ਜਲੰਧਰ ਪ੍ਰਸ਼ਾਸਨ ਵੱਲੋਂ 176 ਅਸਲਾ ਲਾਇਸੈਂਸ ਰੱਦ : The Tribune India

ਜਲੰਧਰ ਪ੍ਰਸ਼ਾਸਨ ਵੱਲੋਂ 176 ਅਸਲਾ ਲਾਇਸੈਂਸ ਰੱਦ

ਜਲੰਧਰ ਪ੍ਰਸ਼ਾਸਨ ਵੱਲੋਂ 176 ਅਸਲਾ ਲਾਇਸੈਂਸ ਰੱਦ

ਪੱਤਰ ਪ੍ਰੇਰਕ

ਜਲੰਧਰ, 17 ਮਾਰਚ

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ 538 ਅਸਲਾ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਅਸਲਾ ਲਾਇਸੈਂਸਾਂ ਦੀ ਸਮੀਖਿਆ ਕੀਤੀ ਗਈ ਸੀ, ਜਿਸ ਤੋਂ ਬਾਅਦ ਇਹ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਗਏ ਹਨ। ਇਨ੍ਹਾਂ 538 ਲਾਇਸੈਂਸਾਂ ਵਿੱਚੋਂ 362 ਨਵਿਆਉਣ ਦੀ ਪ੍ਰਕਿਰਿਆ ਦੌਰਾਨ ਨੈਗੇਟਿਵ ਪੁਲੀਸ ਰਿਪੋਰਟਾਂ ਕਾਰਨ ਮੁਅੱਤਲ ਕੀਤੇ ਗਏ ਹਨ ਜਦੋਂਕਿ ਬਾਕੀ 176 ਵੱਖ-ਵੱਖ ਕਾਰਨਾਂ ਕਰ ਕੇ ਰੱਦ ਕੀਤੇ ਗਏ ਹਨ। ਲਾਇਸੈਂਸਧਾਰਕਾਂ ਦੀ ਮੌਤ ਹੋਣ ਕਾਰਨ 101 ਅਸਲਾ ਲਾਇਸੈਂਸ ਰੱਦ ਕੀਤੇ ਗਏ ਹਨ। ਇਸੇ ਤਰ੍ਹਾਂ 25 ਕੇਸਾਂ ਵਿੱਚ ਲਾਇਸੈਂਸਧਾਰਕ ਦੇਸ਼ ਛੱਡ ਕੇ ਵਿਦੇਸ਼ਾਂ ਵਿੱਚ ਜਾ ਵਸੇ ਹਨ। ਰੀ-ਵੈਰੀਫਿਕੇਸ਼ਨ ਦੀ ਪ੍ਰਕਿਰਿਆ ਦੌਰਾਨ 50 ਮਾਮਲਿਆਂ ਵਿੱਚ ਪੁਲੀਸ ਦੀਆਂ ਰਿਪੋਰਟਾਂ ਨੈਗੇਟਿਵ ਪਾਈਆਂ ਗਈਆਂ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਤੋਂ ਪਹਿਲਾਂ ਪਿਛਲੇ ਸਾਲ ਨਵੰਬਰ ਵਿੱਚ 391 ਦੇ ਕਰੀਬ ਲਾਇਸੈਂਸ ਮੁਅੱਤਲ ਕੀਤੇ ਗਏ ਸਨ ਅਤੇ ਲਾਇਸੰਸਧਾਰਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ।

ਉਨ੍ਹਾਂ ਕਿਹਾ ਕਿ ਬੰਦੂਕ ਰੱਖਣ ਲਈ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ ਅਤੇ ਇਨ੍ਹਾਂ ਨਿਯਮਾਂ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਕਰਨ ’ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਸਪ੍ਰੀਤ ਸਿੰਘ ਨੇ ਕਿਹਾ ਕਿ ਜਨਤਕ ਸਮਾਗਮਾਂ, ਧਾਰਮਿਕ ਸਥਾਨਾਂ, ਵਿਆਹ-ਸ਼ਾਦੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਸੂਬਾ ਭਰ ’ਚ ਪਾਬੰਦੀ ਹੈ, ਇਸ ਲਈ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਇੱਕ ਸੀ ‘ਬਾਪੂ ਭਾਈ’

ਇੱਕ ਸੀ ‘ਬਾਪੂ ਭਾਈ’

ਸ਼ਹਿਰ

View All