DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Jalandhar-Hoshiarpur Highway: ਜਲੰਧਰ-ਹੁਸ਼ਿਆਰਪੁਰ ਹਿੱਸੇ ਨੂੰ ਚਾਰ-ਮਾਰਗੀ ਕਰਨ ਦਾ ਕੰਮ ਜਲਦ ਮੁਕੰਮਲ ਕਰਵਾਉਣ ਦੀ ਮੰਗ

ਕੇਂਦਰੀ ਮੰਤਰੀ ਨਿਤਿਨ ਗਡਕਰੀ ਤੋਂ ਦਖ਼ਲ ਮੰਗਿਆ

  • fb
  • twitter
  • whatsapp
  • whatsapp
featured-img featured-img
‘ਆਪ’ ਦੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਕੇਂਦਰੀ ਮੰਤਰੀ ਨਿਤਿਨ ਗਡਗਰੀ ਨਾਲ ਗੱਲਬਾਤ ਕਰਦੇ ਹੋਏ।
Advertisement

ਆਦਮਪੁਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੈਸ਼ਨਲ ਹਾਈਵੇਅ- 03 ਦੇ ਜਲੰਧਰ-ਹੁਸ਼ਿਆਰਪੁਰ ਹਿੱਸੇ ਨੂੰ ਚਾਰ-ਮਾਰਗੀ ਬਣਾਉਣ ਦੇ ਲੰਮੇ ਸਮੇਂ ਤੋਂ ਲਟਕੇ ਹੋਏ ਪ੍ਰਾਜੈਕਟ ਨੂੰ ਜਲਦੀ ਮੁਕੰਮਲ ਕਰਵਾਉਣ ਲਈ ਮੰਤਰੀ ਤੋਂ ਦਖ਼ਲ ਦੀ ਮੰਗ ਕੀਤੀ।

ਸ੍ਰੀ ਗਡਕਰੀ ਨੂੰ ਸੌਂਪੇ ਗਏ ਮੰਗ-ਪੱਤਰ ਵਿੱਚ ਆਗੂਆਂ ਨੇ ਹਾਈਵੇਅ ਨੂੰ ਚੌੜਾ ਕਰਨ ਦੇ ਕੰਮ ਵਿੱਚ ਦੇਰੀ ਕਾਰਨ ਰਾਹਗੀਰਾਂ ਅਤੇ ਸਥਾਨਕ ਨਿਵਾਸੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ 2016 ਤੋਂ ਹੀ ਮੁਕੰਮਲ ਹੋਣ ਦੀ ਉਡੀਕ ਕਰ ਰਿਹਾ ਹੈ, ਜਿਸ ਕਾਰਨ ਆਵਾਜਾਈ ਵਿੱਚ ਰੁਕਾਵਟਾਂ ਪੈਦਾ ਹੋ ਰਹੀਆਂ ਹਨ ਅਤੇ ਸੁਰੱਖਿਆ ਸਬੰਧੀ ਚਿੰਤਾਵਾਂ ਵੀ ਵਧ ਗਈਆਂ ਹਨ। ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਵਿਸਤ੍ਰਿਤ ਪ੍ਰਾਜੈਕਟ ਰਿਪੋਰਟ ਨੂੰ ਜਲਦੀ ਮਨਜ਼ੂਰੀ ਦੇਣ ਅਤੇ 17.8 ਕਿਲੋਮੀਟਰ ਦੇ ਹਿੱਸੇ ਲਈ ਟੈਂਡਰ ਮੰਗਣ ਦੀ ਇਜਾਜ਼ਤ ਦੀ ਮੰਗ ਕੀਤੀ। ਸ੍ਰੀ ਟੀਨੂੰ ਅਤੇ ਸ੍ਰੀ ਕੰਗ ਨੇ ਸ੍ਰੀ ਗਡਕਰੀ ਨੂੰ ਅਪੀਲ ਕੀਤੀ ਕਿ ਉਹ ਖੇਤਰੀ ਦਫ਼ਤਰ ਅਤੇ ਹੋਰ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਨ ਤਾਂ ਜੋ ਲੰਬਿਤ ਪਏ ਇਤਰਾਜ਼ਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾ ਸਕੇ ਅਤੇ ਟੈਂਡਰ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾ ਸਕੇ। ਸ੍ਰੀ ਟੀਨੂੰ ਨੇ ਦੱਸਿਆ ਕਿ ਸ੍ਰੀ ਗਡਕਰੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਡੀ ਪੀ ਆਰ ਨੂੰ ਅਗਲੇ 15 ਦਿਨਾਂ ਦੇ ਅੰਦਰ-ਅੰਦਰ ਮਨਜ਼ੂਰੀ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ 250 ਕਰੋੜ ਰੁਪਏ ਦੀ ਇਸ ਡੀ ਪੀ ਆਰ ਵਿੱਚ ਸੜਕ ਨੂੰ ਚਾਰ-ਲੇਨ ਕਰਨ ਦਾ ਕੰਮ, ਆਦਮਪੁਰ ਵਿਖੇ ਫਲਾਈਓਵਰ ਦੀ ਉਸਾਰੀ, ਅਤੇ ਬਿਸਤ ਦੋਆਬ ਨਹਿਰ ਤੇ ਹਾਈਵੇਅ ਦੇ ਨਾਲ ਲੱਗਦੇ ਨਾਲੇ ’ਤੇ ਪੁਲਾਂ ਦੀ ਉਸਾਰੀ ਸ਼ਾਮਲ ਹੈ।

Advertisement

Advertisement
Advertisement
×