ਖੰਡ ਮਿੱਲ ਵੱਲ ਖੜ੍ਹਾ ਬਕਾਇਆ ਲੈਣ ਲਈ ਕਿਸਾਨਾਂ ਵੱਲੋਂ ਜਾਮ

ਖੰਡ ਮਿੱਲ ਵੱਲ ਖੜ੍ਹਾ ਬਕਾਇਆ ਲੈਣ ਲਈ ਕਿਸਾਨਾਂ ਵੱਲੋਂ ਜਾਮ

ਨਵਾਂਸ਼ਹਿਰ ਵਿੱਚ ਮਿੱਲ ਵੱਲੋਂ ਬਕਾਇਆ ਨਾ ਦਿੱਤੇ ਜਾਣ ਵਿਰੁੱਧ ਮੁਜ਼ਾਹਰਾ ਕਰਦੇ ਹੋਏ ਕਿਸਾਨ।

ਲਾਜਵੰਤ ਸਿੰਘ

ਨਵਾਂਸ਼ਹਿਰ, 14 ਅਪਰੈਲ

ਗੰਨਾ ਉਤਪਾਦਕਾਂ ਵੱਲੋਂ ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਵੱਲ ਖੜ੍ਹੇ 54 ਕਰੋੜ 76 ਲੱਖ ਰੁਪਏ ਦੀ ਅਦਾਇਗੀ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੇ ਸਹਿਯੋਗ ਨਾਲ ਸਥਾਨਕ ਚੰਡੀਗੜ੍ਹ ਚੌਕ ਵਿੱਚ ਦੋ ਘੰਟੇ ਟ੍ਰੈਫਿਕ ਜਾਮ ਕੀਤਾ ਗਿਆ। ਇਸ ਤੋਂ ਪਹਿਲਾਂ ਕਿਸਾਨ ਖੰਡ ਮਿੱਲ ਨਵਾਂਸ਼ਹਿਰ ਵਿੱਚ ਇਕੱਠੇ ਹੋਏ ਜਿੱਥੋਂ ਮੁਜਾਹਰੇ ਦੇ ਰੂਪ ਵਿੱਚ ਉਹ ਚੰਡੀਗੜ੍ਹ ਚੌਕ ਵਿਚ ਪਹੁੰਚੇ ਅਤੇ ਧਰਨਾ ਦੇ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਹਰਮੇਸ਼ ਸਿੰਘ ਢੇਸੀ, ਤਰਸੇਮ ਸਿੰਘ ਬੈਂਸ, ਭੁਪਿੰਦਰ ਸਿੰਘ ਵੜੈਚ, ਦੋਆਬਾ ਕਿਸਾਨ ਯੂਨੀਅਨ ਦੇ ਆਗੂਆਂ ਕੁਲਦੀਪ ਸਿੰਘ ਬਜੀਦਪੁਰ, ਕੁਲਦੀਪ ਸਿੰਘ ਦਿਆਲਾਂ, ਅਮਰਜੀਤ ਸਿੰਘ ਬੁਰਜ ਨੇ ਆਖਿਆ ਕਿ ਖੰਡ ਮਿੱਲ ਨਵਾਂਸ਼ਹਿਰ ਵੱਲ ਲੰਮੇ ਸਮੇਂ ਤੋਂ ਕਿਸਾਨਾਂ ਦੀ ਵੱਡੀ ਬਕਾਇਆ ਰਾਸ਼ੀ ਖੜ੍ਹੀ ਹੈ ਪਰ ਮਿੱਲ ਦੀ ਪ੍ਰਬੰਧਕ ਕਮੇਟੀ ਕਿਸਾਨਾਂ ਨੂੰ ਕੋਈ ਲੜ ਸਿਰਾ ਨਹੀਂ ਫੜਾ ਰਹੀ ਜਿਸ ਕਾਰਨ ਕਿਸਾਨ ਕਾਫੀ ਗੁੱਸੇ ਵਿੱਚ ਹਨ। ਉਨ੍ਹਾਂ ਕਿਹਾ ਕਿ ਮਿੱਲ ਪ੍ਰਬੰਧਕ ਲਾਰੇ ਲੱਪੇ ਲਾਈ ਜਾ ਰਹੇ ਹਨ। ਜੇ ਮਿੱਲ ਪ੍ਰਬੰਧਕਾਂ ਨੇ ਕਿਸਾਨਾਂ ਦੇ ਗੰਨੇ ਦੇ ਬਕਾਇਆ ਪੈਸੇ ਨਾ ਦਿੱਤੇ ਤਾਂ ਕਿਸਾਨਾਂ ਵੱਲੋਂ ਛੇਤੀ ਹੀ ਕੋਈ ਵੱਡਾ ਐਕਸ਼ਨ ਪ੍ਰੋਗਰਾਮ ਉਲੀਕਿਆ ਜਾਵੇਗਾ। ਆਗੂਆਂ ਵੱਲੋਂ ਧਰਨੇ ਵਿਚ ਪਹੁੰਚੇ ਐੱਸਡੀਐੱਮ ਨਵਾਂਸ਼ਹਿਰ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਗੰਨੇ ਦੀ ਅਦਾਇਗੀ ਸਬੰਧੀ ਮੰਗ-ਪੱਤਰ ਦਿੱਤਾ ਗਿਆ। ਇਸ ਮੌਕੇ ਬਲਿਹਾਰ ਸਿੰਘ ਸੰਧੂ, ਹਰਵਿੰਦਰ ਸਿੰਘ ਤੇ ਪਰਮਜੀਤ ਸਿੰਘ ਸ਼ਹਾਬਪੁਰ ਨੇ ਵੀ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All