ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪ੍ਰਾਪਰਟੀ ਟੈਕਸ ’ਤੇ ਛੂਟ ਦੀ ਸਕੀਮ ਦਾ ਲਾਹਾ ਲੈਣ ਦਾ ਸੱਦਾ

31 ਤੱਕ ਜੁਰਮਾਨਾ ਤੇ ਵਿਆਜ ਰਹਿਤ ਭੁਗਤਾਨ ਦੀ ਅਪੀਲ
ਕਾਰਜਸਾਧਕ ਅਫ਼ਸਰ (ਈਓ) ਕਮਲਜਿੰਦਰ ਸਿੰਘ
Advertisement
ਇੱਥੇ ਨਗਰ ਕੌਂਸਲ ਵੱਲੋਂ ਦਸੂਹਾ ਦੀ ਹਦੂਦ ਵਿੱਚ ਆਉਣ ਵਾਲੀਆਂ ਹਿਹਾਇਸ਼ੀ, ਵਪਾਰਕ ਅਤੇ ਹੋਰ ਕਿਸਮ ਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ 31 ਜੁਲਾਈ ਤੱਕ ਆਪਣਾ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਕੇ ਵਿਆਜ ਅਤੇ ਜੁਰਮਾਨਾ ਰਹਿਤ ਸਕੀਮ ਦਾ ਲਾਭ ਲੈਣ ਦਾ ਸੱਦਾ ਦਿੱਤਾ ਹੈ। ਕੌਂਸਲ ਦੇ ਕਾਰਜਸਾਧਕ ਅਫ਼ਸਰ (ਈਓ) ਕਮਲਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਜਨਤਾ ਨੂੰ ਸੁਨਿਹਰਾ ਮੌਕਾ ਦਿੰਦਿਆਂ ਸਾਲ 2013-14 ਤੋਂ 31 ਜੁਲਾਈ 2025 ਤੱਕ ਦੇ ਬਕਾਏ ਪ੍ਰਾਪਰਟੀ ਟੈਕਸ ਉੱਤੇ ਵਿਆਜ ਅਤੇ ਜੁਰਮਾਨਾ ਮੁਆਫ ਕਰ ਦਿੱਤਾ ਗਿਆ ਹੈ। ਇਹ ਸਕੀਮ ਉਨ੍ਹਾਂ ਲੋਕਾਂ ਲਈ ਵਿਸ਼ੇਸ਼ ਤੌਰ ‘ਤੇ ਲਾਭਕਾਰੀ ਹੈ ਜਿਨ੍ਹਾਂ ਵੱਲੋਂ ਹੁਣ ਤੱਕ ਆਪਣੀ ਜਾਇਦਾਦ ਦਾ ਟੈਕਸ ਅਦਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਟੈਕਸ ਭੁਗਤਾਨ ਦੀ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਨਗਰ ਕੌਂਸਲ ਦਾ ਦਫਤਰ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲਾ ਰਹੇਗਾ, ਤਾਂ ਜੋ ਲੋਕਾਂ ਨੂੰ ਆਪਣਾ ਟੈਕਸ ਜਮਾਂ ਕਰਵਾਉਣ ਵਿੱਚ ਕੋਈ ਸਮੱਸਿਆ ਪੇਸ਼ ਨਾ ਆਵੇ। ਈਓ ਕਮਲਜਿੰਦਰ ਸਿੰਘ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਨਿਰਧਾਰਤ ਸਮੇਂ ਅੰਦਰ ਪ੍ਰਾਪਰਟੀ ਟੈਕਸ ਅਦਾ ਨਾ ਕਰਨ ਵਾਲਿਆਂ ਦੀਆਂ ਜਾਇਦਾਦਾਂ ਨੂੰ ਡਿਫਾਲਟਰ ਸ਼੍ਰੇਣੀ ਵਿੱਚ ਰੱਖ ਕੇ ਸੀਲ ਕਰਨ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

 

Advertisement

Advertisement