗ ਸਮਾਗਮ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਯੋਗ ਨੂੰ ਸਿਰਫ਼ ਇਕ ਦਿਨ ਦਾ ਪ੍ਰੋਗਰਾਮ ਨਹੀਂ, ਸਗੋਂ ਇਕ ਰੋਜ਼ਾਨਾ ਆਦਤ ਬਣਾਉਣਾ ਚਾਹੀਦਾ ਹੈ।

ਪੁਲੀਸ ਲਾਈਨ ਗਰਾਊਂਡ ’ਚ ਹੋਇਆ ਜ਼ਿਲ੍ਹਾ ਪੱਧਰੀ ਸਮਾਗਮ

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅੱਜ ਪੁਲੀਸ ਲਾਈਨ ਗਰਾਊਂਡ ਵਿੱਚ ‘ਸੀਐੱਮ ਦੀ ਯੋਗਸ਼ਾਲਾ’ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਭਰ ਵਿਚ 16 ਹਜ਼ਾਰ ਤੋਂ ਵੱਧ ਲੋਕਾਂ ਨੇ ਸੀਐਮ ਦੀ ਯੋਗਸ਼ਾਲਾ ਤਹਿਤ ਕਰਵਾਏ ਜਾ ਰਹੇ ਪ੍ਰੋਗਰਾਮਾਂ ਵਿਚ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਰੋਜ਼ਾਨਾ 341 ਯੋਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚ 15 ਹਜ਼ਾਰ ਤੋਂ ਵੱਧ ਲੋਕ ਹਿੱਸਾ ਲੈ ਰਹੇ ਹਨ। ਐੱਸਐੱਸਪੀ ਸੰਦੀਪ ਕੁਮਾਰ ਮਲਿਕ ਨੇ ਅਪੀਲ ਕੀਤੀ ਕਿ ਯੋਗ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਇਆ ਜਾਵੇ।

ਜਗਦੇਵ ਕਲਾਂ ਸਕੂਲ ’ਚ ਯੋਗ ਦਿਵਸ ਮਨਾਇਆ

ਚੇਤਨਪੁਰਾ (ਰਣਬੀਰ ਸਿੰਘ ਮਿੰਟੂ): ਪ੍ਰਿੰਸੀਪਲ ਸ੍ਰੀਮਤੀ ਰਜਿੰਦਰ ਕੌਰ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗਦੇਵ ਕਲਾਂ ਵਿੱਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਲੈਕਚਰਾਰ ਸਰੀਰਕ ਸਿੱਖਿਆ ਰੀਤੂ ਸ਼ਰਮਾ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਆਸਣ ਕਰਵਾਏ। ਅੰਗਰੇਜ਼ੀ ਲੈਕਚਰਾਰ ਜਸਪ੍ਰੀਤ ਕੌਰ ਨੇ ਯੋਗ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਇਸ ਮੌਕੇ ਚੰਦਰ ਮੋਹਨ ਗੁਪਤਾ, ਗੁਰਵਿੰਦਰ ਸਿੰਘ, ਗੁਰਿੰਦਰਜੀਤ ਸਿੰਘ, ਨਿਰਮਲ ਸਿੰਘ, ਬਲਵਿੰਦਰ ਕੁਮਾਰ, ਵਿਸ਼ਾਲ ਮਸੀਹ, ਹਰਜੀਤ ਕੌਰ, ਅਮਨਦੀਪ ਕੌਰ, ਮਨਵੀਤ ਕੌਰ, ਮਲਕੀਅਤ ਸਿੰਘ, ਕੁਲਵਿੰਦਰ ਕੌਰ, ਸੁਰਿੰਦਰ ਸਿੰਘ, ਰਿੰਪਲ ਚੌਧਰੀ ਅਤੇ ਸੁਖਜਿੰਦਰ ਕੌਰ ਹਾਜ਼ਰ ਸਨ।

Advertisement