ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜੰਡਿਆਲਾ ਗੁਰੂ: ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ’ਚ ਲਏ ਗਏ ਅਹਿਮ ਫੈਸਲੇ

ਸਮੂਹ ਆੜਤੀਆਂ ਨੇ ਪੰਜਾਬ ਵਿੱਚ ਹੜ੍ਹਾਂਨਾਲ ਹੋਈ ਤਬਾਹੀ ਉੱਪਰ ਦੁੱਖ ਪ੍ਰਗਟਾਇਆ
ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ ਆੜ੍ਹਤੀ ਵੀਰ।-ਫੋਟੋ:ਬੇਦੀ
Advertisement

ਸਥਾਨਕ ਦਾਣਾ ਮੰਡੀ ਵਿੱਚ ਆੜ੍ਹਤੀ ਐਸੋਸੀਏਸ਼ਨ ਦੀ ਮਹੱਤਵਪੂਰਨ ਮੀਟਿੰਗ ਪ੍ਰਧਾਨ ਸੁਨੀਲ ਪਾਸੀ ਦੀ ਆਗਵਾਈ ਹੇਠ ਹੋਈ। ਜਿਸ ਵਿੱਚ ਸਮੂਹ ਆੜ੍ਹਤੀ ਐਸੋਸੀਏਸ਼ਨ ਵੱਲੋਂ ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਉੱਪਰ ਦੁੱਖ ਪ੍ਰਗਟ ਕੀਤਾ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਸਬੰਧੀ ਮਹੱਤਵਪੂਰਨ ਫੈਸਲੇ ਕੀਤੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਸੁਨੀਲ ਪਾਸੀ ਨੇ ਦੱਸਿਆ ਮੀਟਿੰਗ ਸ਼ੁਰੂ ਹੋਣ ਮੌਕੇ ਸਭ ਤੋਂ ਪਹਿਲਾਂ ਹੜ੍ਹਾਂ ਨਾਲ ਪੰਜਾਬ ਵਿੱਚ ਹੋਈ ਤਬਾਹੀ ਉੱਤੇ ਸਮੂਹ ਆੜ੍ਹਤੀ ਐਸੋਸੀਏਸ਼ਨ ਵੱਲੋਂ ਦੁੱਖ ਪ੍ਰਗਟਾਇਆ ਗਿਆ ਅਤੇ ਅਰਦਾਸ ਕਰਕੇ ਵਾਹਿਗੁਰੂ ਜੀ ਅੱਗੇ ਬੇਨਤੀ ਕੀਤੀ ਗਈ ਕਿ ਪਰਮਾਤਮਾ ਪੰਜਾਬ ਵਾਸੀਆਂ ਉੱਪਰ ਮਿਹਰ ਭਰਿਆ ਹੱਥ ਰੱਖਣ ਅਤੇ ਉਨ੍ਹਾਂ ਪਰਿਵਾਰਾਂ ਨੂੰ ਅਤੇ ਸਮੂਹ ਪੰਜਾਬ ਦੇ ਕਿਸਾਨ ਵੀਰਾਂ ਅਤੇ ਆੜ੍ਹਤੀ ਵੀਰਾਂ ਨੂੰ ਚੜਦੀ ਕਲਾ ਵਿੱਚ ਰੱਖਣ।

Advertisement

ਉਨ੍ਹਾਂ ਕਿਹਾ ਮੀਟਿੰਗ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਮੰਡੀ ਵਿੱਚ ਝੋਨੇ ਦੀਆਂ ਟਰਾਲੀਆਂ ਲਿਆਉਣ ਦਾ ਸਮਾਂ ਸਵੇਰੇ 4 ਵਜੇ ਤੋਂ ਲੈ ਕੇ 11 ਵਜੇ ਤੱਕ ਤੈਅ ਕੀਤਾ ਗਿਆ ਹੈ ਤੇ ਇਸ ਤੋਂ ਇਲਾਵਾ ਖਰੀਦਦਾਰਾਂ ਨੂੰ ਪੁਰਾਣੀਆਂ ਅਦਾਇਗੀਆਂ ਅਤੇ ਵਿਆਜ ਸਮੇਂ ਸਿਰ ਦੇਣ ਬਾਰੇ ਕਿਹਾ ਗਿਆ ਹੈ।

ਪ੍ਰਧਾਨ ਨੇ ਕਿਹਾ ਖਰੀਦਦਾਰਾਂ ਨੂੰ ਸਖ਼ਤ ਹਿਦਾਇਤ ਕੀਤੀ ਗਈ ਹੈ ਕਿ ਨਵੇਂ ਝੋਨੇ ਦੀਆਂ ਪੇਮੈਂਟਾਂ ਨਾਲ ਦੀ ਨਾਲ ਕੀਤੀਆਂ ਜਾਣ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਮੰਡੀ ਵਿੱਚ ਆੜਤੀਆਂ ਦੇ ਸਹਿਯੋਗ ਨਾਲ ਸਾਰੀ ਮੰਡੀ ਵਿੱਚ ਕੈਮਰੇ ਲਾਏ ਜਾ ਰਹੇ ਹਨ ਤਾਂ ਜੋ ਚੋਰੀਆਂ ’ਤੇ ਨੱਥ ਪਾਈ ਜਾ ਸਕੇ।

 

 

Advertisement
Show comments