ਏਬੀਪੀ ਪ੍ਰੋਗਰਾਮ ’ਚ ਜਲੰਧਰ ਅੱਵਲ
ਪੱਤਰ ਪ੍ਰੇਰਕ ਜਲੰਧਰ, 4 ਜੁਲਾਈ ਜ਼ਿਲ੍ਹਾ ਜਲੰਧਰ ਨੇ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਨੀਤੀ ਆਯੋਗ ਦੇ ਐਸਪੀਰੇਸ਼ਨਲ ਬਲਾਕਸ ਪ੍ਰੋਗਰਾਮ (ਏਬੀਪੀ) ਤਹਿਤ ਦੇਸ਼ (ਜ਼ੋਨ-II) ਵਿੱਚ ਪਹਿਲਾ ਇਨਾਮ ਹਾਸਲ ਕੀਤਾ ਹੈ। ਇਸ ਤਹਿਤ ਬਲਾਕ ਸ਼ਾਹਕੋਟ ਨੇ ਇਸ ਪ੍ਰਾਜੈਕਟ ਅਧੀਨ ਪ੍ਰਮੁੱਖ ਮਾਪਦੰਡਾਂ ਨੂੰ ਬਿਹਤਰ...
Advertisement
ਪੱਤਰ ਪ੍ਰੇਰਕ
ਜਲੰਧਰ, 4 ਜੁਲਾਈ
Advertisement
ਜ਼ਿਲ੍ਹਾ ਜਲੰਧਰ ਨੇ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਨੀਤੀ ਆਯੋਗ ਦੇ ਐਸਪੀਰੇਸ਼ਨਲ ਬਲਾਕਸ ਪ੍ਰੋਗਰਾਮ (ਏਬੀਪੀ) ਤਹਿਤ ਦੇਸ਼ (ਜ਼ੋਨ-II) ਵਿੱਚ ਪਹਿਲਾ ਇਨਾਮ ਹਾਸਲ ਕੀਤਾ ਹੈ। ਇਸ ਤਹਿਤ ਬਲਾਕ ਸ਼ਾਹਕੋਟ ਨੇ ਇਸ ਪ੍ਰਾਜੈਕਟ ਅਧੀਨ ਪ੍ਰਮੁੱਖ ਮਾਪਦੰਡਾਂ ਨੂੰ ਬਿਹਤਰ ਬਣਾਉਣ ਲਈ 1.5 ਕਰੋੜ ਰੁਪਏ ਦੀ ਵਿਕਾਸ ਗ੍ਰਾਂਟ ਪ੍ਰਾਪਤ ਕੀਤੀ ਹੈ। ਡੀਸੀ ਡਾ. ਹਿਮਾਂਸ਼ੂ ਅਗਰਵਾਲ ਨੇ ਨੀਤੀ ਆਯੋਗ ਦੇ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਦੌਰਾਨ ਉਨ੍ਹਾਂ ਨੂੰ ਜ਼ਿਲ੍ਹੇ ਦੀਆਂ ਪ੍ਰਾਪਤੀਆਂ ਤੇ ਉਪਰਾਲਿਆਂ ਬਾਰੇ ਦੱਸਿਆ। ਇਸ ਤੋਂ ਬਾਅਦ ਸ਼ਾਹਕੋਟ ਬਲਾਕ ਨੂੰ ਅਧਿਕਾਰਤ ਤੌਰ ‘ਤੇ ਦੇਸ਼ (ਜ਼ੋਨ II) ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਬਲਾਕ ਐਲਾਨਿਆ ਗਿਆ।
Advertisement
×