ਜੰਡਿਆਲਾ ਲੋਕ ਭਲਾਈ ਮੰਚ ਨੇ ਸਮਾਜ ਸੇਵਾ ਦੇ ਪ੍ਰਾਜੈਕਟ ਵਿਚਾਰੇ
ਸਥਾਨਕ ਕਸਬੇ ਦੀ ਪ੍ਰਸਿੱਧ ਗੈਰ-ਸਰਕਾਰੀ ਸਮਾਜ ਸੇਵੀ ਸੰਸਥਾ ‘ਜੰਡਿਆਲਾ ਲੋਕ ਭਲਾਈ ਮੰਚ’ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਮਾਸਟਰ ਸੁਖਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੰਸਥਾ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਪ੍ਰਾਜੈਕਟਾਂ ਦਾ ਲੇਖਾ-ਜੋਖਾ ਕੀਤਾ ਗਿਆ ਅਤੇ...
Advertisement
ਸਥਾਨਕ ਕਸਬੇ ਦੀ ਪ੍ਰਸਿੱਧ ਗੈਰ-ਸਰਕਾਰੀ ਸਮਾਜ ਸੇਵੀ ਸੰਸਥਾ ‘ਜੰਡਿਆਲਾ ਲੋਕ ਭਲਾਈ ਮੰਚ’ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਮਾਸਟਰ ਸੁਖਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੰਸਥਾ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਪ੍ਰਾਜੈਕਟਾਂ ਦਾ ਲੇਖਾ-ਜੋਖਾ ਕੀਤਾ ਗਿਆ ਅਤੇ ਨਵੇਂ ਪ੍ਰੋਜੈਕਟਾਂ ਦੀ ਰੂਪ ਰੇਖਾ ਉਲੀਕੀ ਗਈ। ਪ੍ਰਧਾਨ ਮੱਖਣ ਲਾਲ ਪੱਲਣ ਅਤੇ ਜਨਰਲ ਸਕੱਤਰ ਤਰਸੇਮ ਸਿੰਘ ਨੇ ਦੱਸਿਆ ਕਿ ਮੰਚ ਦੇ ਪ੍ਰਬੰਧ ਹੇਠ ਚੱਲ ਰਹੇ ਰਿਪਬਲਿਕ ਹਾਈ ਸਕੂਲ ਬਾਰੇ, ਆ ਰਹੇ ਵਿਸ਼ਾਲ ਅੱਖਾਂ ਦੇ ਕੈਂਪ ਅਤੇ ਵਣ-ਮਹਾਂਉਤਸਵ ਮੌਕੇ ਵੱਖ-ਵੱਖ ਥਾਵਾਂ ’ਤੇ ਬੂਟੇ ਲਗਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਵਾਰ 16 ਵਾਂ ਕੈਂਪ 19 ਅਕਤੂਬਰ ਨੂੰ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।
Advertisement
Advertisement