ਪਾਲ ਸਿੰਘ ਨੌਲੀ
ਜਲੰਧਰ, 24 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਪਾਰਟੀ ਆਗੂਆਂ ਨਾਲ ਗੱਲਬਾਤ ਕੀਤੀ। ਮੀਟਿੰਗ ਦੌਰਾਨ ਪੰਜਾਬ ਨੂੰ ਦਰਪੇਸ਼ ਮਸਲਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ, ਪਵਨ ਕੁਮਾਰ ਟੀਨੂੰ , ਬਲਦੇਵ ਖਹਿਰਾ, ਚੰਦਨ ਗਰੇਵਾਲ, ਕੈਪਟਨ ਹਰਮਿੰਦਰ ਸਿੰਘ, ਡਾ. ਅਮਰਜੀਤ ਸਿੰਘ ਥਿੰਦ, ਐੱਚਐੱਸ ਵਾਲੀਆ ਤੇ ਬਚਿੱਤਰ ਸਿੰਘ ਕੋਹਾੜ ਸ਼ਾਮਲ ਸਨ। ਸੁਖਬੀਰ ਸਿੰਘ ਬਾਦਲ ਕਈ ਅਕਾਲੀ ਆਗੂਆਂ ਦੇ ਘਰਾਂ ਵਿੱਚ ਵੀ ਗਏ। ਜ਼ਿਕਰਯੋਗ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਉਭਾਰਨ ਵਿੱਚ ਲੱਗੇ ਹੋਏ ਹਨ।