DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Mega Rally in Moga: ਕਿਰਤੀਆਂ ਨੂੰ ਜਗਾਉਣ ਲਈ ਪਿੰਡਾਂ ’ਚ ਜਾਗੋ ਕੱਢੀ

ਨਿਊ ਡੈਮੋਕਰੇਸੀ ਨੇ ਲੋਕਾਂ ਨੂੰ ਮੋਗਾ ਰੈਲੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ

  • fb
  • twitter
  • whatsapp
  • whatsapp
featured-img featured-img
ਬੱਖੂ ਨੰਗਲ ਵਿੱਚ ਜਾਗੋ ਕੱਢਦੇ ਹੋਏ ਕਿਰਤੀ।
Advertisement

ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਨੇ ਆਰ ਐੱਸ ਐੱਸ-ਭਾਜਪਾ ਹਕੂਮਤ ’ਤੇ ਵਿਰੋਧ ਦੀ ਆਵਾਜ਼ ਨੂੰ ਕੁਚਲਣ ਲਈ ਫਾਸ਼ੀਵਾਦੀ ਹਮਲੇ ਵਿੱਢਣ ਦਾ ਦੋਸ਼ ਲਾਉਂਦਿਆਂ, ਇਨ੍ਹਾਂ ਹਮਲਿਆਂ ਖ਼ਿਲਾਫ਼ 26 ਸਤੰਬਰ ਨੂੰ ਮੋਗਾ ਵਿਚ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਪਾਰਟੀ ਨੇ ਇਸ ਰੈਲੀ ਵਿੱਚ ਕਿਰਤੀ ਲੋਕਾਂ ਦੀ ਭਰਵੀਂ ਸ਼ਮੂਲੀਅਤ ਲਈ ਸੂਬੇ ਵਿੱਚ ਲਾਮਬੰਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਕੜੀ ਵਜੋਂ ਪਾਰਟੀ ਦੇ ਸੱਦੇ ਤਹਿਤ ਮਿਹਨਤੀ ਲੋਕਾਂ ਨੂੰ ਮੋਗਾ ਰੈਲੀ ਦਾ ਸੱਦਾ ਦੇਣ ਲਈ ਨੇੜਲੇ ਪਿੰਡ ਬੱਖੂ ਨੰਗਲ ਵਿੱਚ ਜਾਗੋ ਕੱਢੀ ਗਈ।

ਇਸ ਮੌਕੇ ਪਿੰਡ ਵਾਸੀਆਂ ਨੇ ਫਾਸ਼ੀਵਾਦੀ ਹਮਲਿਆਂ ਖ਼ਿਲਾਫ਼ ਰੈਲੀ ਵਿੱਚ ਪਰਿਵਾਰਾਂ ਸਮੇਤ ਸ਼ਾਮਲ ਹੋਣ ਦਾ ਭਰੋਸਾ ਦਿੱਤਾ। ਆਗੂਆਂ ਨੇ ਦੱਸਿਆ ਕਿ 15 ਸਤੰਬਰ ਨੂੰ ਪਿੰਡ ਮੁਰੀਦਪੁਰ, ਬੂਲੇ, 16 ਸਤੰਬਰ ਨੂੰ ਪਾੜਾ ਪਿੰਡ, 17 ਸਤੰਬਰ ਨੂੰ ਧੀਰਪੁਰ ਅਤੇ ਕੁੱਦੋਵਾਲ ਵਿੱਚ ਜਾਗੋ ਕੱਢੀ ਜਾਵੇਗੀ। ਇਸ ਮੌਕੇ ਕਾਮਰੇਡ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਦੋਸ਼ ਲਾਇਆ ਕਿ ਆਰ ਐੱਸ ਐੱਸ-ਭਾਜਪਾ ਹਕੂਮਤ ਵੱਲੋਂ ਦੇਸ਼ ਦੇ ਮੌਜੂਦਾ ਸੰਵਿਧਾਨ ਨੂੰ ਖ਼ਤਮ ਕਰ ਕੇ ਮਨੂੰਵਾਦ ਲਾਗੂ ਕਰਨ, ਪੰਜਾਬ ਵਿਰੋਧੀ, ਲੋਕ ਵਿਰੋਧੀ, ਘੱਟ ਗਿਣਤੀਆਂ ਤੇ ਦਲਿਤਾਂ ਵਿਰੋਧੀ, ਅੰਨ੍ਹੇ ਕੇਂਦਰੀਕਰਨ, ਕਾਰਪੋਰੇਟ ਘਰਾਣਿਆਂ ਪੱਖੀ ਅਤੇ ਸਮਾਜ ਨੂੰ ਵੰਡਣ ਵਾਲੀਆਂ ਲਾਗੂ ਕੀਤੀਆਂ ਜਾ ਰਹੀਆਂ ਨੀਤੀਆਂ ਲਈ ਫਾਸ਼ੀਵਾਦੀ ਹਮਲਿਆਂ ਨੂੰ ਵਿੱਢਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਮੋਗਾ ਰੈਲੀ ’ਚ ਕਿਰਤੀ ਪਰਿਵਾਰਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਗੁਰਪ੍ਰੀਤ ਸਿੰਘ ਚੀਦਾ, ਕੇ ਐੱਸ ਅਟਵਾਲ, ਇਸਤਰੀ ਜਾਗ੍ਰਿਤੀ ਮੰਚ ਦੀ ਜਸਵੀਰ ਕੌਰ ਜੱਸੀ, ਬਲਵਿੰਦਰ ਕੌਰ, ਦਲਜੀਤ ਕੌਰ ਅਤੇ ਮਜ਼ਦੂਰ ਆਗੂ ਪਰਮਜੀਤ ਕੌਰ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement
×