‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਸਰਕਾਰੀ ਆਰਟਸ ਜਲੰਧਰ ਵਿੱਚ ਰਾਜ ਪੱਧਰੀ ਖੇਡਾਂ ਦੇ ਵੱਖ-ਵੱਖ ਉਮਰ ਵਰਗਾਂ ਦੇ ਫਾਈਨਲ ਮੁਕਾਬਲੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਦੀ ਯੋਗ ਦੇਖ-ਰੇਖ ਹੇਠ ਹੋਏ। ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਸ਼ਤਰੰਜ ਦੇ ਅੰਡਰ-17 ਵਰਗ ਵਿੱਚ ਜਲੰਧਰ ਨੇ ਪਹਿਲਾ, ਲੁਧਿਆਣਾ ਨੇ ਦੂਜਾ ਅਤੇ ਸੰਗਰੂਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ, ਜਦਕਿ ਅੰਡਰ-14 ਵਰਗ ‘ਚ ਬਠਿੰਡਾ ਪਹਿਲੇ, ਜਲੰਧਰ ਦੂਜੇ ਅਤੇ ਐੱਸ ਏ ਐੱਸ ਨਗਰ (ਮੁਹਾਲੀ) ਤੀਜੇ ਸਥਾਨ ’ਤੇ ਰਿਹਾ। ਵਾਲੀਬਾਲ ਸ਼ੂਟਿੰਗ ਵਿੱਚ ਕੱਚੀ ਵਾਲੀਬਾਲ ਅੰਡਰ-17 ਲੜਕਿਆਂ ਦੇ ਮੁਕਾਬਲੇ ਵਿੱਚ ਫਿਰੋਜ਼ਪੁਰ ਨੇ ਪਹਿਲਾ, ਫਾਜ਼ਿਲਕਾ ਨੇ ਦੂਜਾ, ਲੁਧਿਆਣਾ ਨੇ ਤੀਜਾ ਅਤੇ ਬਠਿੰਡਾ ਨੇ ਚੌਥਾ ਸਥਾਨ ਹਾਸਲ ਕੀਤਾ। ਪੱਕੀ ਵਾਲੀਬਾਲ ਦੇ ਅੰਡਰ-14 ਲੜਕਿਆਂ ਵਿੱਚ ਬਰਨਾਲਾ ਪਹਿਲੇ, ਫਾਜ਼ਿਲਕਾ ਦੂਜੇ, ਲੁਧਿਆਣਾ ਤੀਜੇ ਅਤੇ ਪਟਿਆਲਾ ਚੌਥੇ ਸਥਾਨ ‘ਤੇ ਰਿਹਾ। ਅੰਡਰ-17 ਲੜਕਿਆਂ ਦੇ ਪੱਕੀ ਵਾਲੀਬਾਲ ਵਿੱਚ ਮਾਨਸਾ ਨੇ ਪਹਿਲਾ, ਸ੍ਰੀ ਮੁਕਤਸਰ ਸਾਹਿਬ ਨੇ ਦੂਜਾ, ਸੰਗਰੂਰ ਨੇ ਤੀਜਾ ਅਤੇ ਮਾਲੇਰਕੋਟਲਾ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਪੱਕੀ ਵਾਲੀਬਾਲ ਅੰਡਰ-21 ਲੜਕਿਆਂ ਵਿੱਚ ਸੰਗਰੂਰ ਨੇ ਪਹਿਲਾ, ਸ੍ਰੀ ਮੁਕਤਸਰ ਸਾਹਿਬ ਨੇ ਦੂਜਾ, ਪਟਿਆਲਾ ਨੇ ਤੀਜਾ ਅਤੇ ਫਾਜ਼ਿਲਕਾ ਨੇ ਚੌਥਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਪੱਕੀ ਵਾਲੀਬਾਲ ਦੇ 21 ਤੋਂ 30 ਵਰਗ (ਲੜਕੇ) ਵਿੱਚ ਮਾਨਸਾ ਪਹਿਲੇ, ਬਰਨਾਲਾ ਦੂਜੇ, ਐੱਸ ਏ ਐੱਸ ਨਗਰ ਤੀਜੇ ਅਤੇ ਫਾਜ਼ਿਲਕਾ ਚੌਥੇ ਸਥਾਨ ’ਤੇ ਰਿਹਾ। ਡੀ ਐੱਸ ਓ ਨੇ ਜੇਤੂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਅੱਗੇ ਤੋਂ ਹੋਰ ਮਿਹਨਤ ਕਰਕੇ ਖੇਡਾਂ ਦੇ ਖੇਤਰ ਵਿੱਚ ਰਾਜ ਦਾ ਨਾਂ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

