ਜਲੰਧਰ: ਸਿਵਲ ਹਸਪਤਾਲ ਨੂੰ 20 ਹੋਰ ਆਕਸੀਜਨ ਕੰਸਨਟਰੇਟਰਜ਼ ਮਿਲੇ

ਜਲੰਧਰ: ਸਿਵਲ ਹਸਪਤਾਲ ਨੂੰ 20 ਹੋਰ ਆਕਸੀਜਨ ਕੰਸਨਟਰੇਟਰਜ਼ ਮਿਲੇ

ਜਲੰਧਰ ਦੇ ਸਿਵਲ ਹਸਪਤਾਲ ਵਿੱਚ ਸ਼ਨਿਚਰਵਾਰ ਨੂੰ ਇੱਕ ਨੌਜਵਾਨ ਦਾ ਕੋਵਿਡ- 19 ਸੈਂਪਲ ਲੈਂਦੇ ਹੋਏ ਸਿਹਤ ਵਿਭਾਗ ਦੀ ਟੀਮ ਦੇ ਮੁਲਾਜ਼ਮ। ਫੋਟੋ: ਮਲਕੀਅਤ ਸਿੰਘ

ਜਲੰਧਰ: ਅੱਜ 20 ਆਕਸੀਜਨ ਕੰਸਨਟਰੇਟਰਜ਼ ਦਾ ਬਾਕੀ ਰਹਿੰਦਾ ਅਲਾਟ ਜਲੰਧਰ ਪਹੁੰਚ ਗਿਆ ਜਿਸ ਨੂੰ ਕੋਵਿਡ- 19 ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸਿਵਲ ਹਸਪਤਾਲ ਨੂੰ ਸੌਂਪ ਦਿੱਤਾ ਗਿਆ ਹੈ। ਕੁਝ ਦਿਨ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ 10 ਆਕਸੀਜਨ ਕੰਸਨਟਰੇਟਰਜ਼ ਪ੍ਰਾਪਤ ਹੋਏ ਸਨ ਅਤੇ ਹੁਣ 20 ਹੋਰ ਆਕਸੀਜਨ ਕੰਸਨਟਰੇਟਰਜ਼ ਪਹੁੰਚ ਜਾਣ ਨਾਲ ਪ੍ਰਸ਼ਾਸਨ ਵੱਲੋਂ ਕੁੱਲ 30 ਆਕਸੀਜਨ ਕੰਸਨਟਰੇਟਰਾਂ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਗੈਰ ਸਰਕਾਰੀ ਸੰਸਥਾ ਗਿੱਲ ਫਾਊਂਡੇਸ਼ਨ ਵੱਲੋਂ ਰੈੱਡ ਕਰਾਸ ਸੁਸਾਇਟੀ ਨੂੰ ਕੋਵਿਡ-19 ਮਹਾਮਾਰੀ ਖਿਲਾਫ਼ ਚੱਲ ਰਹੀ ਲੜਾਈ ਵਿੱਚ ਯੋਗਦਾਨ ਪਾਇਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਆਕਸੀਜਨ ਕੰਸਨਟਰੇਟਰਜ਼ ਸਿਵਲ ਹਸਪਤਾਲ ਵਿੱਚ ਆਕਸੀਜਨ ਦੀ ਮੰਗ ਨੂੰ ਘੱਟ ਕਰਨਗੇ ਅਤੇ ਬਚੀ ਹੋਈ ਆਕਸੀਜਨ ਗੈਸ ਹੋਰਨਾਂ ਕੋਵਿਡ ਕੇਅਰ ਸੰਸਥਾਵਾਂ ਨੂੰ ਤਬਦੀਲ ਕੀਤੀ ਜਾਵੇਗੀ। ਇਸ ਮੌਕੇ ਗਿੱਲ ਫਾਊਂਡੇਸ਼ਨ ਦੇ ਪੈਟਰਨ ਰਾਜ ਗਿੱਲ ਵਲੋਂ ਮਾਨਵਤਾ ਦੀ ਸੇਵਾ ਲਈ ਕੀਤੇ ਗਏ ਇਸ ਯਤਨ ਦੀ ਸ਼ਲਾਘਾ ਕੀਤੀ ਗਈ। - ਨਿੱਜੀ ਪੱਤਰ ਪ੍ਰੇਰਕ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All