DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Jalandhar Encounter: ਜਲੰਧਰ ਵਿੱਚ ਡਾਕਟਰ ਦੇ ਘਰ ਤੇ ਗੋਲੀਆਂ ਚਲਾਉਣ ਵਾਲੇ ਦੋ ਦੋਸ਼ੀ ਕਾਬੂ ਕੀਤੇ

ਵਾਰਦਾਤ ਲਈ ਵਰਤੇ ਗਏ ਹਥਿਆਰ ਅਤੇ ਮੋਟਰਸਾਈਕਲ ਬਰਾਮਦ

  • fb
  • twitter
  • whatsapp
  • whatsapp
featured-img featured-img
ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਜਾਣਕਾਰੀ ਦਿੰਦੇ ਹੋਏ।ਫੋਟੋ: ਵਿਰਦੀ।
Advertisement

Jalandhar Encounter: ਜਲੰਧਰ ਦੇ ਸੰਤੋਖਪੁਰਾ ਵਿੱਚ ਸਰਕਾਰੀ ਵੈਟਰਨਰੀ ਡਾਕਟਰ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਵਾਲੇ ਦੋ ਦੋਸ਼ੀਆਂ ਨੂੰ ਕਮਿਸ਼ਨਰੇਟ ਪੁਲੀਸ ਨੇ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਸਰਕਾਰੀ ਵੈਟਨਰੀ ਡਾਕਟਰ ਦੇ ਘਰ ਦੇ ਬਾਹਰ ਅਤੇ ਕਾਰ ਤੇ ਗੋਲੀਆਂ ਚਲਾਉਣ ਵਾਲੇ ਨਾ ਮਾਲੂਮ ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ਗਿਆ ਸੀ।

Advertisement

ਪੁਲੀਸ ਨੇ ਗੋਲੀਆਂ ਚਲਾਉਣ ਦੇ ਮਾਮਲੇ ਨੂੰ ਮੁਸਤੈਦੀ ਨਾਲ ਹੱਲ ਕਰਦਿਆਂ ਜਗਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਵਡਾਲਾ ਜੌਹਲ ਥਾਣਾ ਜੰਡਿਆਲਾ ਗੁਰੂ ਅੰਮ੍ਰਿਤਸਰ ਅਤੇ ਲਵਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ ਬਾਸੀ ਬਡਾਲਾ ਜੌਹਰ ਥਾਣਾ ਜੰਡਿਆਲਾ ਗੁਰੂ ਅੰਮ੍ਰਿਤਸਰ ਨੂੰ ਕਾਬੂ ਕੀਤਾ ਹੈ।

Advertisement

ਉਨ੍ਹਾਂ ਦੱਸਿਆ ਕਿ ਪੁਲੀਸ ਨੇ ਦੋਸ਼ੀਆਂ ਕੋਲੋਂ ਦੋ ਪਿਸਟਲ ਸਮੇਤ ਮੈਗਜ਼ੀਨ ਪੰਜ ਰੋਂਦ 32 ਬੋਰ ਇੱਕ ਰੌਂਦ 30 ਬੋਰ ਇੱਕ ਮੈਗਜ਼ੀਨ 30 ਬੋਰ ਅਤੇ ਵਾਰਦਾਤ ਲਈ ਵਰਤਿਆ ਗਿਆ ਸਪਲੈਂਡਰ ਮੋਟਰਸਾਈਕਲ ਅਤੇ ਵਾਰਦਾਤ ਮੌਕੇ ਪਹਿਨੇ ਹੋਏ ਕੱਪੜੇ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਫੜੇ ਗਏ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਕਿ ਹੋਰ ਵਾਰਦਾਤਾਂ ਅਤੇ ਬਰਾਮਦ ਹੋਏ ਹਥਿਆਰਾਂ ਬਾਰੇ ਪੁੱਛਗਿਛ ਕੀਤੀ ਜਾ ਸਕੇ।

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਕੀਤੀ ਕਿ ਸਥਿਤੀ ਪੁਲੀਸ ਦੇ ਕੰਟਰੋਲ ਵਿੱਚ ਹੈ ਅਤੇ ਸ਼ਹਿਰ ਵਿੱਚ ਹੋ ਰਹੀਆਂ ਵਾਰਦਾਤਾਂ ਨੂੰ ਹੱਲ ਕਰਨ ਲਈ ਪੁਲੀਸ ਵਚਨਬਧ ਹੈ।

Advertisement
×