ਨਿੱਜੀ ਪੱਤਰ ਪ੍ਰੇਰਕ
ਜਲੰਧਰ, 6 ਸਤੰਬਰ
ਇੱਥੋਂ ਦੇ ਫੁੱਟਬਾਲ ਚੌਕ ਨੇੜੇ ਦੇਰ ਰਾਤ ਸ਼ਰਾਬੀ ਅਮੀਰਜ਼ਾਦਿਆਂ ਨੇ ਆਪਣੀ ਤੇਜ਼ ਰਫਤਾਰ ਗੱਡੀ ਨਾਲ ਇੱਕ ਨਿੱਜੀ ਹਸਪਤਾਲ ਦੇ ਬਾਹਰ ਖੜ੍ਹੀ ਗੱਡੀ ਨੂੰ ਟੱਕਰ ਮਾਰੀ। ਇਸ ਹਮਲੇ ਵਿੱਚ ਕੋਲ ਖੜ੍ਹੇ ਇੱਕ ਨੌਜਵਾਨ ਵੀ ਇਸ ਟੱਕਰ ਦੀ ਲਪੇਟ ਵਿੱਚ ਆ ਗਿਆ ਜਿਸ ਕਾਰਨ ਉਸ ਦੀ ਲੱਤ ਟੁੱਟ ਗਈ। ਪੀੜਤ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ। ਇਸ ਦੇ ਨਾਲ ਹੀ ਹਸਪਤਾਲ ਦੇ ਬਾਹਰ ਖੜ੍ਹੇ ਕੁਝ ਵਿਅਕਤੀ ਤੇਜ਼ ਰਫਤਾਰ ਕਾਰ ਦੀ ਲਪੇਟ ’ਚ ਆਉਣ ਤੋਂ ਵਾਲ-ਵਾਲ ਬਚ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ।